ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ
ਸੰਵਿਧਾਨ ਦਿਵਸ ਦੇ ਜਸ਼ਨਾਂ ਦੀ ਸ਼ੁਰੂਆਤ; ਰਾਸ਼ਟਰਪਤੀ ਨੇ ਗੁਜਰਾਤ ਦੇ ਕੇਵਡੀਆ ਵਿਖੇ ਦੋ ਦਿਨਾ ਆਲ ਇੰਡੀਆ ਪ੍ਰੀਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ ਦਾ ਉਦਘਾਟਨ ਕੀਤਾ
ਰਾਸ਼ਟਰਪਤੀ, ਉਪ-ਰਾਸ਼ਟਰਪਤੀ ਅਤੇ ਲੋਕ ਸਭਾ ਸਪੀਕਰ ਨੇ ਅੱਜ ਪਹਿਲੇ ਦਿਨ ਸੰਮੇਲਨ ਨੂੰ ਸੰਬੋਧਨ ਕੀਤਾ
Posted On:
25 NOV 2020 5:47PM by PIB Chandigarh
ਦੇਸ਼ ਸੰਵਿਧਾਨ ਦਿਵਸ (#SamvidhanDiwas) ਮਨਾ ਰਿਹਾ ਹੈ, ਜਿਸ ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੀ ਯਾਦ ਵਿੱਚ 26 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਹਰ ਸਾਲ ਜਸ਼ਨਾਂ ਦੇ ਹਿੱਸੇ ਵਜੋਂ, ਸੰਵਿਧਾਨ ਵਿੱਚ ਦਰਜ ਮੁੱਲਾਂ ਅਤੇ ਸਿਧਾਂਤਾਂ ਨੂੰ ਉਜਾਗਰ ਕਰਨ ਅਤੇ ਦੁਹਰਾਉਣ ਦੇ ਉਦੇਸ਼ ਨਾਲ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਂਦਾ ਹੈ।
ਇਸ ਸਾਲ ਸੰਵਿਧਾਨ ਦਿਵਸ ਦੇ ਜਸ਼ਨਾਂ ਦੇ ਹਿੱਸੇ ਵਜੋਂ, ਗੁਜਰਾਤ ਦੇ ਕੇਵਡੀਆ ਵਿਖੇ ਦੋ ਦਿਨਾ ਆਲ ਇੰਡੀਆ ਪ੍ਰੀਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ ਹੈ। ਕਾਨਫ਼ਰੰਸ ਦਾ ਉਦਘਾਟਨ ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੇ ਅੱਜ ਕੀਤਾ ਅਤੇ ਭਾਰਤ ਦੇ ਉਪ-ਰਾਸ਼ਟਰਪਤੀ ਸ਼੍ਰੀ ਵੈਂਕਈਆ ਨਾਇਡੂ ਅਤੇ ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਨੇ ਵੀ ਸੰਬੋਧਨ ਕੀਤਾ। ਇਸ ਸਾਲ ਦੀ ਕਾਨਫਰੰਸ ਦਾ ਵਿਸ਼ਾ ਹੈ “ਵਿਧਾਨਪਾਲਕਾ, ਕਾਰਜਪਾਲਕਾ ਅਤੇ ਨਿਆਂਪਾਲਿਕਾ ਦਰਮਿਆਨ ਆਪਸੀ ਤਾਲਮੇਲ - ਇੱਕ ਜੀਵੰਤ ਲੋਕਤੰਤਰ ਦੀ ਕੁੰਜੀ।"
