ਮੰਤਰੀ ਮੰਡਲ

ਕੈਬਨਿਟ ਨੇ ਬ੍ਰਿਕਸ ਦੇਸ਼ਾਂ ਦੇ ਨਾਲ ਫਿਜ਼ੀਕਲ ਕਲਚਰ ਅਤੇ ਖੇਡਾਂ ਦੇ ਖੇਤਰ ਵਿੱਚ ਸਹਿਯੋਗ ‘ਤੇ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦਿੱਤੀ

Posted On: 25 NOV 2020 3:32PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਕੇਂਦਰੀ ਕੈਬਨਿਟ ਨੂੰ ਬ੍ਰਿਕਸ ਦੇਸ਼ਾਂ ਦੇ ਨਾਲ ਫਿਜ਼ੀਕਲ ਕਲਚਰ ਅਤੇ ਖੇਡਾਂ ਦੇ ਸਬੰਧ ਵਿੱਚ ਦਸਤਖ਼ਤ ਕੀਤੇ ਸਹਿਮਤੀ ਪੱਤਰ ਬਾਰੇ ਜਾਣੂ ਕਰਵਾਇਆ ਗਿਆ

 

ਬ੍ਰਿਕਸ ਦੇ ਮੈਂਬਰ ਇਨ੍ਹਾਂ ਪੰਜ ਦੇਸ਼ਾਂ ਦੇ ਨਾਲ ਖੇਡਾਂ ਦੇ ਖੇਤਰ ਵਿੱਚ ਸਹਿਯੋਗ ਨਾਲ ਸਪੋਰਟਸ ਸਾਇੰਸ, ਸਪੋਰਟਸ ਮੈਡੀਸਿਨਕੋਚਿੰਗ ਤਕਨੀਕਾਂ ਆਦਿ ਦੇ ਖੇਤਰ ਵਿੱਚ ਜਾਣਕਾਰੀ ਅਤੇ ਅਨੁਭਵ ਦਾ ਵਿਕਾਸ ਹੋਵੇਗਾ। ਇਸ ਨਾਲ ਨਾ ਸਿਰਫ ਅੰਤਰਰਾਸ਼ਟਰੀ ਟੂਰਨਾਮੈਂਟਾਂ ਵਿੱਚ ਸਾਡੇ ਖਿਡਾਰੀਆਂ ਦੇ ਪ੍ਰਦਰਸ਼ਨ ਵਿੱਚ ਸੁਧਾਰ ਹੋਵੇਗਾਬਲਕਿ ਇਨ੍ਹਾਂ ਦੇਸ਼ਾਂ ਦੇ ਨਾਲ ਸਾਡੇ ਦੁਵੱਲੇ ਸਬੰਧ ਵੀ ਮਜ਼ਬੂਤ ਹੋਣਗੇ।

 

ਇਨ੍ਹਾਂ ਦੇਸ਼ਾਂ ਦੇ ਨਾਲ ਖੇਡਾਂ ਦੇ ਮਾਮਲੇ ਵਿੱਚ ਸਹਿਯੋਗ ਦਾ ਲਾਭ ਸਾਰੇ ਖਿਡਾਰੀਆਂ ਨੂੰ ਬਰਾਬਰ ਮਿਲੇਗਾ ਅਤੇ ਇਸ ਵਿੱਚ ਜਾਤੀਨਸਲਖੇਤਰਧਰਮ ਅਤੇ ਲਿੰਗ ਦੇ ਅਧਾਰ ਤੇ ਕੋਈ ਭੇਦਭਾਵ ਨਹੀਂ ਹੋਵੇਗਾ

 

*******

 

ਡੀਐੱਸ


(Release ID: 1675764) Visitor Counter : 105