ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਲਗਾਤਾਰ ਘੱਟਦੀ ਜਾ ਰਹੀ ਹੈ, ਜੋ ਅੱਜ 3.32 ਲੱਖ 'ਤੇ ਪਹੁੰਚ ਗਈ ਹੈ
ਪਿਛਲੇ 17 ਦਿਨਾਂ ਤੋਂ ਭਾਰਤ ਵਿੱਚ ਰੋਜ਼ਾਨਾ 40 ਹਜਾਰ ਤੋਂ ਘੱਟ ਕੇਸ ਸਾਹਮਣੇ ਆ ਰਹੇ ਹਨ
ਪਿਛਲੇ 11 ਦਿਨਾਂ ਤੋਂ ਰੋਜ਼ਾਨਾ ਹੋਣ ਵਾਲੀਆਂ ਮੌਤਾਂ 500 ਤੋਂ ਘੱਟ ਹਨ
Posted On:
16 DEC 2020 12:55PM by PIB Chandigarh
ਭਾਰਤ ਵਿੱਚ ਐਕਟਿਵ ਕੇਸਾਂ ਵਿੱਚ ਲਗਾਤਾਰ ਗਿਰਾਵਟ ਦਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ । ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 3,32,002 ਹੋ ਗਈ ਹੈ । ਕੁੱਲ ਪੁਸ਼ਟੀ ਵਾਲੇ(ਪੋਜੀਟਿਵ) ਮਾਮਲਿਆਂ ਵਿੱਚ ਐਕਟਿਵ ਕੇਸਾਂ ਦਾ ਹਿੱਸਾ ਹੋਰ ਘੱਟ (ਸੁੰਗੜ) ਕੇ 3.34 ਫੀਸਦ ਹੋ ਗਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ ਸਿਰਫ 26,382 ਵਿਅਕਤੀ ਕੋਵਿਡ ਤੋਂ ਸੰਕਰਮਿਤ ਹੋਏ ਸਨ। ਇਸੇ ਸਮੇਂ ਦੌਰਾਨ, ਭਾਰਤ ਨੇ ਵੀ 33,813 ਨਵੀਆਂ ਰਿਕਵਰੀਆਂ ਦਰਜ ਕੀਤੀਆਂ ਹਨ।
ਪਿਛਲੇ 17 ਦਿਨਾਂ ਤੋਂ ਭਾਰਤ ਵਿੱਚ ਰੋਜ਼ਾਨਾ 40 ਹਜਾਰ ਤੋਂ ਘੱਟ ਨਵੇਂ ਕੇਸ ਦਰਜ ਕੀਤੇ ਗਏ ਹਨ।

ਪਿਛਲੇ 7 ਦਿਨਾਂ ਦੌਰਾਨ ਭਾਰਤ ਵਿੱਚ ਪ੍ਰਤੀ ਮਿਲੀਅਨ ਆਬਾਦੀ ਦੇ ਮਗਰ ਨਵੇਂ ਪੁਸ਼ਟੀ ਵਾਲੇ ਮਾਮਲੇ ਦੁਨੀਆ ਵਿੱਚ ਸਭ ਤੋਂ ਘੱਟ ਦਰਜ ਹੋਏ ਹਨ (147) ।

ਕੁੱਲ ਰਿਕਵਰ ਹੋਏ ਕੇਸਾਂ ਦੇ ਅੰਕੜੇ ਨੇ 94.5 ਲੱਖ (94,56,449) ਦੀ ਗਿਣਤੀ ਨੂੰ ਪਾਰ ਕਰ ਲਿਆ ਹੈ, ਰਿਕਵਰੀ ਦੀ ਦਰ ਹੋਰ ਅੱਗੇ ਵਧ ਕੇ 95.21 ਫੀਸਦ ਹੋ ਗਈ ਹੈ।
ਨਵੇਂ ਰਿਕਵਰ ਕੀਤੇ ਗਏ ਕੇਸਾਂ ਵਿਚੋਂ 76.43 ਫੀਸਦ 10 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕੇਂਦਰਿਤ ਪਾਏ ਗਏ ਹਨ।
ਕੇਰਲ ਵਿੱਚ ਨਵੇਂ ਰਿਕਵਰ ਕੀਤੇ ਗਏ 5,066 ਕੇਸਾਂ ਦੇ ਨਾਲ ਇੱਕ ਦਿਨ ਦੀ ਵਸੂਲੀ ਦੀ ਸਭ ਤੋਂ ਵੱਧ ਗਿਣਤੀ ਦੱਸੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ 4,395 ਲੋਕ ਰਿਕਵਰ ਹੋਏ ਹਨ। ਇਸ ਤੋਂ ਬਾਅਦ ਪੱਛਮੀ ਬੰਗਾਲ ਵਿੱਚ 2,965 ਲੋਕ ਰਿਕਵਰ ਹੋਏ ਹਨ।

