ਉਪ ਰਾਸ਼ਟਰਪਤੀ ਸਕੱਤਰੇਤ

ਉਪ ਰਾਸ਼ਟਰਪਤੀ ਨੇ ਗੁਰੂ ਨਾਨਕ ਦੇ ਪ੍ਰਕਾਸ਼ ਪੁਰਬ ’ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ

Posted On: 29 NOV 2020 8:39PM by PIB Chandigarh

ਭਾਰਤ ਦੇ ਉਪ ਰਾਸ਼ਟਰਪਤੀ, ਸ਼੍ਰੀ ਐੱਮ. ਵੈਂਕਈਆ ਨਾਇਡੂ ਨੇ ਅੱਜ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਰਾਸ਼ਟਰ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਦੇ ਸੰਦੇਸ਼ ਦਾ ਮੂਲ ਪਾਠ ਨਿਮਨਲਿਖਤ ਹੈ-

 

ਮੈਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਆਪਣੇ ਦੇਸ਼ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੇ ਮਹਾਨ ਜੀਵਨ ਰਾਹੀਂ ਸਚਾਈਦਿਆ ਅਤੇ ਧਾਰਮਿਕਤਾ ਦਾ ਪ੍ਰਤੀਕ ਬਣੇ ਹੋਏ ਹਨ। ਭਾਰਤ ਦੇ ਅਧਿਆਤਮਕ ਨੇਤਾਵਾਂਉਪਦੇਸ਼ਕਾਂਸੁਧਾਰਕਾਂ ਅਤੇ ਸੰਤਾਂ ਵਿੱਚ ਉਨ੍ਹਾਂ ਦਾ ਇੱਕ ਵਿਲੱਖਣ ਸਥਾਨ ਹੈ। ਉਨ੍ਹਾਂ ਦੀਆਂ ਸਿੱਖਿਆਵਾਂ ਦੀ ਸਰਬਵਿਆਪਕ ਅਪੀਲ ਹੈ ਅਤੇ ਹਮੇਸ਼ਾ ਸਾਨੂੰ ਦਿਆ ਅਤੇ ਨਿਮਰਤਾ ਦੇ ਮਾਰਗ ਤੇ ਚਲਣ ਅਤੇ ਜਾਤਨਸਲਧਰਮ ਦੇ ਬਾਵਜੂਦ ਸਾਰੀ ਮਨੁੱਖਤਾ ਪ੍ਰਤੀ ਸਤਿਕਾਰ ਦਿਖਾਉਣ ਲਈ ਪ੍ਰੇਰਿਤ ਕਰਦੀਆਂ ਹਨ।

 

ਗੁਰੂ ਨਾਨਕ ਜੀ ਦਾ ਪ੍ਰਕਾਸ਼ ਉਤਸਵ ਹਮੇਸ਼ਾ ਪਰਿਵਾਰ ਅਤੇ ਦੋਸਤਾਂ ਲਈ ਇਕੱਠੇ ਹੋਣ ਅਤੇ ਜਸ਼ਨ ਮਨਾਉਣ ਦਾ ਮੌਕਾ ਹੁੰਦਾ ਹੈਪਰ ਇਸ ਸਾਲ ਕੋਵਿਡ-19 ਕਾਰਨ ਅਣਕਿਆਸੀ ਸਿਹਤ ਐਮਰਜੈਂਸੀ ਦੇ ਮੱਦੇਨਜ਼ਰ ਮੈਂ ਆਪਣੇ ਸਾਥੀ ਨਾਗਰਿਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਕੋਵਿਡ ਸਿਹਤ ਅਤੇ ਸਫ਼ਾਈ ਪ੍ਰੋਟੋਕੋਲ ਦਾ ਪਾਲਣ ਕਰਕੇ ਇਸ ਪਰਵ ਨੂੰ ਮਨਾਉਣ।

 

ਇਸ ਖੁਸ਼ੀ ਦੇ ਮੌਕੇ ਤੇ ਮੈਂ ਦੇਸ਼ ਵਿੱਚ ਸਦਭਾਵਨਾ ਅਤੇ ਸ਼ਾਂਤੀ ਲਈ ਪ੍ਰਾਰਥਨਾ ਕਰਦਾ ਹਾਂ।’’

 

*****

 

ਐੱਮਐੱਸ/ਡੀਪੀ


(Release ID: 1677089) Visitor Counter : 90