ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ

ਖਰੀਫ ਮਾਰਕੀਟਿੰਗ ਸੀਜ਼ਨ 2020-21 ਦੌਰਾਨ ਐੱਮਐੱਸਪੀ ਸੰਚਾਲਨ

ਤਕਰੀਬਨ 26.15 ਲੱਖ ਕਿਸਾਨਾਂ ਨੂੰ ਪਹਿਲਾਂ ਤੋਂ ਚੱਲ ਰਹੇ ਚਾਲੂ ਖਰੀਫ ਮਾਰਕੀਟਿੰਗ ਸੀਜ਼ਨ ਸੰਚਾਲਨ ਦੌਰਾਨ ਐੱਮਐੱਸਪੀ ਤਹਿਤ 56168.95 ਕਰੋੜ ਰੁਪਏ ਦਾ ਲਾਭ ਮਿਲ ਚੁੱਕਾ ਹੈ

6440.28 ਕਰੋੜ ਰੁਪਏ ਮੁੱਲ ਦੀਆਂ 2102116 ਕਪਾਹ ਗੰਢਾਂ ਦੀ ਖਰੀਦ ਕੀਤੀ ਗਈ ਹੈ, ਜਿਸ
ਨਾਲ 419634 ਕਿਸਾਨਾਂ ਨੂੰ ਲਾਭ ਮਿਲਿਆ ਹੈ

Posted On: 22 NOV 2020 5:06PM by PIB Chandigarh

ਖਰੀਫ਼ ਦੇ ਚਾਲੂ ਮਾਰਕਿਟਿੰਗ ਸੀਜ਼ਨ (ਕੇਐੱਮਐੱਸ) 2020-21 ਦੌਰਾਨ, ਸਰਕਾਰ ਆਪਣੀਆਂ ਮੌਜੂਦਾ

ਐੱਮਐੱਸਪੀ ਸਕੀਮਾਂ ਦੇ ਅਨੁਸਾਰ ਕਿਸਾਨਾਂ ਤੋਂ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਖਰੀਫ਼

2020-21 ਦੀਆਂ ਫਸਲਾਂ ਦੀ ਖਰੀਦ ਕਰ ਰਹੀ ਹੈ।

ਖਰੀਫ਼ ਸੀਜ਼ਨ 2020-21 ਲਈ ਝੋਨੇ ਦੀ ਖਰੀਦ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ,

ਉੱਤਰਾਖੰਡ, ਤਮਿਲ ਨਾਡੂ, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰ, ਕੇਰਲ, ਗੁਜਰਾਤ ਅਤੇ ਆਂਧਰ ਪ੍ਰਦੇਸ਼

ਵਿੱਚ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ 21.11.2020 ਤੱਕ 297.51 ਲੱਖ ਮੀਟ੍ਰਿਕ ਟਨ

ਦੀ ਖਰੀਦ ਕੀਤੀ ਗਈ ਹੈ ਜਦ ਕਿ ਪਿਛਲੇ ਸਾਲ 252.69 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਸੀ

ਜੋ ਪਿਛਲੇ ਸਾਲ ਨਾਲੋਂ 17.73 ਫ਼ੀਸਦੀ ਵਧੀ ਹੈ। 297.51 ਲੱਖ ਮੀਟ੍ਰਿਕ ਟਨ ਦੀ ਕੁੱਲ ਖਰੀਦ

ਵਿਚੋਂ ਇਕੱਲੇ ਪੰਜਾਬ ਨੇ 201.73 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਇਆ ਹੈ ਜੋ ਕੁੱਲ ਖਰੀਦ

ਦਾ 67.80 ਫ਼ੀਸਦ ਹੈ।

C:\Users\dell\Desktop\image001RQ01.jpg

ਤਕਰੀਬਨ 26.15 ਲੱਖ ਕਿਸਾਨਾਂ ਨੂੰ ਪਹਿਲਾਂ ਤੋਂ ਚੱਲ ਰਹੇ ਚਾਲੂ ਖਰੀਫ ਮਾਰਕੀਟਿੰਗ ਸੀਜ਼ਨ ਸੰਚਾਲਨ ਦੌਰਾਨ

ਐੱਮਐੱਸਪੀ ਤਹਿਤ 56168.95 ਕਰੋੜ ਰੁਪਏ ਦਾ ਲਾਭ ਮਿਲ ਚੁੱਕਾ ਹੈ ।

 C:\Users\dell\Desktop\image0020MIZ.jpg

ਇਸ ਤੋਂ ਇਲਾਵਾ, ਰਾਜਾਂ ਦੇ ਪ੍ਰਸਤਾਵ ਦੇ ਅਧਾਰ 'ਤੇ ਤਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਤੇਲੰਗਾਨਾ, ਗੁਜਰਾਤ, ਹਰਿਆਣਾ, ਉੱਤਰ ਪ੍ਰਦੇਸ਼, ਓਡੀਸ਼ਾ, ਰਾਜਸਥਾਨ ਰਾਜਾਂ ਲਈ ਖਰੀਫ਼ ਮਾਰਕਿਟਿੰਗ ਸੀਜ਼ਨ  2020 ਲਈ  45.10 ਲੱਖ ਮੀਟ੍ਰਿਕ ਟਨ ਦਾਲ਼ਾਂ  ਅਤੇ ਤੇਲ ਬੀਜਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਕੀਮਤ  ਸਹਾਇਤਾ  ਸਕੀਮ (ਪੀਐੱਸਐੱਸ) ਦੇ  ਤਹਿਤ ਆਂਧਰ ਪ੍ਰਦੇਸ਼, ਕਰਨਾਟਕ, ਤਮਿਲਨਾਡੂ ਅਤੇ ਕੇਰਲ ਦੇ ਰਾਜਾਂ  ਲਈ  ਕੋਪਰਾ (ਬਾਰਾਂ ਮਾਸੀ ਫਸਲ)  ਦੀ 1.23 ਲੱਖ ਮੀਟ੍ਰਿਕ ਟਨ ਖਰੀਦ ਦੀ  ਪ੍ਰਵਾਨਗੀ  ਵੀ ਦਿੱਤੀ ਗਈ ਸੀ । ਦੂਜੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ  ਲਈ  ਵੀ ਪੀਐੱਸਐੱਸ ਅਧੀਨ ਦਾਲ਼ਾਂ, ਤੇਲ ਬੀਜਾਂ ਅਤੇ  ਕੋਪਰਾ ਦੀ  ਖਰੀਦ ਦੀਆਂ ਤਜਵੀਜ਼ਾਂ ਦੀ

ਪ੍ਰਾਪਤੀ 'ਤੇ ਪ੍ਰਵਾਨਗੀ  ਦਿੱਤੀ ਜਾਵੇਗੀ ਤਾਂ ਜੋ ਇਨ੍ਹਾਂ ਫਸਲਾਂ ਦੇ ਐੱਫਏਕਿਊ ਗ੍ਰੇਡ ਦੀ ਖਰੀਦ ਸਾਲ 2020-21

ਲਈ ਸਿੱਧੇ ਰਜਿਸਟਰਡ ਕਿਸਾਨਾਂ  ਤੋਂ ਕੀਤੀ ਜਾ ਸਕੇ । ਜੇਕਰ ਨੋਟੀਫਾਈਡ ਵਾਢੀ ਸਮੇਂ ਦੌਰਾਨ ਮਾਰਕੀਟ ਰੇਟ

ਘੱਟੋ ਘੱਟ ਸਮਰਥਨ  ਮੁੱਲ  ਤੋਂ ਹੇਠਾਂ ਜਾਂਦਾ ਹੈ ਤਾਂ ਉਹਨਾ ਸੂਬਿਆਂ ਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਸੈਂਟਰਲ ਨੋਡਲ

ਏਜੰਸੀ ਰਾਹੀਂ ਸੂਬੇ ਵੱਲੋਂ  ਨਾਮਜ਼ਦ ਕੀਤੀਆਂ ਖਰੀਦ ਏਜੰਸੀਆਂ ਰਾਹੀਂ ਖਰੀਦ ਕੀਤੀ ਜਾ ਸਕੇ ।

21-11-2020 ਤੱਕ ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ 67,045.66 ਮੀਟਰਕ ਟਨ

ਮੂੰਗ, ਉੜਦ,  ਮੁੰਗਫਲੀ ਦੀਆਂ ਫਲੀਆਂ ਅਤੇ ਸੋਇਆਬੀਨ ਜਿਹਨਾ ਦੀ ਘੱਟੋ ਘੱਟ ਸਮਰਥਨ ਮੁੱਲ

ਕੀਮਤ 362.43 ਕਰੋੜ ਰੁਪਏ ਬਣਦੀ ਹੈ, ਖਰੀਦੀ ਹੈ । ਇਸ ਨਾਲ ਤਾਮਿਲਨਾਡੂ, ਮਹਾਰਾਸ਼ਟਰ,

ਗੁਜਰਾਤ, ਰਾਜਸਥਾਨ ਅਤੇ ਹਰਿਆਣਾ  ਦੇ  38,892 ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ । ਜੋ