ਉਦਘਾਟਨ ਮੌਕੇ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਸੰਸਦੀ ਲੋਕਤੰਤਰ ਵਿੱਚ ਵਿਰੋਧੀ ਧਿਰ ਦੀ ਸੱਤਾਧਾਰੀ ਪਾਰਟੀ ਦੇ ਨਾਲ-ਨਾਲ ਇੱਕ ਮਹੱਤਵਪੂਰਨ ਭੂਮਿਕਾ ਵੀ ਹੁੰਦੀ ਹੈ, ਇਸ ਲਈ ਦੋਵਾਂ ਦਰਮਿਆਨ ਤਾਲਮੇਲ, ਸਹਿਯੋਗ ਅਤੇ ਸਾਰਥਕ ਵਿਚਾਰ-ਵਟਾਂਦਰੇ ਜ਼ਰੂਰੀ ਹਨ। ਸਦਨ ਵਿਚਲੇ ਲੋਕਾਂ ਦੇ ਨੁਮਾਇੰਦਿਆਂ ਨੂੰ ਸਿਹਤਮੰਦ ਬਹਿਸ ਲਈ ਸੁਭਾਵਿਕ ਮਾਹੌਲ ਪ੍ਰਦਾਨ ਕਰਨ ਅਤੇ ਸੁਹਿਰਦ ਸੰਵਾਦ ਅਤੇ ਵਿਚਾਰ-ਵਟਾਂਦਰੇ ਨੂੰ ਉਤਸ਼ਾਹਿਤ ਕਰਨਾ ਪ੍ਰੀਜ਼ਾਇਡਿੰਗ ਅਫਸਰਾਂ ਦੀ ਜ਼ਿੰਮੇਵਾਰੀ ਹੈ। ਪਿਛਲੇ ਕੁਝ ਦਹਾਕਿਆਂ ਵਿੱਚ, ਆਮ ਲੋਕਾਂ ਦੀਆਂ ਉਮੀਦਾਂ, ਆਸ਼ਾਵਾਂ ਅਤੇ ਜਾਗਰੂਕਤਾ ਵਧ ਰਹੀ ਹੈ। ਇਸ ਲਈ ਸੰਸਦ ਅਤੇ ਵਿਧਾਨ ਸਭਾਵਾਂ ਦੀ ਭੂਮਿਕਾ ਅਤੇ ਜ਼ਿੰਮੇਵਾਰੀਆਂ ਹੋਰ ਵੀ ਧਿਆਨ ਵਿੱਚ ਆਈਆਂ ਹਨ। ਲੋਕਾਂ ਦੇ ਨੁਮਾਇੰਦਿਆਂ ਤੋਂ ਲੋਕਤੰਤਰੀ ਸਿਧਾਂਤਾਂ ਦੇ ਸਹੀ ਰਹਿਣ ਦੀ ਉਮੀਦ ਕੀਤੀ ਜਾਂਦੀ ਹੈ। ਲੋਕਤੰਤਰੀ ਸੰਸਥਾਵਾਂ ਅਤੇ ਲੋਕਾਂ ਦੇ ਨੁਮਾਇੰਦਿਆਂ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਾ ਹੈ।
ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ, ਸ਼੍ਰੀ ਐੱਮ ਵੈਂਕਈਆ ਨਾਇਡੂ ਨੇ ਕਿਹਾ ਕਿ ਤਿੰਨੋਂ ਅੰਗ - ਵਿਧਾਨਪਾਲਕਾ, ਕਾਰਜਪਾਲਕਾ ਅਤੇ ਨਿਆਂਪਾਲਿਕਾ ਨੂੰ ਇੱਕ ਦੂਜੇ ਦੇ ਅਧਿਕਾਰ ਖੇਤਰਾਂ ਦੀ ਪਵਿੱਤਰਤਾ ਦਾ ਸਤਿਕਾਰ ਕਰਦਿਆਂ ਆਪਸੀ ਸਤਿਕਾਰ ਦਿਖਾਉਣਾ ਚਾਹੀਦਾ ਹੈ। ਉਪ ਰਾਸ਼ਟਰਪਤੀ ਨੇ ਅੱਗੇ ਕਿਹਾ, "ਮੈਂ ਪ੍ਰਾਈਜ਼ਾਇਡਿੰਗ ਅਫਸਰਾਂ ਨੂੰ ਲੋਕਤੰਤਰ ਦੇ ਮੰਦਰ ਦੇ ਮੁੱਖ ਪੁਜਾਰੀ ਬੁਲਾਉਣਾ ਪਸੰਦ ਕਰਦਾ ਹਾਂ। ਤੁਹਾਨੂੰ ਲੋਕਤੰਤਰ ਦੇ ਅਸਥਾਨ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਦੀ ਜਿੰਮੇਵਾਰੀ ਦਿੱਤੀ ਗਈ ਹੈ।"
ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਨੇ ਕਿਹਾ, “ਸੰਵਿਧਾਨ ਦਿਵਸ ਇੱਕ ਅਜਿਹਾ ਮੌਕਾ ਹੈ ਜੋ ਸਾਡੇ ਸੰਵਿਧਾਨ ਵਿੱਚ ਦਰਜ ਆਪਣੇ ਫਰਜ਼ਾਂ ਨੂੰ ਦਰਸਾਉਂਦਾ ਹੈ ਅਤੇ ਸਾਡੇ ਮਹਾਨ ਨੇਤਾਵਾਂ ਦੁਆਰਾ ਦਰਸਾਏ ਮਾਰਗ ‘ਤੇ ਚੱਲਣ ਦਾ ਵਚਨ ਹੈ।" ਉਨ੍ਹਾਂ ਨੇ ਅੱਗੇ ਕਿਹਾ ਕਿ ਲੋਕਾਂ ਦੇ ਨੁਮਾਇੰਦਿਆਂ ਨੂੰ ਸੰਵਿਧਾਨ ਵਿੱਚ ਦਰਜ ਮੁੱਲਾਂ ਪ੍ਰਤੀ ਸੁਹਿਰਦ ਰਹਿ ਕੇ ਆਪਣੀ ਡਿਊਟੀ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਗੁਜਰਾਤ ਦੇ ਮੁੱਖ ਮੰਤਰੀ ਸ਼੍ਰੀ ਵਿਜੈ ਰੁਪਾਨੀ ਨੇ ਸਰਦਾਰ ਵੱਲਭ ਭਾਈ ਪਟੇਲ ਦੁਆਰਾ ਸੰਯੁਕਤ ਭਾਰਤ ਬਣਾਉਣ ਵਿੱਚ ਨਿਭਾਈ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ। ਉਨ੍ਹਾਂ ਗੁਜਰਾਤ ਤੋਂ ਸੰਵਿਧਾਨ ਸਭਾ ਦੇ ਮੈਂਬਰ ਵਜੋਂ ਸੰਵਿਧਾਨ ਬਣਾਉਣ ਸਮੇਂ ਕਨ੍ਹਈਆ ਲਾਲ ਮੁਨਸ਼ੀ ਅਤੇ ਹੰਸਾ ਮਹਿਤਾ ਦੁਆਰਾ ਨਿਭਾਈ ਭੂਮਿਕਾ ਬਾਰੇ ਵੀ ਦੱਸਿਆ।
‘ਪਾਰਲੀਮਾਨੀ ਅਜਾਇਬ ਘਰ ਅਤੇ ਪੁਰਾਲੇਖ’ ਦੇ ਸਹਿਯੋਗ ਨਾਲ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੁਆਰਾ ‘ਬਿਊਰੋ ਆਵ੍ ਆਊਟਰੀਚ ਕਮਿਊਨੀਕੇਸ਼ਨ’ ਦੁਆਰਾ ਪ੍ਰਾਈਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ ਵਿੱਚ ਸਾਂਝੇ ਤੌਰ ‘ਤੇ ਇੱਕ ਮਲਟੀ ਮੀਡੀਆ ਪ੍ਰਦਰਸ਼ਨੀ ਲਗਾਈ ਗਈ ਹੈ। ਪ੍ਰਦਰਸ਼ਨੀ ਸਾਡੇ ਦੇਸ਼ ਵਿੱਚ ਵੈਦਿਕ ਸਮੇਂ ਤੋਂ ਲੀਛਵੀ ਕਾਲ ਤੋਂ ਲੈ ਕੇ ਆਧੁਨਿਕ ਲੋਕਤੰਤਰ ਭਾਰਤ ਬਣਾਉਣ ਤੱਕ ਲੋਕਤੰਤਰੀ ਪਰੰਪਰਾ ਦੀ ਯਾਤਰਾ ਦੀ ਜਾਣਕਾਰੀ ਦਿੰਦੀ ਹੈ।
