ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੇਰਲ, ਮਹਾਰਾਸ਼ਟਰ, ਦਿੱਲੀ, ਪੱਛਮੀ ਬੰਗਾਲ, ਰਾਜਸਥਾਨ, ਅਤੇ ਉੱਤਰ ਪ੍ਰਦੇਸ਼ ਵੱਲੋਂ ਭਾਰਤ ਦੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਵਿੱਚ 61 ਫੀਸਦ ਦਾ ਯੋਗਦਾਨ ਪਾਇਆ ਜਾ ਰਿਹਾ ਹੈ
Posted On:
26 NOV 2020 12:03PM by PIB Chandigarh
ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 44,489 ਨਵੇਂ ਪੁਸ਼ਟੀ ਵਾਲੇ ਕੋਵਿਡ ਕੇਸ ਦਰਜ ਕੀਤੇ ਗਏ ਹਨ । ਇਨ੍ਹਾਂ ਵਿੱਚੋਂ 60.72 ਫੀਸਦ ਦਾ ਯੋਗਦਾਨ ਛੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਰਥਾਤ ਕੇਰਲ, ਮਹਾਰਾਸ਼ਟਰ, ਦਿੱਲੀ, ਪੱਛਮੀ ਬੰਗਾਲ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਵੱਲੋਂ ਦਿੱਤਾ ਜਾ ਰਿਹਾ ਹੈ ।
ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 6,491 ਨਵੇਂ ਪੁਸ਼ਟੀ ਵਾਲੇ ਮਾਮਲੇ ਸਾਹਮਣੇ ਆਏ ਹਨ। ਮਹਾਰਾਸ਼ਟਰ ਵਿੱਚ 6,159 ਨਵੇਂ ਕੇਸ ਦਰਜ ਕੀਤੇ ਗਏ ਜਦੋਂ ਕਿ ਦਿੱਲੀ ਵਿੱਚ ਕੱਲ੍ਹ 5,246 ਰੋਜ਼ਾਨਾ ਪੁਸ਼ਟੀ ਵਾਲੇ ਨਵੇਂ ਕੇਸ ਦਰਜ ਹੋਏ ਹਨ ।
ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਨਵੀਂਆਂ ਮੌਤਾਂ ਦੇ 524 ਮਾਮਲਿਆਂ ਵਿੱਚੋਂ 60.50 ਫ਼ੀਸਦ ਛੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ- ਦਿੱਲੀ, ਮਹਾਰਾਸ਼ਟਰ, ਪੱਛਮੀ ਬੰਗਾਲ, ਹਰਿਆਣਾ, ਪੰਜਾਬ ਅਤੇ ਉੱਤਰ ਪ੍ਰਦੇਸ਼ ਵਿੱਚ ਕੇਂਦ੍ਰਿਤ ਹਨ।
ਮਹਾਰਾਸ਼ਟਰ, ਦਿੱਲੀ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਚੋਟੀ ਦੇ ਉੱਨ੍ਹਾਂ ਛੇ ਰਾਜਾਂ ਵਿੱਚ ਸ਼ਾਮਲ, ਅਜਿਹੇ ਸਾਂਝੇ ਰਾਜ ਹਨ ਜੋ ਨਵੇਂ ਮਾਮਲਿਆਂ ਦੇ ਨਾਲ-ਨਾਲ ਰੋਜ਼ਾਨਾ ਹੋਣ ਵਾਲੀਆਂ ਨਵੀਆਂ ਮੌਤਾਂ ਵਿੱਚ ਲੜੀਵਾਰ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ।
ਦਿੱਲੀ ਵਿੱਚ ਸਭ ਤੋਂ ਵੱਧ 99 ਨਵੀਂਆਂ ਮੌਤਾਂ ਦਰਜ ਹੋਈਆਂ ਹਨ। ਮਹਾਰਾਸ਼ਟਰ ਵਿੱਚ 65 ਦੀ ਮੌਤ ਹੋਈ, ਇਸ ਤੋਂ ਬਾਅਦ ਪੱਛਮੀ ਬੰਗਾਲ ਵਿੱਚ 51 ਮੌਤਾਂ ਰਿਪੋਰਟ ਹੋਈਆਂ ਹਨ।
ਭਾਰਤ ਵਿੱਚ ਮੌਜੂਦਾ ਸਮੇਂ ਵਿੱਚ ਐਕਟਿਵ ਕੇਸ (4,52,344) ਹਨ ਅਤੇ ਉਹ ਭਾਰਤ ਦੇ ਕੁੱਲ ਪੌਜ਼ੀਟਿਵ ਮਾਮਲਿਆਂ ਦਾ 4.88 ਫੀਸਦ ਬਣਦਾ ਹੈ ਅਤੇ ਇਹ ਅੰਕੜਾ 5 ਫੀਸਦ ਤੋਂ ਹੇਠਾਂ ਚੱਲ ਰਿਹਾ ਹੈ ।
65 ਫੀਸਦ ਐਕਟਿਵ ਕੇਸ 8 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੇਂਦ੍ਰਿਤ ਹਨ ਜਿਨ੍ਹਾਂ ਵੱਲੋਂ ਵੱਧ ਤੋਂ ਵੱਧ ਰੋਜ਼ਾਨਾ ਪੁਸ਼ਟੀ ਵਾਲੇ ਨਵੇਂ ਕੇਸਾਂ ਅਤੇ ਰੋਜ਼ਾਨਾ ਸਭ ਤੋਂ ਵੱਧ ਮੌਤਾਂ ਵਿੱਚ ਯੋਗਦਾਨ ਪਾਇਆ ਜਾ ਰਿਹਾ ਹੈ ।
ਕੁੱਲ ਮੌਤਾਂ ਦਾ 61 ਫੀਸਦ ਇਨ੍ਹਾਂ 8 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੇਂਦਰਿਤ ਹੈ ।
ਰਾਸ਼ਟਰੀ ਅੋਸਤ (6,715) ਦੇ ਮੁਕਾਬਲੇ, ਇਨ੍ਹਾਂ 8 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਪ੍ਰਤੀ ਮਿਲੀਅਨ ਦੀ ਅਬਾਦੀ ਦੇ ਮਗਰ ਇਹ ਅੰਕੜੇ ਹੇਠ ਦਿੱਤੇ ਅਨੁਸਾਰ ਹਨ -
ਰਾਸ਼ਟਰੀ ਅੋਸਤ (1.46 ਫੀਸਦ ) ਦੇ ਮੁਕਾਬਲੇ, ਇਨ੍ਹਾਂ 8 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਨਵੀਂਆਂ ਮੌਤਾਂ ਦੀ ਘਾਤਕਤਾ ਦਰ (ਸੀ.ਐੱਫ.ਆਰ.) ਹੇਠ ਦਿੱਤੇ ਅਨੁਸਾਰ ਦਰਸਾਉਂਦੀ ਹੈ -
ਭਾਰਤ ਵਿਚ ਕੁੱਲ ਰਿਕਵਰ ਹੋਏ ਕੇਸ 87 ਲੱਖ ਦੇ ਨੇੜੇ (86,79,138)ਪਹੁੰਚ ਗਏ ਹਨ । ਰਾਸ਼ਟਰੀ ਰਿਕਵਰੀ ਦੀ ਦਰ ਅੱਜ 93.66 ਫੀਸਦ ‘ਤੇ ਖੜ੍ਹੀ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 36,367 ਰਿਕਵਰੀ ਦਰਜ ਕੀਤੀ ਗਈ ਹੈ ।
15 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦਾ ਰਿਕਵਰੀ ਰੇਟ ਰਾਸ਼ਟਰੀ ਅੋਸਤ ਨਾਲੋਂ ਵਧੇਰੇ ਹੈ ।
20 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਰਾਸ਼ਟਰੀ ਅੋਸਤ ਨਾਲੋਂ ਘੱਟ ਰਿਕਵਰੀ ਦਰ ਦਰਜ ਕਰਵਾਈ ਹੈ ।
****
ਐਮਵੀ / ਐਸਜੇ
(Release ID: 1676113)
Visitor Counter : 200
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Malayalam