ਖੇਤੀਬਾੜੀ ਮੰਤਰਾਲਾ

ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਗੱਲਬਾਤ ਲਈ ਹਮੇਸ਼ਾ ਤਿਆਰ ਹੈ- ਨਰੇਂਦਰ ਸਿੰਘ ਤੋਮਰ

ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ 3 ਦਸੰਬਰ 2020 ਨੂੰ ਵੀ ਜਾਰੀ ਰਹੇਗੀ

Posted On: 01 DEC 2020 8:03PM by PIB Chandigarh

 

C:\Users\dell\Desktop\image0012M4B.jpg

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ, ਰੇਲਵੇ ਅਤੇ ਵਣਜ ਮੰਤਰੀ ਸ੍ਰੀ ਪੀਯੂਸ਼ ਗੋਇਲ, ਅਤੇ ਵਪਾਰ ਅਤੇ ਉਦਯੋਗ ਮੰਤਰਾਲਾ ਦੇ ਰਾਜ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਨੇ 1 ਦਸੰਬਰ, 2020 ਨੂੰ ਵਿਗਿਆਨ ਭਵਨ, ਨਵੀਂ ਦਿੱਲੀ ਵਿਖੇ ਪੰਜਾਬ ਦੇ ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਨਾਲ ਗੱਲਬਾਤ ਕੀਤੀ। ਮੰਤਰੀਆਂ ਨੇ ਫਿਰ ਤੋਂ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਖੇਤੀ ਸੁਧਾਰ ਕਾਨੂੰਨਾਂ ਦੇ ਲਾਭਾਂ ਬਾਰੇ ਦੱਸਿਆ। ਖੇਤੀ ਸੁਧਾਰ ਕਾਨੂੰਨਾਂ ਨਾਲ ਜੁੜੇ ਵੱਖ ਵੱਖ ਮੁੱਦਿਆਂ 'ਤੇ ਵਿਸਥਾਰ ਵਿੱਚ ਵਿਚਾਰ- ਵਟਾਂਦਰਾ ਕੀਤਾ ਗਿਆ ਅਤੇ ਸਾਰੀ  ਗੱਲਬਾਤ ਚੰਗੇ ਮਾਹੌਲ ਵਿੱਚ ਕੀਤੀ ਗਈ ।

ਖੇਤੀਬਾੜੀ ਮੰਤਰੀ ਨੇ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਦਾ ਦਿਲੋਂ ਸਵਾਗਤ ਕੀਤਾ ਅਤੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਖੇਤੀਬਾੜੀ ਵਿਕਾਸ ਹਮੇਸ਼ਾਂ ਭਾਰਤ ਸਰਕਾਰ ਦੀ ਪਹਿਲਕਦਮੀ ਉੱਤੇ ਹੈ। ਵਿਚਾਰ ਵਟਾਂਦਰੇ ਦੌਰਾਨ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਕਿਸਾਨਾਂ ਦੇ ਮਸਲਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਲਈ ਇੱਕ ਮਾਹਰ ਕਮੇਟੀ ਬਣਾਉਣ ਦਾ ਪ੍ਰਸਤਾਵ ਦਿੱਤਾ ਪਰ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਸੁਝਾਅ ਦਿੱਤਾ ਕਿ ਇਸ ਮਸਲੇ ਨੂੰ ਸੁਚੱਜੇ ਢੰਗ ਨਾਲ ਸੁਲਝਾਉਣ ਲਈ ਸਾਰੇ ਨੁਮਾਇੰਦੇ ਅਗਲੇ ਪੜਾਅ ਦੇ ਵਿਚਾਰ ਵਟਾਂਦਰੇ ਵਿੱਚ ਸ਼ਾਮਲ ਹੋਣਗੇ ।

C:\Users\dell\Desktop\image0024Y29.jpg

ਗੱਲਬਾਤ ਦੌਰਾਨ, ਸਰਕਾਰ ਵੱਲੋਂ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨੂੰ ਖੇਤੀ ਸੁਧਾਰ ਕਾਨੂੰਨਾਂ ਨਾਲ ਜੁੜੇ ਖਾਸ ਮੁੱਦਿਆਂ ਦੀ ਪਛਾਣ ਕਰਨ ਅਤੇ ਸਰਕਾਰ ਨੂੰ 02.12.2020 ਨੂੰ ਵਿਚਾਰਨ ਲਈ ਸਾਂਝਾ ਕਰਨ ਦਾ ਸੁਝਾਅ ਦਿੱਤਾ ਗਿਆ। ਇਨ੍ਹਾਂ ਮੁੱਦਿਆਂ ਨੂੰ 03.12.2020 ਨੂੰ ਹੋਣ ਵਾਲੀ ਚੌਥੇ ਗੇੜ ਦੀ ਮੀਟਿੰਗ ਦੌਰਾਨ ਵਿਚਾਰਿਆ ਜਾਵੇਗਾ ।

ਇਹ ਭਰੋਸਾ ਦਿਵਾਇਆ ਗਿਆ ਕਿ ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਵਚਨਬੱਧ ਹੈ ਅਤੇ ਕਿਸਾਨਾਂ ਦੀ ਭਲਾਈ ਲਈ ਹਮੇਸ਼ਾ ਖੁੱਲੇ ਮਨ ਨਾਲ ਵਿਚਾਰ ਵਟਾਂਦਰੇ ਲਈ ਤਿਆਰ ਹੈ।

****

ਏਪੀਐਸ


(Release ID: 1677566) Visitor Counter : 187