ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਜੰਮੂ ਤੇ ਕਸ਼ਮੀਰ ਵਿੱਚ ਆਤੰਕਵਾਦ ਦੀ ਸਾਜ਼ਿਸ਼ ਨੂੰ ਨਾਕਾਮ ਕਰਨ ਦੇ ਲਈ ਸੁਰੱਖਿਆ ਬਲਾਂ ਦਾ ਧੰਨਵਾਦ ਕੀਤਾ

Posted On: 20 NOV 2020 4:11PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ ਤੇ ਕਸ਼ਮੀਰ ਵਿੱਚ ਜੈਸ਼-ਏ-ਮੁਹੰਮਦ ਦੀ ਵੱਡੀ ਆਤੰਕੀ ਸਾਜ਼ਿਸ਼ ਨੂੰ ਜ਼ਮੀਨੀ ਪੱਧਰ 'ਤੇ ਨਾਕਾਮ ਕਰਨ ਲਈ ਸੁਰੱਖਿਆ ਬਲਾਂ ਦਾ ਧੰਨਵਾਦ ਕੀਤਾ ਹੈ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਕਿ “ਪਾਕਿਸਤਾਨ ਤੋਂ ਸੰਚਾਲਿਤ ਆਤੰਕਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਚਾਰ ਆਤੰਕਵਾਦੀਆਂ ਨੂੰ ਉਨ੍ਹਾਂ ਦੇ ਇਰਾਦਿਆਂ ਵਿੱਚ ਨਾਕਾਮ ਕਰਕੇ ਜਿਸ ਪੈਮਾਨੇ ‘ਤੇ ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ, ਉਸ ਤੋਂ ਸੰਕੇਤ ਮਿਲਦੇ ਹਨ ਕਿ ਆਤੰਕਵਾਦੀਆਂ ਦੀ ਸਾਜ਼ਿਸ਼ ਭਾਰੀ ਤਬਾਹੀ ਮਚਾਉਣ ਦੀ ਸੀ, ਸੁਰੱਖਿਆ ਬਲਾਂ ਨੇ ਇੱਕ ਵਾਰ ਫਿਰ ਉਨ੍ਹਾਂ ਨੂੰ ਮਾਤ ਦਿੱਤੀ ਹੈ।” 

 

ਸ਼੍ਰੀ ਮੋਦੀ ਨੇ ਅੱਗੇ ਕਿਹਾ, “ਸਾਡੇ ਸੁਰੱਖਿਆ ਬਲਾਂ ਨੇ ਇੱਕ ਵਾਰ ਫਿਰ ਅਤਿਅੰਤ ਬਹਾਦਰੀ ਅਤੇ ਪ੍ਰੋਫੈਸ਼ਨਲਿਜ਼ਮ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੀ ਸਜਗਤਾ ਦੇ ਲਈ ਉਨ੍ਹਾਂ ਦਾ ਧੰਨਵਾਦ, ਉਨ੍ਹਾਂ ਨੇ ਜੰਮੂ ਤੇ ਕਸ਼ਮੀਰ ਵਿੱਚ ਵਿਸਫੋਟ ਦੀ ਰਚੀ ਗਈ ਇਸ ਕਾਇਰਾਨਾ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।” 

 

 

 

***

 

ਡੀਐੱਸ/ਐੱਸਕੇਐੱਸ
 


(Release ID: 1674560) Visitor Counter : 186