ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ

ਖਰੀਫ ਮਾਰਕੀਟਿੰਗ ਸੀਜ਼ਨ 2020-21 ਦੌਰਾਨ ਐੱਮਐੱਸਪੀ ਸੰਚਾਲਨ

ਝੋਨੇ ਨਾਲ ਸੰਬੰਧਤ ਤਕਰੀਬਨ 40.53 ਲੱਖ ਕਿਸਾਨਾਂ ਨੂੰ ਪਹਿਲਾਂ ਤੋਂ ਚੱਲ ਰਹੇ ਚਾਲੂ ਖਰੀਫ ਮਾਰਕੀਟਿੰਗ ਸੀਜ਼ਨ ਸੰਚਾਲਨ ਦੌਰਾਨ ਐੱਮਐੱਸਪੀ ਤਹਿਤ 70311.78 ਕਰੋੜ ਰੁਪਏ ਦਾ ਲਾਭ ਮਿਲ ਚੁੱਕਾ ਹੈ ।

Posted On: 12 DEC 2020 3:45PM by PIB Chandigarh

ਖਰੀਫ਼ ਦੇ ਚਾਲੂ ਮਾਰਕੀਟਿੰਗ ਸੀਜ਼ਨ (ਕੇਐੱਮਐੱਸ) 2020-21 ਦੌਰਾਨਸਰਕਾਰ ਆਪਣੀਆਂ ਮੌਜੂਦਾ ਐੱਮਐੱਸਪੀ  ਸਕੀਮਾਂ ਦੇ  ਅਨੁਸਾਰ ਕਿਸਾਨਾਂ ਤੋਂ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਖਰੀਫ਼ 2020- 21  ਦੀਆਂ  ਫਸਲਾਂ ਦੀ ਖਰੀਦ ਕਰ ਰਹੀ ਹੈ।

ਖਰੀਫ਼ ਸੀਜ਼ਨ 2020-21 ਲਈ ਝੋਨੇ ਦੀ ਖਰੀਦ ਪੰਜਾਬਹਰਿਆਣਾਉੱਤਰ ਪ੍ਰਦੇਸ਼ਤੇਲੰਗਾਨਾ, ਉੱਤਰਾਖੰਡ, ਤਮਿਲਨਾਡੂ, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰਕੇਰਲ, ਗੁਜਰਾਤ ਅਤੇ ਆਂਧਰ-ਪ੍ਰਦੇਸ਼ ਵਿੱਚ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ 11.12.2020 ਤੱਕ 372.41 ਲੱਖ ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ ਜਦਕਿ ਪਿਛਲੇ ਸਾਲ ਹੁਣ ਤੱਕ 308.57 ਲੱਖ ਮੀਟ੍ਰਿਕ ਟਨ ਖਰੀਦ ਹੋਈ ਸੀ, ਜੋ ਪਿਛਲੇ ਸਾਲ ਨਾਲੋਂ 20.68 ਫ਼ੀਸਦੀ ਵਧੀ ਹੈ। 372.41 ਲੱਖ ਮੀਟ੍ਰਿਕ ਟਨ ਦੀ ਕੁੱਲ ਖਰੀਦ ਵਿਚੋਂ ਇਕੱਲੇ ਪੰਜਾਬ ਨੇ 30.11.2020 ਤੱਕ ਰਾਜ ਵਿੱਚ ਖਰੀਦ ਸੀਜ਼ਨ ਦੇ ਅੰਤ ਤੱਕ 202.77 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ ਜੋ ਦੇਸ਼ ਵਿੱਚਲੀ ਕੁੱਲ ਖਰੀਦ ਦਾ 54.45 ਫ਼ੀਸਦ ਬਣਦਾ ਹੈ 

1.JPG

 

 

 

ਝੋਨੇ ਨਾਲ ਸੰਬੰਧਤ ਤਕਰੀਬਨ 40.53 ਲੱਖ ਕਿਸਾਨਾਂ ਨੂੰ ਪਹਿਲਾਂ ਤੋਂ ਚੱਲ ਰਹੇ ਚਾਲੂ ਖਰੀਫ ਮਾਰਕੀਟਿੰਗ ਸੀਜ਼ਨ ਸੰਚਾਲਨ ਦੌਰਾਨ ਐੱਮਐੱਸਪੀ ਤਹਿਤ 70311.78 ਕਰੋੜ ਰੁਪਏ ਦਾ ਲਾਭ ਮਿਲ ਚੁੱਕਾ ਹੈ 

2.JPG

 

 

ਇਸ ਤੋਂ ਇਲਾਵਾਰਾਜਾਂ ਦੇ ਪ੍ਰਸਤਾਵ ਦੇ ਅਧਾਰ 'ਤੇ ਤਮਿਲਨਾਡੂਕਰਨਾਟਕਮਹਾਰਾਸ਼ਟਰਤੇਲੰਗਾਨਾਗੁਜਰਾਤਹਰਿਆਣਾਉੱਤਰ ਪ੍ਰਦੇਸ਼ਓਡੀਸ਼ਾਰਾਜਸਥਾਨ ਰਾਜਾਂ ਲਈ ਖਰੀਫ਼ ਮਾਰਕਿਟਿੰਗ ਸੀਜ਼ਨ 2020 ਲਈ 48.11 ਲੱਖ ਮੀਟ੍ਰਿਕ ਟਨ ਦਾਲ਼ਾਂ ਅਤੇ ਤੇਲ ਬੀਜਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਕੀਮਤ ਸਹਾਇਤਾ  ਸਕੀਮ (ਪੀਐੱਸਐੱਸਦੇ  ਤਹਿਤ ਆਂਧਰ ਪ੍ਰਦੇਸ਼ਕਰਨਾਟਕਤਮਿਲਨਾਡੂ ਅਤੇ ਕੇਰਲ ਦੇ ਰਾਜਾਂ ਲਈ  ਕੋਪਰਾ (ਬਾਰਾਂ ਮਾਸੀ ਫਸਲ)  ਦੀ 1.23 ਲੱਖ ਮੀਟ੍ਰਿਕ ਟਨ ਖਰੀਦ ਦੀ  ਪ੍ਰਵਾਨਗੀ ਵੀ ਦਿੱਤੀ ਗਈ ਸੀ  ਦੂਜੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ  ਲਈ  ਵੀ ਪੀਐੱਸਐੱਸ ਅਧੀਨ ਦਾਲ਼ਾਂਤੇਲ ਬੀਜਾਂ ਅਤੇ  ਕੋਪਰਾ ਦੀ  ਖਰੀਦ ਦੀਆਂ ਤਜਵੀਜ਼ਾਂ ਦੀ ਪ੍ਰਾਪਤੀ 'ਤੇ ਪ੍ਰਵਾਨਗੀ  ਦਿੱਤੀ ਜਾਵੇਗੀ ਤਾਂ ਜੋ ਇਨ੍ਹਾਂ ਫਸਲਾਂ ਦੇ ਐੱਫਏਕਿਊ ਗ੍ਰੇਡ ਦੀ ਖਰੀਦ ਸਾਲ 2020-21 ਲਈ ਸਿੱਧੇ ਰਜਿਸਟਰਡ ਕਿਸਾਨਾਂ  ਤੋਂ ਕੀਤੀ ਜਾ ਸਕੇ  ਜੇਕਰ ਨੋਟੀਫਾਈਡ ਵਾਢੀ ਸਮੇਂ ਦੌਰਾਨ ਮਾਰਕੀਟ ਰੇਟ ਘੱਟੋ ਘੱਟ ਸਮਰਥਨ  ਮੁੱਲ  ਤੋਂ ਹੇਠਾਂ ਜਾਂਦਾ ਹੈ ਤਾਂ ਉਹਨਾ ਸੂਬਿਆਂ ਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਵਿੱਚ ਸੈਂਟਰਲ ਨੋਡਲ ਏਜੰਸੀ ਰਾਹੀਂ ਸੂਬੇ ਵੱਲੋਂ  ਨਾਮਜ਼ਦ ਕੀਤੀਆਂ ਖਰੀਦ ਏਜੰਸੀਆਂ ਰਾਹੀਂ ਖਰੀਦ ਕੀਤੀ ਜਾ ਸਕੇ 

 

