ਸਿੱਖਿਆ ਮੰਤਰਾਲਾ

ਕੇਂਦਰੀ ਸਿੱਖਿਆ ਮੰਤਰੀ ਨੇ ਤਕਨੀਕੀ ਸਿੱਖਿਆ ਮਾਂ ਬੋਲੀ ਵਿੱਚ ਦੇਣ ਲਈ ਇੱਕ ਰੋਡ ਮੈਪ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਦਾ ਗਠਨ ਕੀਤਾ

Posted On: 02 DEC 2020 6:12PM by PIB Chandigarh

ਕੇਂਦਰੀ ਸਿੱਖਿਆ ਮੰਤਰੀ ਸ੍ਰੀ ਰਮੇਸ਼ ਪੋਖਰਿਯਾਲ ''ਨਿਸ਼ੰਕ'' ਨੇ ਅੱਜ ਮਾਂ ਬੋਲੀ ਰਾਹੀਂ ਤਕਨੀਕੀ ਸਿੱਖਿਆ ਦੇਣ ਲਈ ਇੱਕ ਰੋਡ ਮੈਪ ਤਿਆਰ ਕਰਨ ਲਈ ਇੱਕ ਟਾਸਕ ਫੋਰਸ ਦਾ ਗਠਨ ਕੀਤਾ ਹੈ । ਇਹ ਟਾਸਕ ਫੋਰਸ ਉੱਚ ਸਿਖਿੱਆ ਦੀ ਪ੍ਰਧਾਨਗੀ ਹੇਠ ਗਠਿਤ ਕੀਤੀ ਗਈ ਹੈ ਜੋ ਵੱਖ ਵੱਖ ਭਾਗੀਦਾਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਧਿਆਨ ਵਿੱਚ ਰਖਦਿਆਂ ਇੱਕ ਮਹੀਨੇ ਵਿੱਚ ਆਪਣੀ ਰਿਪੋਰਟ ਦੇਵੇਗੀ । ਮੰਤਰੀ ਵੱਲੋਂ ਮਾਂ ਬੋਲੀ ਵਿੱਚ ਤਕਨੀਕੀ ਸਿੱਖਿਆ ਦੇਣ ਲਈ ਫੈਸਲਾ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਕੀਤਾ ਗਿਆ ਸੀ । ਸਕੱਤਰ ਉੱਚ ਸਿੱਖਿਆ ਸ੍ਰੀ ਅਮਿਤ ਖਰੇ, ਆਈ.ਆਈ.ਪੀ. ਡਾਇਰੈਕਟਰਜ਼, ਵਿਦਵਾਨ ਅਤੇ ਮੰਤਰਾਲੇ ਦੇ ਸੀਨੀਅਰ ਅਧਿਕਾਰੀ ਇਸ ਮੌਕੇ ਮੌਜੂਦ ਸਨ । ਇਸ ਮੀਟਿੰਗ ਵਿੱਚ ਐਨ.ਈ.ਪੀ. 2020 ਨੂੰ ਲਾਗੂ ਕਰਨ ਦੇ ਸੰਬੰਧ ਵਿੱਚ ਗੱਲਬਾਤ ਤੇ ਵਿਚਾਰ ਵਟਾਂਦਰਾ ਕੀਤੇ ਜਾਣ ਦਾ ਏਜੰਡਾ ਸੀ ।
ਸ੍ਰੀ ਪੋਖਰਿਯਾਲ ਨੇ ਕਿਹਾ ਕਿ ਅੱਜ ਦੀ ਮੀਟਿੰਗ ਪ੍ਰਧਾਨ ਮੰਤਰੀ ਦੀ ਉਸ ਸੋਚ ਵੱਲ ਇੱਕ ਕਦਮ ਹੈ ਜਿਸ ਅਨੁਸਾਰ ਉਹ ਚਾਹੁੰਦੇ ਹਨ ਕਿ ਵਿਦਿਆਰਥੀ ਪ੍ਰੋਫੈਸ਼ਨਲ ਕੋਰਸਾਂ ਜਿਵੇਂ ਮੈਡੀਸਨ, ਇੰਜੀਨੀਅਰਿੰਗ ਅਤੇ ਕਾਨੂੰਨ ਆਦਿ ਨੂੰ ਆਪੋ ਆਪਣੀ ਮਾਤ ਭਾਸ਼ਾ ਵਿੱਚ ਪ੍ਰਾਪਤ ਕਰਨ । ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਤੇ ਕੋਈ ਭਾਸ਼ਾ ਥੋਪੀ ਨਹੀਂ ਜਾਵੇਗੀ ਪਰ ਇਹੋ ਜਿਹੇ ਨਿਯਮ ਬਣਾਏ ਜਾਣਗੇ ਕਿ ਸੂਝਵਾਨ ਵਿਦਿਆਰਥੀ ਅੰਗਰੇਜੀ ਭਾਸ਼ਾ ਦੀ ਜਾਣਕਾਰੀ ਨਾ ਹੋਣ ਕਰਕੇ ਤਕਨੀਕੀ ਸਿੱਖਿਆ ਲੈਣ ਤੋਂ ਵਾਂਝੇ ਨਾ ਰਹਿਣ । ਉਹਨਾ ਹੋਰ ਕਿਹਾ ਕਿ ਸਾਰੇ ਭਾਗੀਦਾਰ ਨਵੀਂ ਸਿੱਖਿਆ ਨੀਤੀ 2020 ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਨਾਉਣ ਲਈ ਮਿਲ ਕੇ ਯਤਨ ਕਰ ਰਹੇ ਹਨ ।

 

ਐੱਮ.ਸੀ./ਕੇ.ਪੀ./ਏ.ਕੇ.



(Release ID: 1677746) Visitor Counter : 201