ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਅਤੇ ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਦਰਮਿਆਨ ਟੈਲੀਫੋਨ ‘ਤੇ ਗੱਲਬਾਤ ਹੋਈ
Posted On:
08 DEC 2020 1:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਤਰ ਦੇ ਅਮੀਰ ਮਹਾਮਹਿਮ ਸ਼ੇਖ ਤਮੀਮ ਬਿਨ ਹਮਦ ਅਲ-ਥਾਨੀ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਕਤਰ ਦੇ ਆਗਾਮੀ ਰਾਸ਼ਟਰੀ ਦਿਵਸ ਲਈ ਮਹਾਮਹਿਮ ਅਮੀਰ ਨੂੰ ਵਧਾਈਆਂ ਦਿੱਤੀਆਂ। ਵਧਾਈਆਂ ਦੇਣ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹੋਏ, ਮਹਾਮਹਿਮ ਅਮੀਰ ਨੇ ਕਤਰ ਵਿੱਚ ਭਾਰਤੀ ਭਾਈਚਾਰੇ ਵੱਲੋਂ ਰਾਸ਼ਟਰੀ ਦਿਵਸ ਸਮਾਰੋਹਾਂ ਵਿੱਚ ਹਿੱਸਾ ਲੈਣ ਮੌਕੇ ਦਿਖਾਏ ਜਾਂਦੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਹਾਲ ਹੀ ਵਿੱਚ ਮਨਾਏ ਗਏ ਦੀਵਾਲੀ ਦੇ ਤਿਉਹਾਰ ਲਈ ਪ੍ਰਧਾਨ ਮੰਤਰੀ ਨੂੰ ਵਧਾਈਆਂ ਵੀ ਦਿੱਤੀਆਂ।
ਦੋਹਾਂ ਨੇਤਾਵਾਂ ਨੇ ਨਿਵੇਸ਼ ਪ੍ਰਵਾਹ ਅਤੇ ਊਰਜਾ ਸੁਰੱਖਿਆ ਦੇ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਮਜ਼ਬੂਤ ਸਹਿਯੋਗ ਬਾਰੇ ਵਿਚਾਰ-ਵਟਾਂਦਰਾ ਕੀਤਾ ਅਤੇ ਇਸ ਸਬੰਧ ਵਿੱਚ ਹਾਲ ਹੀ ਵਿੱਚ ਹੋਈ ਸਕਾਰਾਤਮਕ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕਤਰ ਨਿਵੇਸ਼ ਅਥਾਰਿਟੀ ਦੁਆਰਾ ਭਾਰਤ ਵਿੱਚ ਨਿਵੇਸ਼ਾਂ ਨੂੰ ਹੋਰ ਸੁਵਿਧਾ ਦੇਣ ਲਈ ਇੱਕ ਵਿਸ਼ੇਸ਼ ਟਾਸਕ-ਫੋਰਸ ਬਣਾਉਣ ਦਾ ਫੈਸਲਾ ਕੀਤਾ, ਅਤੇ ਭਾਰਤ ਵਿੱਚ ਸਮੁੱਚੀ ਊਰਜਾ ਵੈਲਿਊ-ਚੇਨ ਵਿੱਚ ਕਤਰ ਦੇ ਨਿਵੇਸ਼ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਦਾ ਸੰਕਲਪ ਲਿਆ।
ਦੋਵੇਂ ਨੇਤਾ ਨਿਯਮਿਤ ਸੰਪਰਕ ਵਿੱਚ ਰਹਿਣ ਲਈ ਸਹਿਮਤ ਹੋਏ, ਅਤੇ ਕੋਵਿਡ-19 ਮਹਾਮਾਰੀ ਦੇ ਕਾਰਨ ਪੈਦਾ ਹੋਈ ਜਨ-ਸਿਹਤ ਸਥਿਤੀ ਦੇ ਨਾਰਮਲ ਹੋਣ ਤੋਂ ਬਾਅਦ ਵਿਅਕਤੀਗਤ ਤੌਰ 'ਤੇ ਮਿਲਣ ਲਈ ਉਤਸੁਕ ਸਨ।
*********
ਡੀਐੱਸ/ਐੱਸਐੱਚ
(Release ID: 1679098)
Visitor Counter : 295
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam