ਖੇਤੀਬਾੜੀ ਮੰਤਰਾਲਾ
ਨਵੀਂ ਦਿੱਲੀ, ਵਿਗਿਆਨ ਭਵਨ ਵਿਖੇ ਸੁਹਿਰਦ ਅਤੇ ਸਪਸ਼ਟ ਮਾਹੌਲ ਵਿਚ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ
5 ਦਸੰਬਰ ਨੂੰ ਕਿਸਾਨਾਂ ਨਾਲ ਗੱਲਬਾਤ ਜਾਰੀ ਰਹੇਗੀ- ਸ਼੍ਰੀ ਨਰਿੰਦਰ ਸਿੰਘ ਤੋਮਰ
Posted On:
03 DEC 2020 9:57PM by PIB Chandigarh
ਕੇਂਦਰੀ ਖੇਤੀਬਾੜੀ ਮੰਤਰੀ ਦੁਆਰਾ ਗੱਲਬਾਤ ਲਈ ਸੱਦੇ ਗਏ ਚਾਲੀ ਕਿਸਾਨ ਯੂਨੀਅਨਾਂ ਦੇ 40 ਨੁਮਾਇੰਦਿਆਂ ਨੇ ਅੱਜ ਖੇਤੀਬਾੜੀ ਮੰਤਰੀ ਸ਼੍ਰੀ ਨਰੇਂਦਰ ਸਿੰਘ ਤੋਮਰ, ਖੁਰਾਕ, ਖਪਤਕਾਰ ਮਾਮਲੇ ਅਤੇ ਜਨਤਕ ਵੰਡ, ਰੇਲਵੇ ਅਤੇ ਵਣਜ ਮੰਤਰੀ ਸ੍ਰੀ ਪੀਯੂਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨਾਲ ਵਿਗਿਆਨ ਭਵਨ ਵਿਖੇ ਗੱਲਬਾਤ ਦੌਰਾਨ ਸ਼ਿਰਕਤ ਕੀਤੀ। । ਖੇਤੀਬਾੜੀ ਮੰਤਰਾਲਾ, ਖੁਰਾਕ. ਖਪਤਕਾਰ ਮਾਮਲੇ ਅਤੇ ਜਨਤਕ ਵੰਡ ਮੰਤਰਾਲਾ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਗੱਲਬਾਤ ਵਿਚ ਹਿੱਸਾ ਲਿਆ। ਇਹ ਗੱਲਬਾਤ ਦਾ ਚੌਥਾ ਦੌਰ ਸੀ ਜੋ ਸੁਹਿਰਦ ਅਤੇ ਨਿਰਪੱਖ ਮਾਹੌਲ ਵਿਚ ਹੋਇਆ ਸੀ। ਕਿਸਾਨ ਯੂਨੀਅਨਾਂ ਨੇ ਵੀ 5 ਦਸੰਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਸਹਿਮਤੀ ਜਤਾਈ ਹੈ।
ਗੱਲਬਾਤ ਦੀ ਸ਼ੁਰੂਆਤ ਵੇਲੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਦੀ ਭਲਾਈ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਮੰਤਰੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵਿਵਾਦਪੂਰਨ ਮਸਲਿਆਂ ਬਾਰੇ ਉਹ ਆਪਣਾ ਨਜ਼ਰੀਆ ਪੇਸ਼ ਕਰਨ । ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਤਿੰਨਾਂ ਕਾਨੂੰਨਾਂ ਦੀ ਸੰਵਿਧਾਨਕ ਵੈਧਤਾ ਉੱਤੇ ਸਵਾਲ ਖੜੇ ਕੀਤੇ। ਸਰਕਾਰੀ ਪੱਖ ਨੇ ਸੰਵਿਧਾਨਕ ਪ੍ਰਬੰਧਾਂ ਦੀ ਵਿਆਖਿਆ ਕੀਤੀ ਜਿਸ ਤਹਿਤ ਕੇਂਦਰ ਸਰਕਾਰ ਨੇ ਇਨ੍ਹਾਂ ਕਾਨੂੰਨਾਂ ਨੂੰ ਵਿਧਾਨ ਬਣਾਇਆ ਹੈ । ਮੀਟਿੰਗ ਵਿੱਚ, ਕਿਸਾਨਾਂ ਨੇ ਏਪੀਐਮਸੀ ਨਾਲ ਜੁੜੇ ਮੁੱਦਿਆਂ ਨੂੰ ਉਭਾਰਿਆ ਅਤੇ ਕਿਹਾ ਕਿ ਏਪੀਐਮਸੀ ਨੂੰ ਪ੍ਰਾਈਵੇਟ ਬਾਜ਼ਾਰਾਂ ਅਤੇ ਵਪਾਰ ਕੇਂਦਰਾਂ ਵਿਚਕਾਰ ਇਕੋ ਪੱਧਰ ’ਤੇ ਹੋਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਏਪੀਐਮਸੀ ਤੋਂ ਬਾਹਰ ਵਪਾਰ ਕਰਨ ਲਈ ਢੁਕਵੀਂ ਰਜਿਸਟ੍ਰੇਸ਼ਨ ਦੀ ਲੋੜ ਹੁੰਦੀ ਹੈ। ਕੰਟਰੈਕਟ ਫਾਰਮਿੰਗ ਐਕਟ ਵਿਚ ਕਿਸਾਨਾਂ ਦੀ ਜ਼ਮੀਨ ਦੀ ਰਾਖੀ ਦਾ ਮੁੱਦਾ ਵੀ ਉਠਾਇਆ ਅਤੇ ਨਾਲ ਹੀ ਬੇਨਤੀ ਕੀਤੀ ਕਿ ਘੱਟੋ ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਕਾਨੂੰਨੀ ਤੌਰ ’ਤੇ ਲਾਜ਼ਮੀ ਬਣਾਇਆ ਜਾਵੇ । ਨਵੇਂ ਖੇਤੀਬਾੜੀ ਐਕਟ ਵਿਚ ਝਗੜੇ ਦੇ ਨਿਪਟਾਰੇ ਦੀ ਪ੍ਰਣਾਲੀ ਦੇ ਸੰਬੰਧ ਵਿਚ ਯੂਨੀਅਨਾਂ ਨੇ ਕਿਹਾ ਕਿ ਇਸ ਦਿਸ਼ਾ ਵਿਚ ਇਕ ਵਿਕਲਪਿਕ ਝਗੜਾ ਨਿਪਟਾਰਾ ਪ੍ਰਣਾਲੀ ਦੀ ਜ਼ਰੂਰਤ ਹੈ। ਗੱਲਬਾਤ ਦੌਰਾਨ ਇਕਰਾਰਨਾਮੇ ਦੀ ਖੇਤੀ ਰਜਿਸਟਰੀ ਕਰਨ ਦੀ ਜ਼ਰੂਰਤ ਦਾ ਮੁੱਦਾ ਵੀ ਉਠਾਇਆ ਗਿਆ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ ਦੇ ਸੱਕਤਰ ਸ੍ਰੀ ਸੰਜੇ ਅਗਰਵਾਲ ਨੇ ਖੇਤੀਬਾੜੀ ਕਾਨੂੰਨਾਂ ਬਾਰੇ ਅਤੇ ਖੇਤੀਬਾੜੀ ਮੰਤਰਾਲਾ ਵੱਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਗਏ ਉਪਰਾਲਿਆਂ ਅਤੇ ਖੇਤੀਬਾੜੀ ਜਿਣਸਾਂ ਦੀ ਸਪਲਾਈ ਚੇਨ ਨੂੰ ਸਰਗਰਮ ਰੱਖਣ ਲਈ ਤਾਲਾਬੰਦੀ ਦੇ ਅਰਸੇ ਦੌਰਾਨ ਖੇਤੀਬਾੜੀ ਨੂੰ ਲਾਭ ਪਹੁੰਚਾਉਣ ਲਈ ਕੀਤੇ ਗਏ ਉਪਾਵਾਂ ਦਾ ਵਿਸਥਾਰਪੂਰਵਕ ਵੇਰਵਾ ਦਿੱਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਹੀ ਖੇਤੀਬਾੜੀ ਐਕਟ ਤਿਆਰ ਕੀਤੇ ਗਏ ਹਨ।
ਖੇਤੀਬਾੜੀ ਮੰਤਰੀ ਸ੍ਰੀ ਤੋਮਰ ਨੇ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਘੱਟੋ ਘੱਟ ਸਮਰਥਨ ਮੁੱਲ ਸਿਸਟਮ ਜਾਰੀ ਰਹੇਗਾ ਅਤੇ ਇਸ ਲਈ ਕਿਸਾਨਾਂ ਨੂੰ ਡਰ ਨਹੀਂ ਹੋਣਾ ਚਾਹੀਦਾ ਕਿ ਇਹ ਸਿਸਟਮ ਖ਼ਤਮ ਹੋ ਜਾਵੇਗਾ। ਉਨ੍ਹਾਂ ਆਪਣੀਆਂ ਚਿੰਤਾਵਾਂ ਨੂੰ ਦਰਸਾਉਣ ਲਈ ਕਿਸਾਨੀ ਸੰਗਠਨਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਗੱਲਬਾਤ ਜਾਰੀ ਰਹੇਗੀ ।
…
ਏਪੀਐਸ
(Release ID: 1678747)
Visitor Counter : 174