ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੰਡਿਤ ਦੀਨਦਿਆਲ ਪੈਟਰੋਲੀਅਮ ਯੂਨੀਵਰਸਿਟੀ, ਗਾਂਧੀਨਗਰ, ਗੁਜਰਾਤ ਦੀ 8ਵੀਂ ਕਨਵੋਕੇਸ਼ਨ ਵਿੱਚ ਹਿੱਸਾ ਲਿਆ

ਯੂਨੀਵਰਸਿਟੀ ਵਿਖੇ ਕਈ ਸੁਵਿਧਾਵਾਂ ਦਾ ਉਦਘਾਟਨ ਕੀਤਾ





ਸਾਡਾ ਟੀਚਾ ਭਾਰਤ ਦੇ ਕਾਰਬਨ ਫੁਟਪ੍ਰਿੰਟ ਨੂੰ 30-35% ਘੱਟ ਕਰਨਾ ਅਤੇ ਕੁਦਰਤੀ ਗੈਸ ਦੀ ਹਿੱਸੇਦਾਰੀ ਨੂੰ 4 ਗੁਣਾ ਵਧਾਉਣਾ ਹੈ: ਪ੍ਰਧਾਨ ਮੰਤਰੀ





21ਵੀਂ ਸਦੀ ਦੇ ਨੌਜਵਾਨਾਂ ਨੂੰ ਕਲੀਨ ਸਲੇਟ ਨਾਲ ਅੱਗੇ ਵਧਣ ਦੀ ਅਪੀਲ ਕੀਤੀ

Posted On: 21 NOV 2020 12:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੰਡਿਤ ਦੀਨਦਿਆਲ ਪੈਟਰੋਲੀਅਮ ਯੂਨੀਵਰਸਿਟੀ, ਗਾਂਧੀਨਗਰ, ਗੁਜਰਾਤ ਦੀ 8ਵੀਂ ਕਨਵੋਕੇਸ਼ਨ ਦੀ ਸ਼ੋਭਾ ਵਧਾਈ। ਉਨ੍ਹਾਂ ਮੋਨੋਕ੍ਰਿਸਟਲਲਾਈਨ ਸੋਲਰ ਫੋਟੋਵੋਲਟਿਕ ਪੈਨਲ ਦੇ 45 ਮੈਗਾਵਾਟ ਪ੍ਰੋਡਕਸ਼ਨ ਪਲਾਂਟ ਅਤੇ ਸੈਂਟਰ ਆਵ੍ ਐਕਸੀਲੈਂਸ ਔਨ ਵਾਟਰ ਟੈਕਨੋਲੋਜੀ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਯੂਨੀਵਰਸਿਟੀ ਵਿਖੇ ਇਨੋਵੇਸ਼ਨ ਐਂਡ ਇਨਕਿਊਬੇਸ਼ਨ ਸੈਂਟਰ - ਟੈਕਨੋਲੋਜੀ ਬਿਜ਼ਨਸ ਇਨਕਿਊਬੇਸ਼ਨ’, ‘ਟ੍ਰਾਂਸਲੇਸ਼ਨਲ ਰਿਸਰਚ ਸੈਂਟਰਅਤੇ ਸਪੋਰਟਸ ਕੰਪਲੈਕਸਦਾ ਉਦਘਾਟਨ ਵੀ ਕੀਤਾ।

 

ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਗ੍ਰੈਜੂਏਟ ਹੋਣਾ ਕੋਈ ਅਸਾਨ ਗੱਲ ਨਹੀਂ ਹੈ ਜਦੋਂ ਕਿ ਵਿਸ਼ਵ ਇੰਨੇ ਵੱਡੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ, ਪਰ ਤੁਹਾਡੀਆਂ ਸਮਰੱਥਾਵਾਂ ਇਨ੍ਹਾਂ ਚੁਣੌਤੀਆਂ ਨਾਲੋਂ ਬਹੁਤ ਵੱਡੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀ ਇੱਕ ਅਜਿਹੇ ਸਮੇਂ ਇਸ ਉਦਯੋਗ ਵਿੱਚ ਦਾਖ਼ਲ ਹੋ ਰਹੇ ਹਨ ਜਦੋਂ ਮਹਾਮਾਰੀ ਦੇ ਕਾਰਨ, ਵਿਸ਼ਵ ਭਰ ਵਿੱਚ ਊਰਜਾ ਖੇਤਰ ਵਿੱਚ ਵਿਆਪਿਕ ਬਦਲਾਅ ਹੋ ਰਹੇ ਹਨ।

 

ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਇਸ ਤਰ੍ਹਾਂ, ਅੱਜ ਭਾਰਤ ਵਿੱਚ ਊਰਜਾ ਦੇ ਖੇਤਰ ਵਿੱਚ ਵਿਕਾਸ, ਉੱਦਮਤਾ ਅਤੇ ਰੋਜ਼ਗਾਰ ਦੀਆਂ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਐਲਾਨ ਕੀਤਾ ਕਿ ਅੱਜ ਦੇਸ਼ ਆਪਣੇ ਕਾਰਬਨ ਫੁਟਪ੍ਰਿੰਟ ਨੂੰ 30-35% ਘਟਾਉਣ ਦੇ ਟੀਚੇ ਨਾਲ ਅੱਗੇ ਵਧ ਰਿਹਾ ਹੈ ਅਤੇ ਇਸ ਦਹਾਕੇ ਵਿੱਚ ਸਾਡੀਆਂ ਊਰਜਾ ਲੋੜਾਂ ਵਿੱਚ ਕੁਦਰਤੀ ਗੈਸ ਦੀ ਹਿੱਸੇਦਾਰੀ ਨੂੰ 4 ਗੁਣਾ ਵਧਾਉਣ ਦੇ ਪ੍ਰਯਤਨ ਕੀਤੇ ਜਾ ਰਹੇ ਹਨ। ਪ੍ਰਧਾਨ ਮੰਤਰੀ ਨੇ ਸੂਚਿਤ ਕੀਤਾ ਕਿ ਅਗਲੇ ਪੰਜ ਸਾਲਾਂ ਵਿੱਚ ਤੇਲ ਰਿਫਾਈਨ ਕਰਨ ਦੀ ਸਮਰੱਥਾ ਨੂੰ ਦੋਗੁਣਾ ਕਰਨ ਦਾ ਕੰਮ ਜਾਰੀ ਹੈ, ਊਰਜਾ ਸੁਰੱਖਿਆ ਨਾਲ ਜੁੜੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਲਈ ਇੱਕ ਫੰਡ ਦੀ ਸਿਰਜਣਾ ਕੀਤੀ ਗਈ ਹੈ।

 

ਪ੍ਰਧਾਨ ਮੰਤਰੀ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਦਾ ਮਕਸਦ ਰੱਖਣ ਲਈ ਕਿਹਾ। ਉਨ੍ਹਾਂ ਜ਼ੋਰ ਦੇਕੇ ਕਿਹਾ ਕਿ ਅਜਿਹਾ ਨਹੀਂ ਹੈ ਕਿ ਸਫ਼ਲ ਲੋਕਾਂ ਨੂੰ ਸਮੱਸਿਆਵਾਂ ਨਹੀਂ ਹੁੰਦੀਆਂ, ਲੇਕਿਨ ਜਿਹੜਾ ਚੁਣੌਤੀਆਂ ਨੂੰ ਸਵੀਕਾਰਦਾ ਹੈ, ਉਨ੍ਹਾਂ ਦਾ ਸਾਹਮਣਾ ਕਰਦਾ ਹੈ, ਉਨ੍ਹਾਂ ਨੂੰ ਹਰਾਉਂਦਾ ਹੈ, ਸਮੱਸਿਆਵਾਂ ਦਾ ਸਮਾਧਾਨ ਕਰਦਾ ਹੈ, ਸਿਰਫ਼ ਉਹੀ ਸਫ਼ਲ ਹੁੰਦਾ ਹੈ। ਉਨ੍ਹਾਂ ਹੋਰ ਕਿਹਾ ਕਿ ਜੋ ਲੋਕ ਚੁਣੌਤੀਆਂ ਦਾ ਸਾਹਮਣਾ ਕਰਦੇ ਹਨ, ਉਹ ਬਾਅਦ ਵਿੱਚ ਜੀਵਨ ਵਿੱਚ ਸਫ਼ਲ ਹੁੰਦੇ ਹਨ। ਉਨ੍ਹਾਂ ਕਿਹਾ ਕਿ 1922-47 ਦੇ ਅਰਸੇ ਦੇ ਨੌਜਵਾਨਾਂ ਨੇ ਆਜ਼ਾਦੀ ਲਈ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੇ ਲਈ ਜੀਣ ਅਤੇ ਆਤਮਨਿਰਭਰ ਭਾਰਤ ਦੇ ਅੰਦੋਲਨ ਵਿੱਚ ਸ਼ਾਮਲ ਹੋਣ ਦੇ ਨਾਲ ਨਾਲ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਦੀ ਤਾਕੀਦ ਕੀਤੀ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਫ਼ਲਤਾ ਦਾ ਬੀਜ ਜ਼ਿੰਮੇਵਾਰੀ ਦੀ ਭਾਵਨਾ ਵਿੱਚ ਹੈ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਜ਼ਿੰਦਗੀ ਦੇ ਮੰਤਵ ਵਿੱਚ ਤਬਦੀਲ ਕਰ ਲੈਣਾ ਚਾਹੀਦਾ ਹੈ। ਉਨ੍ਹਾਂ ਸੰਕੇਤ ਕੀਤਾ ਕਿ ਉਹੀ ਲੋਕ ਜ਼ਿੰਦਗੀ ਵਿੱਚ ਸਫਲ ਹੁੰਦੇ ਹਨ ਜੋ ਕੁਝ ਅਜਿਹਾ ਕਰ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਜ਼ਿੰਮੇਵਾਰੀ ਦਾ ਅਹਿਸਾਸ ਹੁੰਦਾ ਹੈ। ਅਸਫ਼ਲ ਰਹਿਣ ਵਾਲੇ ਲੋਕ ਉਹ ਹੁੰਦੇ ਹਨ ਜੋ ਇੱਕ ਬੋਝ ਹੇਠ ਜੀਵਨ ਬਤੀਤ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿੰਮੇਵਾਰੀ ਦੀ ਭਾਵਨਾ ਹੀ ਇੱਕ ਵਿਅਕਤੀ ਦੇ ਜੀਵਨ ਵਿੱਚ ਇੱਕ ਅਵਸਰ ਦੀ ਭਾਵਨਾ ਨੂੰ ਜਨਮ ਦਿੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਕਈ ਸੈਕਟਰਾਂ ਵਿੱਚ ਅੱਗੇ ਵਧ ਰਿਹਾ ਹੈ ਅਤੇ ਯੁਵਾ ਗ੍ਰੈਜੂਏਟਾਂ ਨੂੰ ਪ੍ਰਤੀਬੱਧਤਾ ਨਾਲ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਨੇ ਕੁਦਰਤ ਅਤੇ ਵਾਤਾਵਰਣ ਦੀ ਸੰਭਾਲ਼ ਕਰਨ 'ਤੇ ਵੀ ਜ਼ੋਰ ਦਿੱਤਾ।

 

ਪ੍ਰਧਾਨ ਮੰਤਰੀ ਨੇ 21ਵੀਂ ਸਦੀ ਦੇ ਨੌਜਵਾਨਾਂ ਦੀ ਵਰਤਮਾਨ ਪੀੜ੍ਹੀ ਨੂੰ ਕਲੀਨ ਸਲੇਟ ਨਾਲ ਅੱਗੇ ਵਧਣ ਦੀ ਤਾਕੀਦ ਕੀਤੀ। ਕਲੀਨ ਸਲੇਟ ਅਤੇ ਕਲੀਨ ਹਾਰਟ ਦਾ ਮਤਲਬ ਹੈ ਸਪਸ਼ਟ ਇਰਾਦੇ। ਉਨ੍ਹਾਂ ਦੱਸਿਆ ਕਿ 21ਵੀਂ ਸਦੀ ਵਿੱਚ ਵਿਸ਼ਵ ਨੇ ਭਾਰਤ ਉੱਤੇ ਬਹੁਤ ਉੱਚੀਆਂ ਆਸਾਂ ਅਤੇ ਆਕਾਂਖਿਆਵਾਂ ਰੱਖੀਆਂ ਹਨ ਅਤੇ ਭਾਰਤ ਦੀਆਂ ਆਸਾਂ ਅਤੇ ਆਕਾਂਖਿਆਵਾਂ ਵਿਦਿਆਰਥੀਆਂ ਅਤੇ ਪੇਸ਼ੇਵਰਾਂ ਨਾਲ ਜੁੜੀਆਂ ਹੋਈਆਂ ਹਨ।

 

****

 

ਡੀਐੱਸ/ਏਕੇ


(Release ID: 1674714) Visitor Counter : 229