ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜੰਮੂ ਤੇ ਕਸ਼ਮੀਰ ਦੇ ਸਾਰੇ ਵਾਸੀਆਂ ਤੱਕ ਕਵਰੇਜ ਵਧਾਉਣ ਲਈ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (ਪੀਐੱਮ-ਜੇਏਵਾਈ) ਸਿਹਤ ਦੀ ਸ਼ੁਰੂਆਤ ਕੀਤੀ
ਡੀਡੀਸੀ ਚੋਣਾਂ ਸਾਡੇ ਲੋਕਤੰਤਰ ਦੀ ਤਾਕਤ ਦਿਖਾਉਂਦੀਆਂ ਹਨ: ਪ੍ਰਧਾਨ ਮੰਤਰੀ
ਜੰਮੂ ਤੇ ਕਸ਼ਮੀਰ ਦਾ ਵਿਕਾਸ ਸਾਡੀ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ: ਪ੍ਰਧਾਨ ਮੰਤਰੀ
Posted On:
26 DEC 2020 2:10PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡਿਓ ਕਾਨਫਰੰਸਿੰਗ ਜ਼ਰੀਏ ਜੰਮੂ ਤੇ ਕਸ਼ਮੀਰ ਦੇ ਸਾਰੇ ਵਾਸੀਆਂ ਤੱਕ ਕਵਰੇਜ ਵਧਾਉਣ ਲਈ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (ਪੀਐੱਮ-ਜੇਏਵਾਈ) ਸਿਹਤ ਦੀ ਸ਼ੁਰੂਆਤ ਕੀਤੀ। ਇਸ ਅਵਸਰ ’ਤੇ ਕੇਂਦਰੀ ਮੰਤਰੀ ਸ਼੍ਰੀ ਅਮਿਤ ਸ਼ਾਹ, ਡਾ. ਹਰਸ਼ ਵਰਧਨ, ਡਾ. ਜਿਤੇਂਦਰ ਸਿੰਘ ਅਤੇ ਜੰਮੂ ਤੇ ਕਸ਼ਮੀਰ ਦੇ ਉਪ ਰਾਜਪਾਲ ਸ਼੍ਰੀ ਮਨੋਜ ਸਿਨਹਾ ਮੌਜੂਦ ਸਨ। ਪ੍ਰਧਾਨ ਮੰਤਰੀ ਨੇ ਖੇਤਰ ਦੇ ਲਾਭਾਰਥੀਆਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਨੇ ਉਸ ਵਿਸ਼ੇਸ਼ ਬੰਧਨ ਨੂੰ ਵੀ ਯਾਦ ਕੀਤਾ ਜੋ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੇ ਜੰਮੂ ਤੇ ਕਸ਼ਮੀਰ ਨਾਲ ਕੀਤਾ ਸੀ ਅਤੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਦੀ ‘ਇਨਸਾਨੀਅਤ, ਜਮਹੂਰੀਅਤ ਅਤੇ ਕਸ਼ਮੀਰੀਅਤ’ ਦੀ ਗੱਲ ਹਮੇਸ਼ਾ ਸਾਡੀ ਅਗਵਾਈ ਕਰਦੀ ਰਹੇਗੀ।
ਜੰਮੂ ਤੇ ਕਸ਼ਮੀਰ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ (ਪੀਐੱਮ-ਜੇਏਵਾਈ) ਸਿਹਤ ਯੋਜਨਾ ਬਾਰੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਹੋਣ ਨਾਲ ਈਜ਼ ਆਵ੍ ਲਿਵਿੰਗ ਵਿੱਚ ਸੁਧਾਰ ਹੋਵੇਗਾ। ਇਸ ਸਮੇਂ ਰਾਜ ਦੇ ਲਗਭਗ 6 ਲੱਖ ਪਰਿਵਾਰਾਂ ਨੂੰ ਆਯੁਸ਼ਮਾਨ ਭਾਰਤ ਯੋਜਨਾ ਦਾ ਲਾਭ ਮਿਲ ਰਿਹਾ ਹੈ। ਸਿਹਤ ਯੋਜਨਾ ਦੇ ਬਾਅਦ ਸਾਰੇ 21 ਲੱਖ ਪਰਿਵਾਰਾਂ ਨੂੰ ਸਮਾਨ ਲਾਭ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦਾ ਇੱਕ ਹੋਰ ਲਾਭ ਇਹ ਹੋਵੇਗਾ ਕਿ ਇਲਾਜ ਸਿਰਫ਼ ਜੰਮੂ ਤੇ ਕਸ਼ਮੀਰ ਦੇ ਸਰਕਾਰੀ ਅਤੇ ਨਿਜੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਬਲਕਿ ਇਸ ਯੋਜਨਾ ਤਹਿਤ ਦੇਸ਼ ਦੇ ਹਜ਼ਾਰਾਂ ਹਸਪਤਾਲਾਂ ਵਿੱਚ ਇਲਾਜ ਕੀਤਾ ਜਾ ਸਕਦਾ ਹੈ।
ਪ੍ਰਧਾਨ ਮੰਤਰੀ ਨੇ ਸਾਰੇ ਵਾਸੀਆਂ ਨੂੰ ਆਯੁਸ਼ਮਾਨ ਯੋਜਨਾ ਦੇ ਵਿਸਤਾਰ ਨੂੰ ਇਤਿਹਾਸਿਕ ਦੱਸਿਆ ਅਤੇ ਜੰਮੂ ਤੇ ਕਸ਼ਮੀਰ ਦੇ ਆਪਣੇ ਲੋਕਾਂ ਦੇ ਵਿਕਾਸ ਲਈ ਇਹ ਕਦਮ ਚੁੱਕਦੇ ਹੋਏ ਖੁਸ਼ੀ ਪ੍ਰਗਟਾਈ। ਸ਼੍ਰੀ ਮੋਦੀ ਨੇ ਕਿਹਾ ਕਿ ਜੰਮੂ ਤੇ ਕਸ਼ਮੀਰ ਦੇ ਲੋਕਾਂ ਦਾ ਵਿਕਾਸ ਉਨ੍ਹਾਂ ਦੀ ਸਰਕਾਰ ਦੀਆਂ ਸਭ ਤੋਂ ਵੱਡੀਆਂ ਤਰਜੀਹਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਅੱਗੇ ਕਿਹਾ, ‘‘ਚਾਹੇ ਉਹ ਔਰਤਾਂ ਦਾ ਸਸ਼ਕਤੀਕਰਨ, ਨੌਜਵਾਨਾਂ ਲਈ ਅਵਸਰ, ਦਲਿਤਾਂ ਦਾ ਵਿਕਾਸ, ਸ਼ੋਸ਼ਿਤ ਅਤੇ ਵੰਚਿਤਾਂ ਬਾਰੇ ਹੋਵੇ ਜਾਂ ਇਹ ਲੋਕਾਂ ਦੇ ਸੰਵਿਧਾਨਕ ਅਤੇ ਮੌਲਿਕ ਅਧਿਕਾਰਾਂ ਦਾ ਸਵਾਲ ਹੋਵੇ, ਸਾਡੀ ਸਰਕਾਰ ਲੋਕਾਂ ਦੇ ਕਲਿਆਣ ਲਈ ਫੈਸਲੇ ਲੈ ਰਹੀ ਹੈ।’’
ਪ੍ਰਧਾਨ ਮੰਤਰੀ ਨੇ ਜੰਮੂ ਤੇ ਕਸ਼ਮੀਰ ਦੇ ਲੋਕਾਂ ਨੂੰ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਵਿਕਾਸ ਪਰਿਸ਼ਦ ਦੀਆਂ ਚੋਣਾਂ ਨੇ ਇੱਕ ਨਵਾਂ ਅਧਿਆਏ ਲਿਖਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਠੰਢ ਅਤੇ ਕੋਰੋਨਾ ਦੇ ਬਾਵਜੂਦ ਵੋਟਿੰਗ ਬੂਥ ਤੱਕ ਪਹੁੰਚਣ ਲਈ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਕਿਹਾ ਕਿ ਜੰਮੂ ਤੇ ਕਸ਼ਮੀਰ ਵਿੱਚ ਹਰ ਵੋਟਰ ਦੇ ਚਿਹਰੇ ’ਤੇ ਵਿਕਾਸ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਜੰਮੂ ਤੇ ਕਸ਼ਮੀਰ ਦੇ ਹਰੇਕ ਵੋਟਰ ਦੀਆਂ ਅੱਖਾਂ ਵਿੱਚ ਬਿਹਤਰ ਭਵਿੱਖ ਦਾ ਵਿਸ਼ਵਾਸ ਦੇਖਿਆ ਹੈ। ਜੰਮੂ ਤੇ ਕਸ਼ਮੀਰ ਦੀਆਂ ਇਨ੍ਹਾਂ ਚੋਣਾਂ ਨੇ ਸਾਡੇ ਦੇਸ਼ ਵਿੱਚ ਲੋਕਤੰਤਰ ਦੀ ਤਾਕਤ ਨੂੰ ਵੀ ਦਿਖਾਇਆ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਦੂਜੇ ਪਾਸੇ ਪੁਦੂਚੇਰੀ ਵਿੱਚ ਪੰਚਾਇਤ ਅਤੇ ਨਗਰਪਾਲਿਕਾ ਚੋਣਾਂ ਸਰਵਉੱਚ ਅਦਾਲਤ ਦੇ ਆਦੇਸ਼ ਦੇ ਬਾਵਜੂਦ ਨਹੀਂ ਹੋ ਰਹੀਆਂ ਹਨ। ਇਹ ਇਸ ਤੱਥ ਦੇ ਬਾਵਜੂਦ ਹੈ ਕਿ ਚੁਣੇ ਹੋਏ ਲੋਕਾਂ ਦਾ ਕਾਰਜਕਾਲ ਸਾਲ 2011 ਵਿੱਚ ਖਤਮ ਹੋ ਗਿਆ ਸੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਹਾਮਾਰੀ ਦੌਰਾਨ ਜੰਮੂ ਤੇ ਕਸ਼ਮੀਰ ਵਿੱਚ ਲਗਭਗ 18 ਲੱਖ ਐੱਲਪੀਜੀ ਸਿਲੰਡਰਾਂ ਨੂੰ ਰਿਫਿਲ ਕੀਤਾ ਗਿਆ ਸੀ। ਸਵੱਛ ਭਾਰਤ ਅਭਿਯਾਨ ਤਹਿਤ ਜੰਮੂ ਤੇ ਕਸ਼ਮੀਰ ਵਿੱਚ 10 ਲੱਖ ਤੋਂ ਜ਼ਿਆਦਾ ਪਖਾਨੇ ਬਣਾਏ ਗਏ ਸਨ। ਇਸ ਦਾ ਉਦੇਸ਼ ਸਿਰਫ਼ ਪਖਾਨਿਆਂ ਦੇ ਨਿਰਮਾਣ ਤੱਕ ਸੀਮਤ ਨਹੀਂ ਹੈ, ਇਹ ਲੋਕਾਂ ਦੀ ਸਿਹਤ ਨੂੰ ਬਿਹਤਰ ਬਣਾਉਣ ਦਾ ਵੀ ਯਤਨ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗ੍ਰਾਮੀਣ ਸੜਕ ਸੰਪਰਕ ਨਾਲ ਜੰਮੂ ਤੇ ਕਸ਼ਮੀਰ ਵਿੱਚ ਅਗਲੇ 2-3 ਸਾਲਾਂ ਦੇ ਅੰਦਰ ਹਰ ਘਰ ਵਿੱਚ ਪਾਈਪਡ ਪਾਣੀ ਉਪਲੱਬਧ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਮੂ ਤੇ ਕਸ਼ਮੀਰ ਵਿੱਚ ਆਈਆਈਟੀ ਅਤੇ ਆਈਆਈਐੱਮ ਦੀ ਸਥਾਪਨਾ ਨਾਲ ਇੱਥੋਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਦੋ ਏਮਸ ਅਤੇ ਦੋ ਕੈਂਸਰ ਸੰਸਥਾਨ ਜੰਮੂ ਤੇ ਕਸ਼ਮੀਰ ਵਿੱਚ ਵੀ ਬਣਾਏ ਜਾ ਰਹੇ ਹਨ। ਇਨ੍ਹਾਂ ਸੰਸਥਾਨਾਂ ਵਿੱਚ ਪੈਰਾਮੈਡੀਕਲ ਦੇ ਵਿਦਿਆਰਥੀਆਂ ਨੂੰ ਵੀ ਸਿਖਲਾਈ ਮਿਲੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਜੰਮੂ ਤੇ ਕਸ਼ਮੀਰ ਦੇ ਨੌਜਵਾਨ ਅਸਾਨੀ ਨਾਲ ਕਰਜ਼ ਪ੍ਰਾਪਤ ਕਰ ਰਹੇ ਹਨ ਅਤੇ ਸ਼ਾਂਤੀ ਦੇ ਮਾਰਗ ’ਤੇ ਅੱਗੇ ਵਧ ਰਹੇ ਹਨ। ਜੰਮੂ ਤੇ ਕਸ਼ਮੀਰ ਵਿੱਚ ਕਈ ਸਾਲਾਂ ਤੋਂ ਰਹਿ ਰਹੇ ਲੋਕਾਂ ਨੂੰ ਹੁਣ ਡੌਮੀਸਾਈਲ ਸਰਟੀਫਿਕੇਟ ਵੀ ਮਿਲ ਰਹੇ ਹਨ। ਆਮ ਵਰਗ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਲੋਕਾਂ ਅਤੇ ਪਹਾੜਾਂ ਤੇ ਸਰਹੱਦੀ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਹੁਣ ਰਾਖਵਾਂਕਰਨ ਮਿਲ ਰਿਹਾ ਹੈ।
*****
ਡੀਐੱਸ/ਏਕੇ
(Release ID: 1683823)
Visitor Counter : 198
Read this release in:
English
,
Urdu
,
Marathi
,
Hindi
,
Assamese
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam