ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਤਮਿਲ ਨਾਡੂ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ

ਚੱਕਰਵਾਤੀ ਤੂਫ਼ਾਨ ਦੇ ਪੀੜਤਾਂ ਲਈ ਐਕਸ–ਗ੍ਰੇਸ਼ੀਆ ਐਲਾਨੀ

प्रविष्टि तिथि: 27 NOV 2020 9:59PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਤਮਿਲ ਨਾਡੂ ਦੇ ਮੁੱਖ ਮੰਤਰੀ ਥਿਰੂ ਏਡਾਪੜੀ ਕੇ. ਪਲਾਨੀਸਵਾਮੀ ਨਾਲ ਗੱਲਬਾਤ ਕੀਤੀ ਅਤੇ ਰਾਜ ਦੇ ਹਿੱਸਿਆਂ ਵਿੱਚ ਚੱਕਰਵਾਤੀ ਤੂਫ਼ਾਨ ਅਤੇ ਭਾਰੀ ਵਰਖਾ ਕਾਰਨ ਪੈਦਾ ਹੋਈ ਸਥਿਤੀ ਬਾਰੇ ਵਿਚਾਰਵਟਾਂਦਰਾ ਕੀਤਾ। ਕੇਂਦਰੀ ਟੀਮਾਂ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਮਦਦ ਲਈ ਤਮਿਲ ਨਾਡੂ ਭੇਜੀਆਂ ਜਾ ਰਹੀਆਂ ਹਨ।

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਾਨੀ ਨੁਕਸਾਨ ਉੱਤੇ ਅਫ਼ਸੋਸ ਪ੍ਰਗਟਾਉਂਦਿਆਂ ਜ਼ਖ਼ਮੀਆਂ ਦੀ ਛੇਤੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ (ਪੀਐੱਮਐੱਨਆਰਐੱਫਵਿੱਚੋਂ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 50,000 ਰੁਪਏ ਦੀ ਐਕਸਗ੍ਰੇਸ਼ੀਆ ਮਦਦ ਦਿੱਤੀ ਜਾਵੇਗੀ।

 

 

 

****

 

ਡੀਐੱਸ/ਐੱਸਐੱਚ


(रिलीज़ आईडी: 1676650) आगंतुक पटल : 105
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam