ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਤਰਾਲਾ

ਦਿੱਵਯਾਂਗਾਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ ਜੇਤੂਆਂ ਦੀ ਚੋਣ ਲਈ ਨੈਸ਼ਨਲ ਸਿਲੈਕਸ਼ਨ ਕਮੇਟੀ ਦੀ ਮੀਟਿੰਗ ਕੋਵਿਡ-19 ਮਹਾਮਾਰੀ ਦੀ ਸਥਿਤੀ ਕਾਰਨ ਮੁਲਤਵੀ

Posted On: 02 DEC 2020 5:05PM by PIB Chandigarh

ਦਿੱਵਯਾਂਗਾਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ ‘ਦਿੱਵਯਾਂਗਜਨ ਅੰਤਰਰਾਸ਼ਟਰੀ ਦਿਵਸ’ ’ਤੇ ਦਿੱਵਯਾਂਗ ਵਿਅਕਤੀਆਂ ਦੇ ਯੋਗਦਾਨ/ਕੁਸ਼ਲ ਦੀ ਮਾਨਤਾ ਅਤੇ ਸਰਕਾਰੀ ਸੰਗਠਨਾਂ/ਸੰਸਥਾਨਾਂ ਅਤੇ ਨਿਜੀ ਸੰਸਥਾਵਾਂ ਦੁਆਰਾ ਕੀਤੇ ਗਏ ਯੋਗਦਾਨ ਦੀ ਮਾਨਤਾ ਵਿਚ ਪ੍ਰਦਾਨ ਕੀਤੇ ਜਾਂਦੇ ਹਨ। ਇਹ ਰਾਸ਼ਟਰੀ ਪੁਰਸਕਾਰ ਹਰ ਸਾਲ 3 ਦਸੰਬਰ ਨੂੰ ਦਿੱਵਯਾਂਗ ਵਿਅਕਤੀਆਂ ਦੇ ਸਸ਼ਕਤੀਕਰਨ ਦੇ ਖੇਤਰ ਵਿੱਚ ਪ੍ਰਦਾਨ ਕੀਤੇ ਜਾਂਦੇ ਹਨ। ਇਸ ਅਨੁਸਾਰ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਨਾਲ ਦਿੱਵਯਾਂਗ ਵਿਅਕਤੀਆਂ ਦੇ ਵਿਭਾਗ (ਦਿੱਵਯਾਂਗਜਨ) ਨੇ 25 ਜੁਲਾਈ, 2020 ਨੂੰ ਇੱਕ ਵਿਗਿਆਪਨ ਜਾਰੀ ਕੀਤਾ ਸੀ ਜਿਸ ਵਿੱਚ ਰਾਸ਼ਟਰੀ ਪੁਰਸਕਾਰ 2020 ਲਈ ਅਰਜ਼ੀਆਂ ਮੰਗੀਆਂ ਗਈਆਂ ਸਨ। ਇਸ ਸੰਦਰਭ ਵਿੱਚ ਵਿਭਾਗ ਨੂੰ ਅਰਜ਼ੀਆਂ/ਨਾਗਜ਼ਦਗੀਆਂ ਪ੍ਰਾਪਤ ਹੋਈਆਂ ਹਨ।

 

ਨਤੀਜੇ ਵਜੋਂ ਬਿਨੈਕਾਰਾਂ ਦੁਆਰਾ ਪੇਸ਼ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਜਾਂਚ ਲਈ ਚੋਣ ਪ੍ਰਕਿਰਿਆ ਨੂੰ ਵਿਸਥਾਰਤ ਤਰੀਕੇ ਨਾਲ ਕੀਤਾ ਜਾਣਾ ਹੈ। ਇਸ ਦੇ ਬਾਅਦ ਇਸ ਨੂੰ ਰਾਸ਼ਟਰੀ ਚੋਣ ਪ੍ਰਕਿਰਿਆ ਦੇ ਅੱਗੇ ਰੱਖਿਆ ਜਾਣਾ ਚਾਹੀਦਾ ਹੈ। ਇਸ ਅਨੁਸਾਰ ਨੈਸ਼ਨਲ ਸਿਲੈਕਸ਼ਨ ਕਮੇਟੀ ਦੀ ਮੀਟਿੰਗ 01.12.2020 ਨੂੰ ਆਯੋਜਿਤ ਹੋਣ ਵਾਲੀ ਸੀ। ਹਾਲਾਂਕਿ ਇਹ ਮੀਟਿੰਗ ਕੋਵਿਡ-19 ਮਹਾਮਾਰੀ ਦੀ ਮੌਜੂਦਾ ਸਥਿਤੀ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਕੋਵਿਡ ਦੀ ਸਥਿਤੀ ਵਿੱਚ ਸੁਧਾਰ ਹੋਣ ਦੇ ਬਾਅਦ ਨੈਸ਼ਨਲ ਸਿਲੈਕਸ਼ਨ ਕਮੇਟੀ ਦੀ ਮੀਟਿੰਗ ਆਯੋਜਿਤ ਕਰਕੇ ਇਸ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਇੱਕ ਪੂਰਵ ਸੂਚਨਾ ਜ਼ਰੀਏ ਲੋਕਾਂ ਨੂੰ ਸੂਚਨਾ ਅਧੀਨ ਆਯੋਜਿਤ ਕੀਤੀ ਜਾਵੇਗੀ।

 

*****

 

ਐੱਨਬੀ/ਐੱਸਕੇ/ਜੇਕੇ/


(Release ID: 1677793) Visitor Counter : 158