ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕੋਵਿਡ-19 ਵੈਕਸੀਨ ਦੇ ਵਿਕਾਸ ਅਤੇ ਨਿਰਮਾਣ 'ਤੇ ਕੰਮ ਕਰਨ ਵਾਲੀਆਂ ਤਿੰਨ ਟੀਮਾਂ ਨਾਲ ਗੱਲਬਾਤ ਕੀਤੀ
Posted On:
30 NOV 2020 1:06PM by PIB Chandigarh
ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਕੋਵਿਡ-19 ਲਈ ਟੀਕਾ ਵਿਕਸਿਤ ਕਰਨ ਅਤੇ ਨਿਰਮਾਣ 'ਤੇ ਕੰਮ ਕਰਨ ਵਾਲੀਆਂ 3 ਟੀਮਾਂ ਨਾਲ ਵਰਚੁਅਲ ਮੀਟਿੰਗ ਕੀਤੀ। ਇਹ ਟੀਮਾਂ ਜੈੱਨੋਵਾ ਬਾਇਓਫਰਮਾਸਿਊਟੀਕਲ ਲਿਮਿਟਿਡ ਪੁਣੇ, ਬਾਇਓਲੋਜੀਕਲ ਈ ਲਿਮਿਟਿਡ ਹੈਦਰਾਬਾਦ ਅਤੇ ਡਾ. ਰੈੱਡੀਜ਼ ਲੈਬਾਰਟਰੀਜ਼ ਲਿਮਿਟਿਡ ਹੈਦਰਾਬਾਦ ਦੀਆਂ ਸਨ।
ਪ੍ਰਧਾਨ ਮੰਤਰੀ ਨੇ ਇਨ੍ਹਾਂ ਕੰਪਨੀਆਂ ਵਿੱਚ ਵਿਗਿਆਨੀਆਂ ਦੁਆਰਾ ਕੋਵਿਡ -19 ਨੂੰ ਨਜਿੱਠਣ ਲਈ ਵੈਕਸੀਨ ਲੱਭਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਵੈਕਸੀਨ ਦੇ ਵਿਕਾਸ ਲਈ ਵੱਖ-ਵੱਖ ਪਲੈਟਫਾਰਮਾਂ ਦੀ ਸੰਭਾਵਨਾ ਬਾਰੇ ਵੀ ਵਿਚਾਰ ਵਟਾਂਦਰੇ ਕੀਤੇ ਗਏ।
ਪ੍ਰਧਾਨ ਮੰਤਰੀ ਨੇ ਕੰਪਨੀਆਂ ਨੂੰ ਰੈਗੂਲੇਟਰੀ ਪ੍ਰਕਿਰਿਆਵਾਂ ਅਤੇ ਇਸ ਨਾਲ ਜੁੜੇ ਮਾਮਲਿਆਂ ਸਬੰਧੀ ਆਪਣੇ ਸੁਝਾਵਾਂ ਅਤੇ ਵਿਚਾਰਾਂ ਨਾਲ ਅੱਗੇ ਆਉਣ ਲਈ ਵੀ ਕਿਹਾ। ਉਨ੍ਹਾਂ ਨੇ ਇਹ ਵੀ ਸੁਝਾਅ ਦਿੱਤਾ ਕਿ ਉਨ੍ਹਾਂ ਨੂੰ ਆਮ ਲੋਕਾਂ ਨੂੰ ਵੈਕਸੀਨ ਅਤੇ ਇਸ ਨਾਲ ਜੁੜੇ ਮਾਮਲਿਆਂ ਜਿਵੇਂ ਕਿ ਇਸ ਦੀ ਕੁਸ਼ਲਤਾ ਆਦਿ ਬਾਰੇ ਸਰਲ ਭਾਸ਼ਾ ਵਿੱਚ ਜਾਣਕਾਰੀ ਦੇਣ ਲਈ ਵਾਧੂ ਉਪਰਾਲੇ ਕਰਨੇ ਚਾਹੀਦੇ ਹਨ।
ਵਿਚਾਰੀ ਗਈ ਵੈਕਸੀਨ ਉਮੀਦਵਾਰਾਂ ’ਤੇ ਅਜ਼ਮਾਇਸ਼ਾਂ ਅਤੇ ਵਿਸਤ੍ਰਿਤ ਅੰਕੜੇ ਵਿਭਿੰਨ ਪੜਾਵਾਂ ਵਿੱਚ ਹਨ ਅਤੇ ਇਨ੍ਹਾਂ ਦੇ ਨਤੀਜੇ ਅਗਲੇ ਸਾਲ ਦੀ ਸ਼ੁਰੂਆਤ ਵਿੱਚ ਆਉਣ ਦੀ ਉਮੀਦ ਹੈ।
ਪ੍ਰਧਾਨ ਮੰਤਰੀ ਨੇ ਸਬੰਧਿਤ ਸਾਰੇ ਵਿਭਾਗਾਂ ਨੂੰ ਨਿਰਮਾਤਾਵਾਂ ਨਾਲ ਜੁੜੇ ਰਹਿਣ ਅਤੇ ਮਾਮਲਿਆਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨ ਦੀ ਸਲਾਹ ਦਿੱਤੀ ਤਾਕਿ ਇਨ੍ਹਾਂ ਕੰਪਨੀਆਂ ਦੁਆਰਾ ਦੇਸ਼ ਅਤੇ ਪੂਰੀ ਦੁਨੀਆ ਦੀਆਂ ਜ਼ਰੂਰਤਾਂ ਦੀ ਪੂਰਤੀ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਫਲ ਮਿਲੇ।
***
ਡੀਐੱਸ/ਏਕੇ
(Release ID: 1677167)
Visitor Counter : 273
Read this release in:
English
,
Urdu
,
Hindi
,
Marathi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam