ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਚੱਕਰਵਾਤ ‘ਨਿਵਾਰ’ ਦੀ ਸਥਿਤੀ ਦੇ ਸਬੰਧ ਵਿੱਚ ਤਮਿਲ ਨਾਡੂ ਅਤੇ ਪੁਦੂਚੇਰੀ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ

प्रविष्टि तिथि: 24 NOV 2020 11:10AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੱਕਰਵਾਤ 'ਨਿਵਾਰ' ਦੀ ਸਥਿਤੀ ਦੇ ਸਬੰਧ ਵਿੱਚ ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਐਡਾਪਡੀ ਕੇ. ਪਲਾਨੀਸਵਾਮੀ ਅਤੇ ਪੁਦੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਵੀ. ਨਾਰਾਇਣਸਾਮੀ ਦੇ ਨਾਲ ਗੱਲਬਾਤ ਕੀਤੀ। 

 

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ, ''ਚੱਕਰਵਾਤ ਨਿਵਾਰ ਦੇ ਮੱਦੇਨਜ਼ਰ ਤਮਿਲ ਨਾਡੂ ਦੇ ਮੁੱਖ ਮੰਤਰੀ ਸ਼੍ਰੀ ਸ਼੍ਰੀ ਐਡਾਪਡੀ ਕੇ. ਪਲਾਨੀਸਵਾਮੀ ਅਤੇ ਪੁਦੂਚੇਰੀ ਦੇ ਮੁੱਖ ਮੰਤਰੀ ਸ਼੍ਰੀ ਵੀ. ਨਾਰਾਇਣਸਾਮੀ ਨਾਲ ਗੱਲਬਾਤ ਕੀਤੀ। ਕੇਂਦਰ ਤੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਮੈਂ ਪ੍ਰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਸਾਰੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਦੀ ਪ੍ਰਾਰਥਨਾ ਕਰਦਾ ਹਾਂ।'' 

  

 

***

 

ਡੀਐੱਸ/ਐੱਸਐੱਚ


(रिलीज़ आईडी: 1675288) आगंतुक पटल : 214
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam