ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਾ
ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਪੰਜਾਬ ਵਿੱਚ ਮੈਗਾ ਫੂਡ ਪਾਰਕ ਦਾ ਉਦਘਾਟਨ ਕੀਤਾ
ਭਾਰਤ ਸਰਕਾਰ ਨੇ ਫੂਡ ਪ੍ਰੋਸੈਸਿੰਗ ਸੈਕਟਰ ਦੇ ਵਿਕਾਸ ਲਈ ਕਈ ਉਪਰਾਲੇ ਕੀਤੇ ਹਨ: ਨਰੇਂਦਰ ਸਿੰਘ ਤੋਮਰ
ਐਮਐਫਪੀ 25000 ਕਿਸਾਨਾਂ ਨੂੰ ਲਾਭ ਪਹੁੰਚਾਵੇਗੀ ਅਤੇ 5000 ਵਿਅਕਤੀਆਂ ਲਈ ਰੁਜ਼ਗਾਰ ਪੈਦਾ ਕਰੇਗੀ
ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦੇਸ਼ ਨੂੰ ਅਨਾਜ ਵਿੱਚ ਸਰਪਲੱਸ ਬਣਾਉਣ ਵਿਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ
Posted On:
24 NOV 2020 1:53PM by PIB Chandigarh
ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ, ਖੇਤੀਬਾੜੀ ਅਤੇ ਕਿਸਾਨ ਭਲਾਈ, ਗ੍ਰਾਮੀਣ ਵਿਕਾਸ ਅਤੇ ਪੰਚਾਇਤੀਰਾਜ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਵਿਖੇ ਮੈਗਾ ਫੂਡ ਪਾਰਕ (ਐਮਐਫਪੀ) ਦਾ ਉਦਘਾਟਨ ਕੀਤਾ।
ਇਸ ਮੌਕੇ ਸ੍ਰੀ ਤੋਮਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਨੇ ਖੇਤੀਬਾੜੀ ਦੇ ਖੇਤਰ ਦੇ ਵਿਕਾਸ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਈ ਹੈ । ਉਨ੍ਹਾਂ ਕਿਹਾ ਕਿ, ਸਾਨੂੰ ਮਾਣ ਹੈ ਕਿ ਇਨ੍ਹਾਂ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਅਣਥੱਕ ਮਿਹਨਤ ਸਦਕਾ ਭਾਰਤ ਅੱਜ ਅਨਾਜ ਦੇ ਖੇਤਰ ਵਿੱਚ ਨਾ ਸਿਰਫ ਆਤਮ ਨਿਰਭਰ ਹੈ ਬਲਕਿ ਅਨਾਜ ਸਰਪਲੱਸ ਸਵੈ-ਨਿਰਭਰ ਵੀ ਹੈ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੇ ਉਤਪਾਦਨ ਵਿਚ ਪੰਜਾਬ ਮੋਹਰੀ ਰਿਹਾ ਹੈ, ਪਰ ਹੁਣ ਧਰਤੀ ਹੇਠਲੇ ਪਾਣੀ ਦਾ ਪੱਧਰ ਘਟਣ ਕਾਰਨ ਫਸਲਾਂ ਦੇ ਵਿਭਿੰਨਤਾ ਦੀ ਲੋੜ ਹੈ, ਜਿਸ ਲਈ ਪੰਜਾਬ ਦੇ ਕਿਸਾਨ ਸਫਲਤਾਪੂਰਵਕ ਅੱਗੇ ਵਧੇ ਹਨ। ਉਨ੍ਹਾਂ ਕਿਹਾ ਕਿ ਫੂਡ ਪ੍ਰੋਸੈਸਿੰਗ 'ਤੇ ਵੀ ਪੂਰਾ ਧਿਆਨ ਧਿਆਨ ਕੇਂਦਰਿਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਕਿਸਾਨਾਂ ਨੂੰ ਵਾਜਬ ਭਾਅ ਮਿਲ ਸਕਣ ਅਤੇ ਇਸ ਨਾਲ ਸਬੰਧਤ ਖੇਤਰ ਨੂੰ ਵੀ ਫਾਇਦਾ ਹੋਵੇਗਾ।
ਇਹ ਮੈਗਾ ਫੂਡ ਪਾਰਕ 107.83 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ 55 ਏਕੜ ਰਕਬੇ ਵਿਚ ਫੈਲਿਆ ਹੋਇਆ ਹੈ। ਇਸ ਨਾਲ ਤਕਰੀਬਨ 25000 ਕਿਸਾਨਾਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ ਅਤੇ ਲਗਭਗ 5000 ਵਿਅਕਤੀਆਂ ਦੇ ਰੁਜ਼ਗਾਰ ਦੀ ਸੰਭਾਵਨਾ ਹੈ। ਇਹ ਕੱਚੇ ਪਦਾਰਥ / ਤਿਆਰ ਮਾਲ ਗੁਦਾਮ (3944 ਵਰਗ ਮੀਟਰ), ਸਿਲੋਜ਼ (20000 ਮੀਟਰਕ ਟਨ), ਕੋਲਡ ਸਟੋਰੇਜ (3000 ਮੀਟਰਕ ਟਨ), ਆਈਕਿਯੂਐਫ ਅਤੇ ਡੀਪ- ਫ੍ਰੀਜ਼ਰ (ਆਈਕਿਯੂਐਫ: 2 ਐਮਟੀ / ਘੰਟਾ + ਦੀਪ ਫ੍ਰੀਜ਼ਰ: 2000 ਐਮਟੀ) ਅਤੇ ਹੋਰ ਸਬੰਧਤ ਭੋਜਨ ਪ੍ਰਾਸੈਸਿੰਗ ਸਹੂਲਤਾਂ ਨਾਲ ਲੈਸ ਹੈ ।
ਸ੍ਰੀ ਤੋਮਰ ਨੇ ਕਿਹਾ ਕਿ ਸਰਕਾਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਫਸਲਾਂ ਦਾ ਐਮਐਸਪੀ ਵਧਾ ਦਿੱਤਾ ਗਿਆ ਹੈ ਅਤੇ ਸਰਕਾਰ ਨੇ 10,000 ਨਵੇਂ ਐਫਪੀਓ ਬਣਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ। ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਸਰਕਾਰ ਛੋਟੇ ਕਿਸਾਨਾਂ ਦੀ ਭਲਾਈ ਵੱਲ ਧਿਆਨ ਕੇਂਦਰਤ ਕਰ ਰਹੀ ਹੈ। ਆਤਮਨਿਰਭਰ ਭਾਰਤ ਅਧੀਨ ਫੂਡ ਪ੍ਰੋਸੈਸਿੰਗ ਸੈਕਟਰ ਦੇ ਵਿਕਾਸ ਲਈ 10,000 ਕਰੋੜ ਰੁਪਏ ਦਾ ਫੰਡ ਬਣਾਇਆ ਗਿਆ ਹੈ ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਹੁਣ ਤੱਕ, 37 ਐਮਐਫਪੀ ਮਨਜ਼ੂਰ ਕੀਤੇ ਜਾ ਚੁੱਕੇ ਹਨ ਅਤੇ 20 ਪਹਿਲਾਂ ਹੀ ਕੰਮ ਕਰਨਾ ਸ਼ੁਰੂ ਕਰ ਚੁੱਕੇ ਹਨ ।
ਸ੍ਰੀ ਤੋਮਰ ਨੇ ਚਾਨਣਾ ਪਾਇਆ ਕਿ ਖੇਤੀਬਾੜੀ ਸੈਕਟਰ ਵਿੱਚ ਖੋਜ ਦੀ ਵੱਡੀ ਭੂਮਿਕਾ ਹੈ ਅਤੇ ਆਈਸੀਏਆਰ ਬਹੁਤ ਵਧੀਆ ਖੋਜ ਕਰ ਰਹੀ ਹੈ ਜਿਸ ਨਾਲ ਦੇਸ਼ ਨੂੰ ਲਾਭ ਹੋ ਰਿਹਾ ਹੈ। ਉਨ੍ਹਾਂ ਰਾਜ ਸਰਕਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਦੁਆਰਾ ਪੰਜਾਬ ਵਿੱਚ ਖੇਤੀਬਾੜੀ ਖੋਜ ਨੂੰ ਅੱਗੇ ਵਧਾਉਣ ਦੀ ਲੋੜ ‘ਤੇ ਕੇਂਦਰ ਨੂੰ ਪ੍ਰਸਤਾਵ ਦੇਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਉਨ੍ਹਾਂ ਪ੍ਰਸਤਾਵਾਂ ‘ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕਰੇਗੀ। ਸ੍ਰੀ ਤੋਮਰ ਨੇ ਉਮੀਦ ਜਤਾਈ ਕਿ ਸੁਖਜੀਤ ਮੈਗਾ ਫੂਡ ਪਾਰਕ, ਫੂਡ ਪ੍ਰੋਸੈਸਿੰਗ ਸੈਕਟਰ ਦੀ ਤਰੱਕੀ ਲਈ ਇੱਕ ਮੀਲ ਪੱਥਰ ਸਾਬਤ ਹੋਵੇਗਾ।
ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਰਾਜ ਮੰਤਰੀ ਸ਼੍ਰੀ ਰਾਮੇਸ਼ਵਰ ਤੇਲੀ ਨੇ ਕਿਹਾ ਕਿ ਮੈਗਾ ਫੂਡ ਪਾਰਕ ਵਿਖੇ ਵਿਕਸਤ ਕੀਤੇ ਗਏ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਪ੍ਰੋਸੈਸਿੰਗ ਸਹੂਲਤਾਂ ਨਾਲ ਨਾ ਸਿਰਫ ਖੇਤੀਬਾੜੀ ਉਤਪਾਦਾਂ ਦੇ ਨੁਕਸਾਨ ਨੂੰ ਘਟਾਇਆ ਜਾਵੇਗਾ, ਸਗੋਂ ਇਸ ਨਾਲ ਕਿਸਾਨਾਂ ਲਈ ਵਾਜਬ ਮੁੱਲ ਨੂੰ ਜੋੜਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
*****
ਆਰ.ਜੇ. / ਐਨ.ਜੀ.
(Release ID: 1675348)
Visitor Counter : 188