ਪਿਛਲੇ ਸਾਲ ਹੋਈ ਦਾਲਾਂ ਤੇ ਤੇਲ ਬੀਜਾਂ ਦੀ 65850.05 ਮੀਟਰਕ ਟਨ ਖਰੀਦ ਦੇ ਮੁਕਾਬਲੇ

1.82 ਫ਼ੀਸਦ ਜ਼ਿਆਦਾ ਹੈ ।

ਇਸੇ ਤਰ੍ਹਾਂ ਕਰਨਾਟਕ ਅਤੇ ਤਮਿਲਨਾਡੂ ਵਿੱਚ  ਪਿਛਲੇ ਸਾਲ ਦੇ 293.34 ਮੀਟ੍ਰਿਕ ਟਨ ਕੋਪਰਾ ਦੀ ਖਰੀਦ

ਦੇ ਮੁਕਾਬਲੇ 21.11.2020 ਤੱਕ 5089 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਜਿਸ ਦਾ ਐੱਮਐੱਸਪੀ

52.40 ਕਰੋੜ ਰੁਪਏ ਹੈ ਅਤੇ ਇਸ ਨਾਲ 3961 ਕਿਸਾਨਾਂ ਨੂੰ ਲਾਭ ਹੋਇਆ ਹੈ। ਕੋਪਰਾ ਅਤੇ ਉੜਦ ਦੇ

ਮਾਮਲੇ ਵਿੱਚ ਇਹਨਾ ਫਸਲਾਂ ਨੂੰ ਪੈਦਾ ਕਰਨ  ਵਾਲੇ ਮੁੱਖ ਸੂਬਿਆਂ ਵਿੱਚ ਇਹਨਾ ਦੇ ਭਾਅ ਘੱਟੋ ਘੱਟ ਸਮਰਥਨ

ਮੁੱਲ ਤੋਂ ਉੱਪਰ ਚੱਲ ਰਹੇ ਹਨ। ਸਬੰਧਿਤ ਸੂਬੇ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਸੂਬਿਆਂ ਦੇ

ਫੈਸਲਿਆਂ ਅਨੁਸਾਰ ਮਿਥੀ ਤਾਰੀਖ ਤੋਂ ਖਰੀਫ ਦੀਆਂ ਦਾਲਾਂ ਅਤੇ ਤੇਲ ਬੀਜ਼ ਫਸਲਾਂ ਸੂਬੇ ਦੀਆਂ ਮੰਡੀਆਂ

ਵਿੱਚ ਆਉਣ ਦੇ ਅਧਾਰ ਮੁਤਾਬਿਕ ਖਰੀਦ ਪ੍ਰਬੰਧ ਕਰ ਰਹੀਆਂ ਹਨ ।

C:\Users\dell\Desktop\image003V3U9.jpg

ਐੱਮ.ਐੱਸ.ਪੀ. ਅਧੀਨ ਕਪਾਹ ਦੇ ਖਰੀਦ ਕਾਰਜ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਤੇਲੰਗਾਨਾ,

ਆਂਧਰ ਪ੍ਰਦੇਸ਼, ਮਹਾਰਾਸ਼ਟਰ ਅਤੇ ਗੁਜਰਾਤ ਰਾਜਾਂ ਵਿੱਚ ਨਿਰਵਿਘਨ ਚੱਲ ਰਹੇ ਹਨ। 21.11.2020

ਤੱਕ 6440.28 ਕਰੋੜ ਰੁਪਏ ਮੁੱਲ ਦੀਆਂ 2102116 ਕਪਾਹ ਗੰਢਾਂ ਦੀ ਖਰੀਦ ਕੀਤੀ ਗਈ ਹੈ, ਜਿਸ

ਨਾਲ 419634 ਕਿਸਾਨਾਂ ਨੂੰ ਲਾਭ ਮਿਲਿਆ ਹੈ।

C:\Users\dell\Desktop\image004S4N4.jpg

 

***

 

ਏਪੀਐੱਸ



(Release ID: 1674912) Visitor Counter : 114