ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੇਂਦਰ ਨੇ ਕੋਵਿਡ ਦੇ ਢੁਕਵੇਂ ਇਲਾਜ ਅਤੇ ਪ੍ਰਬੰਧਨ ਵਿਚ ਰਾਜਾਂ ਦੀ ਮਦਦ ਲਈ ਉੱਚ ਪੱਧਰੀ ਟੀਮਾਂ ਹਿਮਾਚਲ ਪ੍ਰਦੇਸ਼, ਪੰਜਾਬ ਅਤੇ ਉੱਤਰ ਪ੍ਰਦੇਸ਼ ਭੇਜੀਆਂ
ਐਕਟਿਵ ਕੇਸਾਂ ਦੀ ਦਰ ਘੱਟ ਕੇ ਕੁੱਲ ਪੁਸ਼ਟੀ ਵਾਲੇ ਕੇਸਾਂ ਦੇ 4.85 ਫੀਸਦ 'ਤੇ ਆਈ
ਰਿਕਵਰੀ ਰੇਟ ਵੱਧ ਕੇ 93.69 ਫੀਸਦੀ ਤੱਕ ਪੁੱਜਾ
Posted On:
22 NOV 2020 11:24AM by PIB Chandigarh
ਕੇਂਦਰ ਸਰਕਾਰ ਨੇ ਉੱਚ ਪੱਧਰੀ ਕੇਂਦਰੀ ਟੀਮਾਂ ਨੂੰ ਉੱਤਰ ਪ੍ਰਦੇਸ਼, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ ਤਾਂ ਜੋ ਕੋਵਿਡ ਦੇ ਢੁਕਵੇਂ ਇਲਾਜ ਅਤੇ ਪ੍ਰਬੰਧਨ ਵਿੱਚ ਰਾਜਾਂ ਦੀ ਮਦਦ ਕੀਤੀ ਜਾ ਸਕੇ। ਇਹ ਰਾਜ ਜਾਂ ਤਾਂ ਐਕਟਿਵ ਮਾਮਲਿਆਂ ਦੀ ਗਿਣਤੀ ਵਿੱਚ ਵਾਧਾ ਦਰਜ ਕਰ ਰਹੇ ਹਨ ਜਾਂ ਵਧੇਰੇ ਗਿਣਤੀ ਵਿੱਚ ਕੋਵਿਡ ਮਰੀਜ਼ ਹਸਪਤਾਲ ਵਿੱਚ ਦਾਖਲ ਹਨ ਜਾਂ ਡਾਕਟਰੀ ਨਿਗਰਾਨੀ ਹੇਠ ਘਰਾਂ ਵਿਚ ਅਲੱਗ-ਥਲੱਗ ਰਹਿ ਕੇ ਇਲਾਜ ਕਰਵਾ ਰਹੇ ਹਨ, ਜਾਂ ਜਿਥੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ।
ਇਹ ਤਿੰਨ ਮੈਂਬਰੀ ਟੀਮਾਂ ਉਹਨਾਂ ਜਿਲ੍ਹਿਆਂ ਦਾ ਦੌਰਾ ਕਰਨਗੀਆਂ ਜਿਥੇ ਵੱਡੀ ਗਿਣਤੀ ਵਿੱਚ ਕੋਵਿਡ ਮਾਮਲੇ ਰਿਪੋਰਟ ਕੀਤੇ ਜਾ ਰਹੇ ਹਨ ਅਤੇ ਕੰਟੈਂਟ, ਨਿਗਰਾਨੀ, ਜਾਂਚ, ਸੰਕਰਮਣ ਰੋਕਥਾਮ ਅਤੇ ਨਿਯੰਤਰਣ ਉਪਾਵਾਂ ਅਤੇ ਪੋਜ਼ੀਟਿਵ ਮਾਮਲਿਆਂ ਦੇ ਕੁਸ਼ਲ ਕਲੀਨਿਕਲ ਪ੍ਰਬੰਧਨ ਨੂੰ ਮਜ਼ਬੂਤ ਕਰਨ ਵੱਲ ਰਾਜ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਮਦਦ ਕਰਨਗੀਆਂ। ਕੇਂਦਰੀ ਟੀਮਾਂ ਕੋਵਿਡ ਮਾਮਲਿਆਂ ਦੇ ਸਮੇਂ ਸਿਰ ਨਿਦਾਨ ਕਰਨ ਅਤੇ ਇਲਾਜ ਨਾਲ ਜੁੜੀਆਂ ਚੁਣੌਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਲਈ ਵੀ ਜਰੂਰੀ ਨਿਰਦੇਸ਼ ਦੇਣਗੀਆਂ।
ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਅਜਿਹੀਆਂ ਉੱਚ ਪੱਧਰੀ ਟੀਮਾਂ ਹਰਿਆਣਾ, ਰਾਜਸਥਾਨ, ਗੁਜਰਾਤ ਅਤੇ ਮਣੀਪੁਰ ਅਤੇ ਛੱਤੀਸਗੜ ਵੀ ਭੇਜੀਆਂ ਹਨ।
ਭਾਰਤ ਵਿੱਚ ਮੌਜੂਦਾ ਐਕਟਿਵ ਕੇਸਾਂ ਦੀ ਗਿਣਤੀ 4,40,962 ਹੋ ਗਈ ਹੈ ਅਤੇ ਉਹ ਭਾਰਤ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 4.85 ਫੀਸਦ ਰਹਿ ਗਿਆ ਹੈ ਅਤੇ ਇਹ ਅੰਕੜਾ 5 ਫੀਸਦ ਤੋਂ ਹੇਠਾਂ ਚੱਲ ਰਿਹਾ ਹੈ । ਰਿਕਵਰੀ ਦਰ ਵਿੱਚ ਅੱਜ ਸੁਧਾਰ ਵਧ ਕੇ 93.69 ਫੀਸਦ ਹੋ ਗਿਆ ਹੈ । ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ 43,493 ਨਵੀਆਂ ਰਿਕਵਰੀਆਂ ਦਰਜ ਕੀਤੀਆਂ ਹਨ ਜਿਸ ਨਾਲ ਕੁੱਲ ਰਿਕਵਰ ਕੀਤੇ ਗਏ ਕੇਸਾਂ ਦੀ ਗਿਣਤੀ ਵੱਧ ਕੇ 85,21,617 ਹੋ ਗਈ ਹੈ ।
ਰਿਕਵਰ ਹੋਏ ਕੇਸਾਂ ਅਤੇ ਐਕਟਿਵ ਮਾਮਲਿਆਂ ਵਿਚਲਾ ਪਾੜਾ ਲਗਾਤਾਰ ਵਧ ਰਿਹਾ ਹੈ ਅਤੇ ਇਸ ਵੇਲੇ ਇਹ 80,80,655 ਦੇ ਪੱਧਰ ਤੇ ਖੜ੍ਹਾ ਹੈ ।
26 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਅੱਜ ਦੀ ਤਾਰੀਖ ਵਿੱਚ 20,000 ਤੋਂ ਘੱਟ ਐਕਟਿਵ ਕੇਸ ਹਨ ।
7 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ 20,000 ਤੋਂ 50,000 ਦੇ ਵਿਚਕਾਰ ਐਕਟਿਵ ਕੇਸ ਹਨ ਜਦੋਂ ਕਿ ਮਹਾਰਾਸ਼ਟਰ ਅਤੇ ਕੇਰਲ ਵਿਚ 50,000 ਤੋਂ ਵੱਧ ਕੇਸਾਂ ਦੀ ਰਿਪੋਰਟ ਕੀਤੀ ਜਾ ਰਹੀ ਹੈ I
ਨਵੇਂ ਰਿਕਵਰ ਕੀਤੇ ਕੇਸਾਂ ਵਿਚੋਂ 77.68 ਫੀਸਦ 10 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਚ ਕੇਂਦਰਿਤ ਹਨ ।
ਦਿੱਲੀ ਵਿੱਚ 6,963 ਵਿਅਕਤੀ ਕੋਵਿਡ ਤੋਂ ਸਿਹਤਯਾਬ ਐਲਾਨੇ ਗਏ ਹਨ , ਕੇਰਲ ਅਤੇ ਮਹਾਰਾਸ਼ਟਰ ਵਿੱਚ ਲੜੀਵਾਰ 6,719 ਅਤੇ 4,088 ਨਵੀਆਂ ਰਿਕਵਰੀਆਂ ਹੋਈਆਂ ਹਨ ।
ਨਵੇਂ ਪੁਸ਼ਟੀ ਵਾਲੇ ਕੇਸਾਂ ਵਿੱਚ 10 ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਵੱਲੋਂ 76.81 ਫੀਸਦ ਦਾ ਯੋਗਦਾਨ ਪਾਇਆ ਗਿਆ ਹੈ । ਪਿਛਲੇ 24 ਘੰਟਿਆਂ ਵਿੱਚ, 45,209 ਵਿਅਕਤੀ ਕੋਵਿਡ ਤੋਂ ਸੰਕਰਮਿਤ ਹੋਏ ਹਨ ।
ਪਿਛਲੇ 24 ਘੰਟਿਆਂ ਦੌਰਾਨ ਦਿੱਲੀ ਵਿੱਚ 5,879 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਕੇਰਲ ਵਿੱਚ ਕੱਲ 5,772 ਨਵੇਂ ਮਾਮਲੇ ਦਰਜ ਹੋਏ ਹਨ ਜਦਕਿ ਮਹਾਰਾਸ਼ਟਰ ਵਿੱਚ ਰੋਜ਼ਾਨਾ ਦਰਜ ਹੋਏ ਨਵੇਂ ਮਾਮਲਿਆਂ ਦੀ ਗਿਣਤੀ 5,760 ਹੈ ।
15 ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਤੀ ਮਿਲੀਅਨ ਦੀ ਆਬਾਦੀ ਦੇ ਮਗਰ ਕੌਮੀ ਅੋਸਤ ਤੋਂ ਘੱਟ ਮਾਮਲੇ ਰਿਪੋਰਟ ਕਰ ਰਹੇ ਹਨ।
ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਮੌਤ ਦੇ 501 ਮਾਮਲਿਆਂ ਵਿੱਚ 10 ਸੂਬਿਆਂ ਦੀ ਸ਼ਮੂਲੀਅਤ 76.45 ਫੀਸਦ ਦੀ ਰਹਿ ਹੈ ।
22.16 ਫੀਸਦ ਨਵੀਆਂ ਮੌਤਾਂ ਦਿੱਲੀ ਚੋਂ ਰਿਪੋਰਟ ਕੀਤੀਆਂ ਗਈਆਂ ਹਨ ਜਿਥੇ 111 ਮੌਤਾਂ ਹੋਈਆਂ ਹਨ । ਮਹਾਰਾਸ਼ਟਰ ਵਿੱਚ 62 ਮੌਤਾਂ ਹੋਈਆਂ ਹਨ ਜਦਕਿ ਪੱਛਮੀ ਬੰਗਾਲ ਵਿੱਚ 53 ਮੌਤਾਂ ਹੋਈਆਂ ਹਨ ।
13 ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਮੌਤ ਦਰ (1.46 ਫੀਸਦ) ਦੀ ਰਾਸ਼ਟਰੀ ਅੋਸਤ ਤੋਂ ਵੱਧ ਮੌਤਾਂ ਦੀ ਰਿਪੋਰਟ ਕਰ ਰਹੇ ਹਨ ।
ਜਦ ਕਿ, 21 ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪ੍ਰਤੀ ਮਿਲੀਅਨ (96) ਦੀ ਕੌਮੀ ਅੋਸਤ ਤੋਂ ਘੱਟ ਮੌਤ ਦੇ ਮਾਮਲੇ ਰਿਪੋਰਟ ਕਰ ਰਹੇ ਹਨ।
14 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪ੍ਰਤੀ ਮਿਲੀਅਨ ਦੀ ਆਬਾਦੀ ਦੇ ਮਗਰ ਕੌਮੀ ਅੋਸਤ (96) ਨਾਲੋਂ ਵਧੇਰੇ ਮੌਤਾਂ ਰਿਪੋਰਟ ਕੀਤੀਆਂ ਜਾ ਰਹਿਆਂ ਹਨ ।
**
ਐਮ.ਵੀ.
(Release ID: 1674862)
Visitor Counter : 224
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam