ਵਿੱਤ ਮੰਤਰਾਲਾ

ਵਿੱਤ ਮੰਤਰਾਲੇ ਨੇ ਸੂਬਿਆਂ ਨੂੰ ਜੀ ਐੱਸ ਟੀ ਮੁਆਵਜ਼ੇ ਦੀ ਕਮੀ ਨਾਲ ਨਜਿੱਠਣ ਲਈ 6,000 ਕਰੋੜ ਰੁਪਏ ਦੀ 6ਵੀਂ ਕਿਸ਼ਤ ਜਾਰੀ ਕੀਤੀ

ਹੁਣ ਤੱਕ ਕੁੱਲ 36,000 ਕਰੋੜ ਰੁਪਏ ਜਾਰੀ ਕੀਤੇ ਗਏ ਹਨ


ਇਹ ਸੂਬਿਆਂ ਨੂੰ 1,06,830 ਕਰੋੜ ਰੁਪਏ ਉਧਾਰ ਲੈਣ ਲਈ ਦਿੱਤੀ ਪ੍ਰਵਾਨਗੀ ਤੋਂ ਇਲਾਵਾ ਹੈ

Posted On: 09 DEC 2020 6:14PM by PIB Chandigarh

ਵਿੱਤ ਮੰਤਰਾਲੇ ਨੇ ਸੂਬਿਆਂ ਨੂੰ ਜੀ ਐੱਸ ਟੀ ਮੁਆਵਜ਼ੇ ਦੀ ਕਮੀ ਨਾਲ ਨਜਿੱਠਣ ਲਈ ਹਫ਼ਤਾਵਾਰੀ 6,000 ਕਰੋੜ ਰੁਪਏ ਦੀ ਕਿਸ਼ਤ ਜਾਰੀ ਕੀਤੀ ਹੈ  ਇਸ ਵਿੱਚੋਂ 23 ਸੂਬਿਆਂ ਨੂੰ 5,516.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ 3 ਵਿਧਾਨ ਸਭਾ ਵਾਲੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਦਿੱਲੀ , ਜੰਮੂ ਤੇ ਕਸ਼ਮੀਰ ਤੇ ਪੁਡੁਚੇਰੀਨੂੰ , ਜੋ ਜੀ ਐੱਸ ਟੀ ਕੌਂਸਲ ਦੇ ਮੈਂਬਰ ਹਨ , ਨੂੰ 483.40 ਕਰੋੜ ਰੁਪਏ ਜਾਰੀ ਕੀਤੇ ਗਏ ਹਨ  ਬਾਕੀ 5 ਸੂਬਿਆਂ ਅਰੁਣਾਂਚਲ ਪ੍ਰਦੇਸ਼ , ਮਣੀਪੁਰ , ਮਿਜ਼ੋਰਮ , ਨਾਗਾਲੈਂਡ ਅਤੇ ਸਿੱਕਿਮ ਵਿੱਚ ਜੀ ਐੱਸ ਟੀ ਲਾਗੂ ਕਰਨ ਦੇ ਸੰਦਰਭ ਵਿੱਚ ਕੋਈ ਮਾਲੀਆ ਫਾਸਲਾ ਨਹੀਂ ਹੈ 
ਭਾਰਤ ਸਰਕਾਰ ਇਹ ਰਾਸ਼ੀ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਇੱਕ ਵਿਸ਼ੇਸ਼ ਉਧਾਰ ਖਿੜਕੀ ਰਾਹੀਂ ਉਧਾਰ ਲੈਂਦੀ ਹੈ ਤਾਂ ਜੋ ਜੀ ਐੱਸ ਟੀ ਲਾਗੂ ਕਰਨ ਉਪਰੰਤ 1.10 ਕਰੋੜ ਰੁਪਏ ਦੇ ਮਾਲੀਏ ਦੀ ਸੰਭਾਵਿਤ ਕਮੀ ਨਾਲ ਨਜਿੱਠਿਆ ਜਾ ਸਕੇ 
ਇਸ ਹਫ਼ਤੇ ਅਜਿਹੇ ਫੰਡਾਂ ਦੀ ਸੂਬਿਆਂ ਨੂੰ ਜਾਰੀ ਕਰਨ ਵਾਲੀ ਇਹ 6ਵੀਂ ਕਿਸ਼ਤ ਹੈ  ਇਹ ਰਾਸ਼ੀ ਇਸ ਹਫ਼ਤੇ 4.2089% ਦੀ ਵਿਆਜ ਦਰ ਤੇ ਉਧਾਰੀ ਲਈ ਗਈ ਹੈ  ਹੁਣ ਤੱਕ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਉਧਾਰ ਰਾਹੀਂ 4.7106% ਔਸਤਨ ਵਿਆਜ ਦਰ ਤੇ 36,000 ਕਰੋੜ ਰੁਪਏ ਉਧਾਰੇ ਲਏ ਗਏ ਹਨ  ਜੀ ਐੱਸ ਟੀ ਲਾਗੂ ਕਰਨ ਦੇ ਉਪਲਕਸ਼ ਵਿੱਚ ਮਾਲੀਏ ਦੀ ਕਮੀ ਨਾਲ ਨਜਿੱਠਣ ਲਈ ਵਿਸ਼ੇਸ਼ ਉਧਾਰ ਰਾਹੀਂ ਫੰਡ ਮੁਹੱਈਆ ਕਰਨ ਤੋਂ ਇਲਾਵਾ ਭਾਰਤ ਸਰਕਾਰ ਨੇ ਸੂਬਿਆਂ ਦੀ ਜੀ ਐੱਸ ਡੀ ਪੀ ਦੇ 0.5% ਦੇ ਬਰਾਬਰ ਵਧੇਰੇ ਉਧਾਰ ਲੈਣ ਦੀ ਪ੍ਰਵਾਨਗੀ ਦਿੱਤੀ ਹੈ  ਇਹ ਪ੍ਰਵਾਨਗੀ ਸੂਬਿਆਂ ਨੂੰ ਜੀ ਐੱਸ ਟੀ ਮੁਆਵਜ਼ੇ ਦੀ ਕਮੀ ਨਾਲ ਨਜਿੱਠਣ ਲਈ ਆਪਸ਼ਨ 1 ਚੁਨਣ ਲਈ ਸਹਾਇਤਾ ਵਜੋਂ ਦਿੱਤੀ ਗਈ ਹੈ  ਹੁਣ ਤੱਕ ਇਸ ਸਹੂਲਤ ਤਹਿਤ 28 ਸੂਬਿਆਂ ਨੂੰ 1,06,830 ਕਰੋੜ ਰੁਪਏ ਵਧੇਰੇ ਉਧਾਰ ਲੈਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ 
28 ਸੂਬਿਆਂ ਨੂੰ ਵਧੇਰੇ ਉਧਾਰ ਲੈਣ ਲਈ ਦਿੱਤੀ ਪ੍ਰਵਾਨਗੀ ਦੀ ਰਾਸ਼ੀ ਅਤੇ ਵਿਸ਼ੇਸ਼ ਖਿੜਕੀ ਰਾਹੀਂ ਦਿੱਤੇ ਗਏ ਫੰਡਸ ਅਤੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ ਜਾਰੀ ਕੀਤੀ ਗਈ ਰਾਸ਼ੀ ਹੇਠ ਲਿਖੇ ਅਨੈਕਸਚਰ ਵਿੱਚ ਦਿੱਤੀ ਗਈ ਹੈ 
ਸੂਬਿਆਂ ਨੂੰ ਜੀ ਐੱਸ ਡੀ ਪੀ ਦੇ 0.50 ਦਾ ਵਧੇਰੇ ਉਧਾਰ ਅਤੇ ਵਿਸ਼ੇਸ਼ ਖਿੜਕੀ ਰਾਹੀਂ ਫੰਡਸ ਦੀ ਦਿੱਤੀ ਗਈ ਰਾਸ਼ੀ ਜੋ 09—12—2020 ਤੱਕ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿੱਤੀ ਗਈ ਹੈ , ਉਹ ਹੇਠ ਲਿਖੇ ਅਨੁਸਾਰ ਹੈ  

 

                                                                                                                                         (Rs. in Crore)

S. No.

Name of State / UT

Additional borrowing of 0.50 percent allowed to States

Amount of fund raised through special window passed on to the States/ UTs

1

Andhra Pradesh

5051

929.97

2

Arunachal Pradesh*

143

0.00

3

Assam

1869

400.24

4

Bihar

3231

1571.14

5

Chhattisgarh

1792

169.26

6

Goa

446

337.93

7

Gujarat 

8704

3710.87

8

Haryana

4293

1751.33

9

Himachal Pradesh 

877

690.95

10

Jharkhand

1765

91.95

11

Karnataka

9018

4992.85

12

Kerala

4,522

642.12

13

Madhya Pradesh

4746

1827.79

14

Maharashtra

15394

4820.05

15

Manipur*

151

0.00

16

Meghalaya

194

44.99

17

Mizoram*

132

0.00

18

Nagaland*

157

0.00

19

Odisha

2858

1538.05

20

Punjab

3033

930.88

21

Rajasthan

5462

1157.77

22

Sikkim*

156

0.00

23

Tamil Nadu

9627

2511.68

24

Telangana

5017

429.45

25

Tripura

297

91.20

26

Uttar Pradesh

9703

2417.25

27

Uttarakhand

1405

932.19

28

West Bengal

6787

493.45

 

Total (A):

106830

32483.36

1

Delhi

Not applicable

2360.08

2

Jammu & Kashmir

Not applicable

914.22

3

Puducherry

Not applicable

242.34

 

Total (B):

Not applicable

3516.64

 

Grand Total (A+B)

106830

36000.00

* These States have ‘NIL’ GST compensation gap

 

ਆਰ ਐੱਮ / ਕੇ ਐੱਮ ਐੱਨ


(Release ID: 1679535) Visitor Counter : 253