ਇਸ ਤੋਂ ਪਹਿਲਾਂ ਅੱਜ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਥਾਵਰ ਚੰਦ ਗਹਿਲੋਤ ਨੇ ਨਵੀਂ ਦਿੱਲੀ ਵਿਖੇ ਸੰਵਿਧਾਨ ਦਿਵਸ ਮਨਾਉਣ ਲਈ ਇੱਕ ਵਿਲੱਖਣ ਦਸਤਾਵੇਜ਼ੀ ਫ਼ਿਲਮ “ਭਾਰਤ ਦੇ ਸੰਵਿਧਾਨ ਵਿੱਚ ਵਰਣਨ ਅਤੇ ਕੈਲੀਗ੍ਰਾਫ਼ੀ” ਜਾਰੀ ਕੀਤੀ। ਇਹ ਇੱਕ ਡਾਕੂਮੈਂਟਰੀ ਹੈ ਜੋ ਸੰਵਿਧਾਨ ਵਿੱਚ ਆਪਣੇ-ਆਪਣੇ ਹਿੱਸਿਆਂ ਨਾਲ ਵਰਤੀਆਂ ਜਾਂਦੀਆਂ ਵੱਖ-ਵੱਖ ਤਸਵੀਰਾਂ ਦੀ ਸਾਰਥਕਤਾ ਦਾ ਹਵਾਲਾ ਦਿੰਦੀ ਹੈ। ਸਮਾਗਮਾਂ ਦਾ ਤਾਲਮੇਲ ਕਰਨ ਲਈ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਵਿਭਾਗ ਇੱਕ ਨੋਡਲ ਵਿਭਾਗ ਹੈ।
ਸੰਵਿਧਾਨ ਦਿਵਸ ਦੇ ਜਸ਼ਨਾਂ ਦਾ ਇੱਕ ਮਹੱਤਵਪੂਰਨ ਹਿੱਸਾ ਸੰਵਿਧਾਨ ਦੀ ਪ੍ਰਸਤਾਵਨਾ ਨੂੰ ਪੜ੍ਹਨਾ ਅਤੇ ਇਸਦੀ ਵਿਚਾਰਧਾਰਾ ਨੂੰ ਕਾਇਮ ਰੱਖਣ ਲਈ ਸਾਡੀ ਪ੍ਰਤੀਬੱਧਤਾ ਦੀ ਪੁਸ਼ਟੀ ਕਰਨਾ ਹੈ ਜਿਸਦੀ ਅਗਵਾਈ 26 ਨਵੰਬਰ ਨੂੰ ਸਵੇਰੇ 11 ਵਜੇ ਭਾਰਤ ਦੇ ਰਾਸ਼ਟਰਪਤੀ ਦੁਆਰਾ ਕੀਤੀ ਜਾਵੇਗੀ। ਸਾਰੇ ਮੰਤਰਾਲੇ / ਵਿਭਾਗ, ਭਾਰਤ ਸਰਕਾਰ ਅਤੇ ਖੁਦਮੁਖਤਿਆਰ ਸੰਸਥਾਵਾਂ, ਅਧੀਨ ਦਫਤਰ, ਸਬੰਧਿਤ ਸੰਸਥਾਵਾਂ ਅਤੇ ਸੰਸਥਾਵਾਂ ਜਿਸ ਵਿੱਚ ਵਿੱਦਿਅਕ ਸੰਸਥਾਵਾਂ ਆਪਣੇ ਅੰਤ ਵਿੱਚ ਇੱਕੋ ਸਮੇਂ ਪ੍ਰਸਤਾਵਨਾ ਪੜ੍ਹਨਗੀਆਂ।
67 ਮੰਤਰਾਲੇ / ਵਿਭਾਗ ਅਤੇ ਸੰਸਥਾਵਾਂ 200 ਤੋਂ ਵੱਧ ਗਤੀਵਿਧੀਆਂ ਦਾ ਆਯੋਜਨ ਕਰ ਰਹੀਆਂ ਹਨ ਜਿਨ੍ਹਾਂ ਵਿੱਚ ਵੈਬੀਨਾਰ, ਪ੍ਰਦਰਸ਼ਨੀਆਂ, ਲੇਖ ਮੁਕਾਬਲਾ, ਪੋਸਟਰ ਮੁਕਾਬਲਾ, ਕੁਇਜ਼ ਮੁਕਾਬਲਾ, ਸਲੋਗਨ ਮੁਕਾਬਲਾ, ਖੇਤਰੀ ਵੈਬੀਨਾਰ, ਈ-ਬੈਨਰ, ਡਿਜੀਟਲ ਪ੍ਰਦਰਸ਼ਨੀ ਅਤੇ ਗੱਲਬਾਤ, ਵੀਡੀਓ ਅਤੇ ਆਡੀਓ ਜਾਰੀ ਕਰਨਾ, ਲੇਖਾਂ ਦਾ ਅਖਬਾਰਾਂ ਵਿੱਚ ਪ੍ਰਕਾਸ਼ਨ, ਨਾਗਰਿਕਾਂ ਦੇ ਮੌਲਿਕ ਕਰਤੱਵਾਂ ਬਾਰੇ ਵਿਚਾਰ ਵਟਾਂਦਰੇ ਅਤੇ ਹੋਰ ਸ਼ਾਮਿਲ ਹਨ।
*****
ਐੱਨਬੀ/ਐੱਸਕੇ/ਯੂਡੀ
(Release ID: 1675919)
Visitor Counter : 139