11-12-2020 ਤੱਕ ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ 154,423.46 ਮੀਟਰਕ ਟਨ ਮੂੰਗਉੜਦਮੁੰਗਫਲੀ ਦੀਆਂ ਫਲੀਆਂ ਅਤੇ ਸੋਇਆਬੀਨ ਜਿਹਨਾ ਦੀ ਘੱਟੋ ਘੱਟ ਸਮਰਥਨ ਮੁੱਲ ਕੀਮਤ 829.57 ਕਰੋੜ ਰੁਪਏ ਬਣਦੀ ਹੈਖਰੀਦੀ ਹੈ  ਇਸ ਨਾਲ ਤਾਮਿਲਨਾਡੂਮਹਾਰਾਸ਼ਟਰਗੁਜਰਾਤਰਾਜਸਥਾਨ ਅਤੇ ਹਰਿਆਣਾ ਦੇ 87,024 ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ 

 

ਇਸੇ ਤਰ੍ਹਾਂ ਕਰਨਾਟਕ ਅਤੇ ਤਮਿਲਨਾਡੂ ਵਿੱਚ  ਪਿਛਲੇ ਸਾਲ ਦੇ 293.34 ਮੀਟ੍ਰਿਕ ਟਨ ਕੋਪਰਾ ਦੀ ਖਰੀਦ ਦੇ ਮੁਕਾਬਲੇ 11.12.2020 ਤੱਕ 5089 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਜਿਸ ਦਾ ਐੱਮਐੱਸਪੀ

52.40 ਕਰੋੜ ਰੁਪਏ ਹੈ ਅਤੇ ਇਸ ਨਾਲ 3961 ਕਿਸਾਨਾਂ ਨੂੰ ਲਾਭ ਹੋਇਆ ਹੈ। ਕੋਪਰਾ ਅਤੇ ਉੜਦ ਦੇ ਮਾਮਲੇ ਵਿੱਚ ਇਹਨਾ ਫਸਲਾਂ ਨੂੰ ਪੈਦਾ ਕਰਨ  ਵਾਲੇ ਮੁੱਖ ਸੂਬਿਆਂ ਵਿੱਚ ਇਹਨਾ ਦੇ ਭਾਅ ਘੱਟੋ ਘੱਟ ਸਮਰਥਨ ਮੁੱਲ ਤੋਂ ਉੱਪਰ ਚੱਲ ਰਹੇ ਹਨ। ਸਬੰਧਿਤ ਸੂਬੇ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਸੂਬਿਆਂ ਦੇ ਫੈਸਲਿਆਂ ਅਨੁਸਾਰ ਮਿਥੀ ਤਾਰੀਖ ਤੋਂ ਖਰੀਫ ਦੀਆਂ ਦਾਲਾਂ ਅਤੇ ਤੇਲ ਬੀਜ਼ ਫਸਲਾਂ ਸੂਬੇ ਦੀਆਂ ਮੰਡੀਆਂ ਵਿੱਚ ਆਉਣ ਦੇ ਅਧਾਰ ਮੁਤਾਬਿਕ ਖਰੀਦ ਪ੍ਰਬੰਧ ਕਰ ਰਹੀਆਂ ਹਨ 

3.JPG

 

 

 

ਐੱਮ.ਐੱਸ.ਪੀਅਧੀਨ ਕਪਾਹ ਦੇ ਖਰੀਦ ਕਾਰਜ ਪੰਜਾਬਹਰਿਆਣਾਰਾਜਸਥਾਨ ਮੱਧ ਪ੍ਰਦੇਸ਼ਮਹਾਰਾਸ਼ਟਰਗੁਜਰਾਤਤੇਲੰਗਾਨਾਆਂਧਰਾ ਪ੍ਰਦੇਸ਼ਉੜੀਸਾ ਅਤੇ ਕਰਨਾਟਕ ਰਾਜਾਂ ਵਿੱਚ ਨਿਰਵਿਘਨ ਚੱਲ ਰਹੇ ਹਨ। 11.12.2020 ਤੱਕ 13879.27 ਕਰੋੜ ਰੁਪਏ ਮੁੱਲ ਦੀਆਂ 4743142 ਕਪਾਹ ਗੰਢਾਂ ਦੀ ਖਰੀਦ ਕੀਤੀ ਗਈ ਹੈਜਿਸ ਨਾਲ 927300 ਕਿਸਾਨਾਂ ਨੂੰ ਲਾਭ ਮਿਲਿਆ ਹੈ।

4.JPG

***

APS

.ਪੀ.ਐੱਸ


(Release ID: 1680287) ਵਿਜ਼ੀਟਰ ਕਾਊਂਟਰ : 149