ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ 25 ਦਸੰਬਰ ਨੂੰ ‘ਪੀਐੱਮ–ਕਿਸਾਨ’ ਦੇ ਤਹਿਤ ਅਗਲੀ ਕਿਸ਼ਤ ਜਾਰੀ ਕਰਨਗੇ

Posted On: 23 DEC 2020 3:05PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਦਸੰਬਰ, 2020 ਨੂੰ ਦੁਪਹਿਰ 12 ਵਜੇ ਵੀਡੀਓ ਕਾਨਫ਼ਰੰਸਿੰਗ ਜ਼ਰੀਏ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ (ਪੀਐੱਮਕਿਸਾਨ) ਦੇ ਤਹਿਤ ਵਿੱਤੀ ਲਾਭ ਦੀ ਅਗਲੀ ਕਿਸ਼ਤ ਜਾਰੀ ਕਰਨਗੇ। ਇੱਕ ਬਟਨ ਦੱਬ ਕੇ ਪ੍ਰਧਾਨ ਮੰਤਰੀ 9 ਕਰੋੜ ਤੋਂ ਵੱਧ ਲਾਭਾਰਥੀ ਕਿਸਾਨ ਪਰਿਵਾਰਾਂ ਨੂੰ 18,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਟ੍ਰਾਂਸਫ਼ਰ ਕਰਨ ਦੇ ਯੋਗ ਬਣਾਉਣਗੇ।

 

ਪ੍ਰਧਾਨ ਮੰਤਰੀ ਇਸ ਸਮਾਰੋਹ ਦੌਰਾਨ ਛੇ ਵੱਖੋਵੱਖਰੇ ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਵੀ ਕਰਨਗੇ। ਕਿਸਾਨ ਪੀਐੱਮਕਿਸਾਨ ਅਤੇ ਕਿਸਾਨਾਂ ਦੀ ਭਲਾਈ ਲਈ ਸਰਕਾਰ ਦੁਆਰਾ ਚੁੱਕੀਆਂ ਗਈਆਂ ਹੋਰ ਵਿਭਿੰਨ ਪਹਿਲਾਂ ਨਾਲ ਸਬੰਧਿਤ ਆਪਣੇ ਅਨੁਭਵ ਸਾਂਝੇ ਕਰਨਗੇ। ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਵੀ ਮੌਜੂਦ ਰਹਿਣਗੇ।

 

ਪੀਐੱਮ ਕਿਸਾਨ ਬਾਰੇ

 

ਪੀਐੱਮਕਿਸਾਨ ਯੋਜਨਾ ਦੇ ਤਹਿਤ ਯੋਗ ਲਾਭਾਰਥੀ ਕਿਸਾਨਾਂ ਨੂੰ ਹਰ ਸਾਲ 6,000/– ਰੁਪਏ ਦਾ ਵਿੱਤੀ ਲਾਭ ਦਿੱਤਾ ਜਾਂਦਾ ਹੈ, ਜੋ 4–ਮਹੀਨਿਆਂ ਬਾਅਦ 2,000/– ਰੁਪਏ ਦੀਆਂ ਤਿੰਨ ਇੱਕਸਮਾਨ ਕਿਸ਼ਤਾਂ ਦੇ ਰੂਪ ਵਿੱਚ ਅਦਾਇਗੀਯੋਗ ਹੈ। ਇਹ ਫ਼ੰਡ ਸਿੱਧਾ ਲਾਭਾਰਥੀਆਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫ਼ਰ ਕੀਤਾ ਜਾਂਦਾ ਹੈ।

 

******

 

ਡੀਐੱਸ/ਐੱਸਐੱਚ



(Release ID: 1683021) Visitor Counter : 198