ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਇੰਗਲੈਂਡ ਦੇ ਪ੍ਰਧਾਨ ਮੰਤਰੀ ਸ਼੍ਰੀ ਬੋਰਿਸ ਜੌਨਸਨ ਨਾਲ ਗੱਲਬਾਤ ਕੀਤੀ
Posted On:
27 NOV 2020 7:48PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇੰਗਲੈਂਡ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੋਰਿਸ ਜੌਨਸਨ ਨਾਲ ਫ਼ੋਨ ’ਤੇ ਗੱਲਬਾਤ ਕੀਤੀ।
ਦੋਵੇਂ ਆਗੂਆਂ ਨੇ ਕੋਵਿਡ–19 ਮਹਾਮਾਰੀ ਕਾਰਨ ਸਾਹਮਣੇ ਆਈਆਂ ਚੁਣੌਤੀਆਂ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵੈਕਸੀਨ ਵਿਕਾਸ ਤੇ ਨਿਰਮਾਣ ਦੇ ਖੇਤਰ ਵਿੱਚ ਭਾਰਤ ਅਤੇ ਇੰਗਲੈਂਡ ਦਰਮਿਆਨ ਆਸ਼ਾਜਨਕ ਸਹਿਯੋਗ ਦੀ ਸਮੀਖਿਆ ਕੀਤੀ।
ਇਨ੍ਹਾਂ ਆਗੂਆਂ ਨੇ ਕੋਵਿਡ ਤੋਂ ਬਾਅਦ, ਬ੍ਰੈਗਜ਼ਿਟ ਯੁਗ ਤੋਂ ਬਾਅਦ ਦੀ ਭਾਰਤ–ਇੰਗਲੈਂਡ ਭਾਈਵਾਲੀ ਵਿੱਚ ਇੱਕ ਵੱਡੀ ਪੁਲਾਂਘ ਪੁੱਟਣ ਦੀ ਸਾਂਝੀ ਇੱਛਾ ਦੁਹਰਾਉਂਦਿਆਂ ਸਹਿਮਤੀ ਪ੍ਰਗਟਾਈ ਕਿ ਵਪਾਰ ਤੇ ਨਿਵੇਸ਼, ਵਿਗਿਆਨਕ ਖੋਜ, ਪੇਸ਼ੇਵਰ ਹੁਨਰਮੰਦਾਂ ਤੇ ਵਿਦਿਆਰਥੀਆਂ ਦੀ ਗਤੀਸ਼ੀਲਤਾ ਅਤੇ ਰੱਖਿਆ ਤੇ ਸੁਰੱਖਿਆ ਵਿੱਚ ਤਾਲਮੇਲ ਵਧਾਉਣ ਦੀ ਅਥਾਹ ਸੰਭਾਵਨਾ ਹੈ।
ਉਨ੍ਹਾਂ ਜਲਵਾਯੂ ਪਰਿਵਰਤਨ ਵਿਰੁੱਧ ਜੰਗ ਵਿੱਚ ਭਾਰਤ ਅਤੇ ਇੰਗਲੈਂਡ ਦੇ ਹੱਥ ਮਿਲਾਉਣ ਉੱਤੇ ਖ਼ਾਸ ਜ਼ੋਰ ਦਿੰਦਿਆਂ ‘ਇੰਟਰਨੈਸ਼ਨਲ ਸੋਲਰ ਅਲਾਇੰਸ’ ਅਤੇ ‘ਆਪਦਾ ਝੱਲਣ ਵਾਲੇ ਬੁਨਿਆਦੀ ਢਾਂਚੇ ਲਈ ਗੱਠਜੋੜ’ (ਕੁਲੀਸ਼ਨ ਫ਼ਾਰ ਡਿਜ਼ਾਸਟਰ ਰੀਜ਼ੀਲੀਅੰਟ ਇਨਫ਼੍ਰਾਸਟ੍ਰਕਚਰ) ਜਿਹੇ ਮੰਚਾਂ ਅਧੀਨ ਆਪਣੇ ਤਾਲਮੇਲ ਦੀ ਸ਼ਲਾਘਾ ਕੀਤੀ।
ਦੋਵੇਂ ਆਗੂਆਂ ਨੇ ਸਹਿਮਤੀ ਪ੍ਰਗਟਾਈ ਕਿ ਦੋਵੇਂ ਦੇਸ਼ਾਂ ਦੇ ਅਧਿਕਾਰੀ ਭਾਰਤ–ਇੰਗਲੈਂਡ ਭਾਈਵਾਲੀ ਲਈ ਲੰਮੇ ਸਮੇਂ ਵਾਸਤੇ ਇੱਕ ਉਦੇਸ਼ਮੁਖੀ ਰੂਪ–ਰੇਖਾ ਨੂੰ ਤੇਜ਼ੀ ਨਾਲ ਅੰਤਿਮ ਰੂਪ ਦੇਣ ਲਈ ਆਪਣਾ ਕੰਮ ਜਾਰੀ ਰੱਖਣਗੇ।
****
ਡੀਐੱਸ/ਐੱਸਐੱਚ
(Release ID: 1676655)
Visitor Counter : 216
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam