ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸੀਰਮ ਇੰਸਟੀਟਿਊਟ ਆਵ੍ ਇੰਡੀਆ, ਪੁਣੇ ਦਾ ਦੌਰਾ ਕੀਤਾ

प्रविष्टि तिथि: 28 NOV 2020 6:47PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੁਣੇ ਸਥਿਤ ਸੀਰਮ ਇੰਸਟੀਟਿਊਟ ਆਵ੍ ਇੰਡੀਆਦਾ ਦੌਰਾ ਕੀਤਾ ਤੇ ਇਸ ਦੌਰਾਨ ਸੰਸਥਾਨ ਦੀ ਟੀਮ ਨਾਲ ਗੱਲਬਾਤ ਕੀਤੀ। ਟੀਮ ਨੇ ਆਪਣੀ ਹੁਣ ਤੱਕ ਦੀ ਪ੍ਰਗਤੀ ਦੇ ਵੇਰਵੇ ਸਾਂਝੇ ਕੀਤੇ ਕਿ ਉਨ੍ਹਾਂ ਦੀ ਵੈਕਸੀਨ ਦੇ ਨਿਰਮਾਣ ਵਿੱਚ ਹੋਰ ਤੇਜ਼ੀ ਲਿਆਉਣ ਦੀ ਯੋਜਨਾ ਕਿਵੇਂ ਉਲੀਕੀ ਹੈ।

ਇੱਕ ਟਵੀਟ ਰਾਹੀਂ ਪ੍ਰਧਾਨ ਮੰਤਰੀ ਨੇ ਕਿਹਾ, ‘ਸੀਰਮ ਇੰਸਟੀਟਿਊਟ ਆਵ੍ ਇੰਡੀਆ’ ਦੀ ਟੀਮ ਨਾਲ ਵਧੀਆ ਗੱਲਬਾਤ ਹੋਈ। ਉਨ੍ਹਾਂ ਨੇ ਆਪਣੀ ਹੁਣ ਤੱਕ ਦੀ ਉਸ ਪ੍ਰਗਤੀ ਦੇ ਵੇਰਵੇ ਸਾਂਝੇ ਕੀਤੇ ਕਿ ਵੈਕਸੀਨ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਉਨ੍ਹਾਂ ਆਪਣੀ ਯੋਜਨਾ ਕਿਵੇਂ ਉਲੀਕੀ ਹੈ। ਉਨ੍ਹਾਂ ਦੀ ਨਿਰਮਾਣ ਸੁਵਿਧਾ ਨੂੰ ਵੀ ਦੇਖਿਆ।

 

 

***

 

ਡੀਐੱਸ/ਐੱਸਐੱਚ


(रिलीज़ आईडी: 1676820) आगंतुक पटल : 127
इस विज्ञप्ति को इन भाषाओं में पढ़ें: English , Urdu , Marathi , हिन्दी , Bengali , Manipuri , Assamese , Gujarati , Odia , Tamil , Telugu , Kannada , Malayalam