ਨਵੇਂ ਪੁਸ਼ਟੀ ਵਾਲੇ ਕੇਸਾਂ ਵਿਚੋਂ 75.84 ਫੀਸਦ 10 ਰਾਜਾਂ ਅਤੇ ਕੇਂਦਰ ਪ੍ਰਦੇਸ਼ਾਂ ਵਿੱਚ ਕੇਂਦਰਿਤ ਪਾਏ ਗਏ ਹਨ।
ਕੇਰਲਾ ਵਿੱਚ ਰੋਜ਼ਾਨਾ ਪੁਸ਼ਟੀ ਵਾਲੇ ਨਵੇਂ 5,218 ਕੇਸਾਂ ਦੀ ਰਿਪੋਰਟ ਦਰਜ ਕੀਤੀ ਜਾ ਰਹੀ ਹੈ । ਇਸ ਤੋਂ ਬਾਅਦ ਮਹਾਰਾਸ਼ਟਰ ਅਤੇ ਪੱਛਮੀ ਬੰਗਾਲ 'ਚ ਕ੍ਰਮਵਾਰ 3,442 ਅਤੇ 2,289 ਨਵੇਂ ਕੇਸ ਸਾਹਮਣੇ ਆਏ ਹਨ।

ਪਿਛਲੇ 24 ਘੰਟਿਆਂ ਦੌਰਾਨ 387 ਮਾਮਲਿਆਂ ਵਿੱਚ ਮੌਤਾਂ ਹੋਈਆਂ ਹਨ।
ਦਸ ਰਾਜ / ਕੇਂਦਰ ਸ਼ਾਸਤ ਕੇਂਦਰ ਪ੍ਰਦੇਸ਼ਾਂ ਵਿੱਚ ਇਨ੍ਹਾਂ ਵਿਚੋਂ 75.19 ਫੀਸਦ ਮਾਮਲੇ ਕੇਂਦਰਿਤ ਪਾਏ ਗਏ ਹਨ। ਮਹਾਰਾਸ਼ਟਰ ਵਿੱਚ ਨਵੀਆਂ ਮੌਤਾਂ ਦੇ ਸਭ ਤੋਂ ਵੱਧ ਮਾਮਲੇ (70) ਰਿਪੋਰਟ ਹੋਏ ਹਨ। ਇਸ ਤੋਂ ਬਾਅਦ, ਪੱਛਮੀ ਬੰਗਾਲ ਅਤੇ ਦਿੱਲੀ ਵਿੱਚ ਕ੍ਰਮਵਾਰ 45 ਅਤੇ 41 ਰੋਜ਼ਾਨਾ ਮੌਤਾਂ ਦਰਜ ਹੋਈਆਂ ਹਨ।

ਭਾਰਤ ਵਿੱਚ ਰੋਜ਼ਮਰ੍ਹਾ ਦੀਆਂ ਮੌਤਾਂ ਲਗਾਤਾਰ ਘਟ ਰਹੀਆਂ ਹਨ । ਪਿਛਲੇ 11 ਦਿਨਾਂ ਤੋਂ ਰੋਜ਼ਾਨਾ 500 ਤੋਂ ਘੱਟ ਮੌਤਾਂ ਦਰਜ ਕੀਤੀਆਂ ਗਈਆਂ ਹਨ ।

ਪਿਛਲੇ 7 ਦਿਨਾਂ (2) ਦੌਰਾਨ ਭਾਰਤ ਵਿੱਚ ਪ੍ਰਤੀ ਮਿਲੀਅਨ ਆਬਾਦੀ ਮਗਰ ਹੋਈਆਂ ਨਵੀਆਂ ਮੌਤਾਂ ਵਿਸ਼ਵ ਵਿੱਚ ਸਭ ਤੋਂ ਘੱਟ ਹਨ ।

****
ਐਮਵੀ / ਐਸਜੇ
ਐਚ ਐਫਡਬਲਯੂ / ਕੋਵਿਡ ਸਟੇਟਸ ਡੇਟਾ / 16 ਦਸੰਬਰ 2020/1
(Release ID: 1681097)
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam