ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਡਾਇਰੈਕਟਰ ਜਨਰਲ ਆਫ਼ ਪੁਲਿਸ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ ਦੇ ਸਾਲਾਨਾ ਸੰਮੇਲਨ ਦੇ ਉਦਘਾਟਨ ਸੈਸ਼ਨ ਨੂੰ ਕੀਤਾ ਸੰਬੋਧਨ

ਵਰਚੁਅਲ ਤਰੀਕੇ ਨਾਲ ਆਯੋਜਿਤ ਕੀਤੀ ਗਈ ਅਜਿਹੀ ਪਹਿਲੀ ਕਾਨਫਰੰਸ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੀ ਕਾਨਫਰੰਸ ਦੇ ਐਕਸ਼ਨ ਪੁਆਇੰਟਾਂ ਦੀ ਸਮੀਖਿਆ ਕੀਤੀ

ਕੇਂਦਰੀ ਗ੍ਰਿਹ ਮੰਤਰੀ ਨੇ ਅੱਤਵਾਦ ਵਿਰੁੱਧ ਜ਼ੀਰੋ ਸਹਿਣਸ਼ੀਲਤਾ 'ਤੇ ਜ਼ੋਰ ਦਿੰਦਿਆਂ ਨਾਗਰਿਕਾਂ ਦੀ ਸੁਰੱਖਿਆ ਅਤੇ ਮਾਣ ਨੂੰ ਯਕੀਨੀ ਬਣਾਉਣ 'ਤੇ ਦਿੱਤਾ ਜ਼ੋਰ

ਕੇਂਦਰੀ ਗ੍ਰਿਹ ਮੰਤਰੀ ਨੇ 50 ਪੁਲਿਸ ਮੁਲਾਜ਼ਮਾਂ ਨੂੰ ਭਾਰਤੀ ਪੁਲਿਸ ਮੈਡਲ ਨਾਲ ਕੀਤਾ ਸਨਮਾਨਿਤ

ਸ੍ਰੀ ਅਮਿਤ ਸ਼ਾਹ ਨੇ ਹਦਾਇਤ ਕੀਤੀ ਕਿ ਸੁਰੱਖਿਆ ਏਜੰਸੀਆਂ ਨੂੰ ਕੌਮੀ ਸੁਰੱਖਿਆ ਦ੍ਰਿਸ਼ ਲਈ ਇਕ ਤਾਲਮੇਲ ਵਾਲਾ ਤਰੀਕਾ ਅਪਨਾਉਣਾ ਚਾਹੀਦਾ ਹੈ

ਕੋਵਿਡ-19 ਮਹਾਮਾਰੀ ਦੌਰਾਨ ਪੁਲਿਸ ਦੀ ਭੂਮਿਕਾ ਅਤੇ ਸੁਰੱਖਿਆ ਪ੍ਰੋਟੋਕੋਲ ਲਾਗੂ ਕਰਨ 'ਤੇ ਵਿਚਾਰ ਵਟਾਂਦਰੇ

Posted On: 02 DEC 2020 10:49PM by PIB Chandigarh

 

ਕੇਂਦਰੀ ਗ੍ਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਅੱਜ ਨਵੀਂ ਦਿੱਲੀ 'ਚ ਡਾਇਰੈਕਟਰ ਜਨਰਲ ਆਫ਼ ਪੁਲਿਸ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ ਦੀ 55ਵੀਂ ਸਲਾਨਾ ਕਾਨਫਰੰਸ ਦੇ ਉਦਘਾਟਨ ਸੈਸ਼ਨ ਨੂੰ ਸੰਬੋਧਨ ਕੀਤਾ। ਜਿਸ 'ਚ ਵੱਖ-ਵੱਖ ਕੇਂਦਰੀ ਨੀਮ ਫੌਜੀ ਬਲਾਂ ਅਤੇ ਆਪਣੇ ਰਾਜਾਂ ਤੋਂ ਪੁਲਿਸ ਦੇ ਡਾਇਰੈਕਟਰ ਜਨਰਲ ਅਤੇ ਇੰਸਪੈਕਟਰ ਜਨਰਲ ਪੁਲਿਸ ਇਕ ਵਰਚੁਅਲ ਢੰਗ ਨਾਲ ਸ਼ਾਮਿਲ ਹੋਏ। ਅਜਿਹਾ ਪਹਿਲਾ ਮੌਕਾ ਹੈ ਜਦੋਂ ਇੰਟੈਲੀਜੈਂਸ ਬਿਊਰੋ ਨੇ ਵਰਚੁਅਲ ਰੂਪ 'ਚ ਉਕਤ ਕਾਨਫਰੰਸ ਦਾ ਆਯੋਜਨ ਕੀਤਾ ਹੈ। ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੇਂਦਰੀ ਗ੍ਰਿਹ ਮੰਤਰੀ ਨੇ 50 ਪੁਲਿਸ ਮੁਲਾਜ਼ਮਾਂ ਨੂੰ ਭਾਰਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਅਤੇ ਮੈਡਲ ਜਿੱਤਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਉਨਾਂ ਦੀ ਪ੍ਰਾਪਤੀ ਲਈ ਕਾਮਨਾ ਕੀਤੀ।

ਆਪਣੇ ਉਦਘਾਟਨੀ ਭਾਸ਼ਣ 'ਚ ਸ਼੍ਰੀ ਅਮਿਤ ਸ਼ਾਹ ਨੇ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ਦੀ ਰੂਪ ਰੇਖਾ ਦਿੱਤੀ ਅਤੇ ਸੰਕਟ ਅਤੇ ਤਬਾਹੀ ਪ੍ਰਬੰਧਨ 'ਚ ਪੁਲਿਸ ਦੇ ਮੋਹਰੀ ਕਤਾਰ ਯੋਧਿਆਂ ਦੀ ਭੂਮਿਕਾ ਨਿਭਾਉਣ ਲਈ ਪੁਲਿਸ ਦੀ ਸ਼ਲਾਘਾ ਕੀਤੀ। ਉਨਾਂ ਨੇ ਅੱਤਵਾਦ ਵਿਰੁੱਧ ਜ਼ੀਰੋ ਸਹਿਣਸ਼ੀਲਤਾ 'ਤੇ ਜ਼ੋਰ ਦਿੱਤਾ। ਨਾਗਰਿਕਾਂ ਦੀ ਸੁਰੱਖਿਆ ਅਤੇ ਮਾਣ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੰਦਿਆਂ ਕੇਂਦਰੀ ਗ੍ਰਿਹ ਮੰਤਰੀ ਨੇ ਐਮਰਜੈਂਸੀ ਅਤੇ ਤਬਾਹੀ ਨਾਲ ਨਜਿੱਠਣ ਲਈ ਪੁਲਿਸ ਦੀ ਸਮਰੱਥਾ ਵਧਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨਾਂ ਹਦਾਇਤ ਕੀਤੀ ਕਿ ਸੁਰੱਖਿਆ ਏਜੰਸੀਆਂ ਨੂੰ ਰਾਸ਼ਟਰੀ ਸੁਰੱਖਿਆ ਦ੍ਰਿਸ਼ ਅਤੇ ਭਾਰਤ ਨੂੰ ਵਿਕਸਿਤ ਅਤੇ ਸੁਰੱਖਿਅਤ ਦੇਸ਼ ਬਣਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਇਕ ਤਾਲਮੇਲ ਵਾਲੀ ਨੀਤੀ ਅਪਨਾਉਣੀ ਚਾਹੀਦੀ ਹੈ।

ਇਸ ਮੌਕੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਬਾਅਦ 'ਚ ਵਰਚੁਅਲ ਮਾਧਿਅਮ ਰਾਹੀਂ ਸੰਮੇਲਨ 'ਚ ਸ਼ਾਮਿਲ ਹੋਏ ਅਤੇ ਪਿਛਲੀ ਕਾਨਫਰੰਸ ਦੇ ਐਕਸ਼ਨ ਪੁਆਇੰਟਾਂ ਦੀ ਸਮੀਖਿਆ ਕੀਤੀ। ਅੰਦਰੂਨੀ ਸੁਰੱਖਿਆ ਦੇ ਦ੍ਰਿਸ਼ ਬਾਰੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਿਹ ਮੰਤਰੀ ਨੂੰ ਇਕ ਪੇਸ਼ਕਾਰੀ ਦਿੱਤੀ ਗਈ ਅਤੇ ਲੋਕਾਂ ਦੇ ਅਨੁਕੂਲ ਉਦਮਾਂ ਨਾਲ ਸਮੁੱਚੇ ਸੁਰੱਖਿਆ ਦ੍ਰਿਸ਼ ਨੂੰ ਹੋਰ ਬੇਹੱਤਰ ਬਣਾਉਣ ਲਈ ਵਿਚਾਰ ਵਟਾਂਦਰੇ ਕੀਤੇ ਗਏ।

ਖੱਬੇਪੱਖੀ ਅੱਤਵਾਦ ਦੇ ਮੋਰਚੇ 'ਤੇ ਸੁਰੱਖਿਆ ਬਲਾਂ ਵਲੋਂ ਕੀਤੀਆਂ ਵੱਖ-ਵੱਖ ਪਹਿਲਕਦਮੀਆਂ 'ਤੇ ਇਕ ਸੈਸ਼ਨ ਦਾ ਆਯੋਜਨ ਕੀਤਾ ਗਿਆ, ਜਿਸ 'ਚ ਖੱਬੇਪੱਖੀ ਅੱਤਵਾਦ ਦੇ ਖੇਤਰਾਂ 'ਚ ਸੁਰੱਖਿਆ ਸਥਿਤੀ ਨੂੰ ਵਧੀਆ ਬਣਾਉਣ 'ਤੇ ਵਿਚਾਰ ਵਟਾਂਦਰੇ ਹੋਏ। ਇਨਾਂ ਰਾਜਾਂ ਨਾਲ ਤਾਲਮੇਲ ਕਰਕੇ ਖੱਬੇਪੱਖੀ ਅੱਤਵਾਦ ਦੀ ਬੁਰਾਈ ਤੇ ਨਿਯੰਤਰਣ 'ਤੇ ਜ਼ੋਰ ਦਿੱਤਾ। ਕੋਵਿਡ-19 ਮਹਾਮਾਰੀ ਦੌਰਾਨ ਪੁਲਿਸ ਦੀ ਭੂਮਿਕਾ ਅਤੇ ਪੁਲਿਸ ਵੱਲੋਂ ਸੁਰੱਖਿਆ ਪ੍ਰੋਟੋਕਾਲ ਲਾਗੂ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਕਈ ਕਿਸਮਾਂ ਦੀਆਂ ਐਮਰਜੈਂਸੀਆਂ ਨਾਲ ਨਜਿੱਠਣ ਲਈ ਇਕ ਐਸ. ਓ. ਪੀ. ਵਿਕਸਿਤ ਕਰਨ ਦਾ ਸੁਝਾਅ ਵੀ ਦਿੱਤਾ ਗਿਆ ਸੀ।

 

ਐਨਡਬਲਯੂ/ਆਰਕੇ/ਪੀਕੇ/ਏਵਾਈ/ਡੀਡੀਡੀ



(Release ID: 1677992) Visitor Counter : 145