ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 25 ਨਵੰਬਰ ਨੂੰ ਲਖਨਊ ਯੂਨੀਵਰਸਿਟੀ ਦੇ ਸਥਾਪਨਾ ਦਿਵਸ ਦੇ ਸ਼ਤਾਬਦੀ ਸਮਾਰੋਹ ਵਿੱਚ ਸ਼ਾਮਲ ਹੋਣਗੇ
प्रविष्टि तिथि:
23 NOV 2020 1:04PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਆਗਾਮੀ 25 ਨਵੰਬਰ, 2020 ਨੂੰ ਸ਼ਾਮ 5:30 ਵਜੇ ਲਖਨਊ ਯੂਨੀਵਰਸਿਟੀ ਦੀ ਸਥਾਪਨਾ ਦੇ ਸ਼ਤਾਬਦੀ ਸਮਾਰੋਹ ਵਿੱਚ ਵੀਡੀਓ ਕਾਨਫਰੰਸਿੰਗ ਜ਼ਰੀਏ ਸ਼ਾਮਲ ਹੋਣਗੇ। ਯੂਨੀਵਰਸਿਟੀ ਦੀ ਸਥਾਪਨਾ 1920 ਵਿੱਚ ਹੋਈ ਸੀ ਅਤੇ ਇਹ ਆਪਣੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ਦਾ ਸਮਾਰੋਹ ਮਨਾ ਰਹੀ ਹੈ।
ਇਸ ਅਵਸਰ ‘ਤੇ ਪ੍ਰਧਾਨ ਮੰਤਰੀ ਯੂਨੀਵਰਸਿਟੀ ਦੀ ਸਥਾਪਨਾ ਦੇ 100 ਵਰ੍ਹੇ ਪੂਰੇ ਹੋਣ ‘ਤੇ ਇੱਕ ਯਾਦਗਾਰੀ ਸਿੱਕਾ ਜਾਰੀ ਕਰਨਗੇ। ਇਸ ਸਮਾਗਮ ਦੌਰਾਨ ਉਹ ਭਾਰਤੀ ਡਾਕ ਵਿਭਾਗ ਦੀ ਇੱਕ ਸਪੈਸ਼ਲ ਯਾਦਗਾਰੀ ਡਾਕ ਟਿਕਟ ਅਤੇ ਇਸ ਦਾ ਸਪੈਸ਼ਲ ਕਵਰ ਵੀ ਜਾਰੀ ਕਰਨਗੇ। ਇਸ ਅਵਸਰ ‘ਤੇ ਕੇਂਦਰੀ ਰੱਖਿਆ ਮੰਤਰੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ।
******
ਐੱਸਐੱਸ/ਐੱਸਐੱਚ
(रिलीज़ आईडी: 1675070)
आगंतुक पटल : 209
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam