ਸਿੱਖਿਆ ਮੰਤਰਾਲਾ
ਕੇਂਦਰੀ ਸਿੱਖਿਆ ਮੰਤਰੀ ਨੇ ਸੀਬੀਐਸਈ ਬੋਰਡ ਪ੍ਰੀਖਿਆਵਾਂ-2021 ਦੀਆਂ ਤਰੀਕਾਂ ਦਾ ਐਲਾਨ ਕੀਤਾ
10ਵੀਂ ਅਤੇ 12ਵੀਂ ਜਮਾਤ ਲਈ ਬੋਰਡ ਦੀਆਂ ਪ੍ਰੀਖਿਆਵਾਂ 4 ਮਈ 2021 ਤੋਂ 10 ਜੂਨ, 2021 ਤੱਕ ਕਾਰਵਾਈਆਂ ਜਾਣਗੀਆਂ - ਸ਼੍ਰੀ ਰਮੇਸ਼ ਪੋਖਰਿਯਾਲ ‘ਨਿਸ਼ੰਕ’
10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜੇ 15 ਜੁਲਾਈ, 2021 ਤੱਕ ਐਲਾਨੇ ਜਾਣਗੇ - ਸ਼੍ਰੀ ਰਮੇਸ਼ ਪੋਖਰਿਯਾਲ ‘ਨਿਸ਼ੰਕ’
12 ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 1 ਮਾਰਚ, 2021 ਤੋਂ ਸ਼ੁਰੂ ਹੋਣਗੀਆਂ - ਸ਼੍ਰੀ ਰਮੇਸ਼ ਪੋਖਰਿਯਾਲ ‘ਨਿਸ਼ੰਕ’
Posted On:
31 DEC 2020 6:31PM by PIB Chandigarh
ਕੇਂਦਰੀ ਸਿੱਖਿਆ ਮੰਤਰੀ ਸ਼੍ਰੀ ਰਮੇਸ਼ ਪੋਖਰਿਯਾਲ ‘ਨਿਸ਼ੰਕ’ ਨੇ ਅੱਜ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਦੀਆਂ ਤਰੀਕਾਂ ਦਾ ਐਲਾਨ ਕੀਤਾ। ਸ੍ਰੀ ਪੋਖਰਿਯਾਲ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਜਮਾਤ ਲਈ ਬੋਰਡ ਦੀਆਂ ਪ੍ਰੀਖਿਆਵਾਂ 4 ਮਈ 2021 ਤੋਂ 10 ਜੂਨ, 2021 ਤੱਕ ਹੋਣਗੀਆਂ ਅਤੇ 10 ਵੀਂ ਅਤੇ 12 ਵੀਂ ਬੋਰਡ ਦੀਆਂ ਪ੍ਰੀਖਿਆਵਾਂ ਦਾ ਨਤੀਜਾ 15 ਜੁਲਾਈ, 2021 ਤੱਕ ਐਲਾਨਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 12 ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 1 ਮਾਰਚ, 2021 ਤੋਂ ਸ਼ੁਰੂ ਹੋਣਗੀਆਂ।
https://twitter.com/DrRPNishank/status/1344621106955620354?s=20
ਸ੍ਰੀ ਪੋਖਰਿਯਾਲ ਨੇ ਕਿਹਾ ਕਿ ਕੋਵਿਡ -19 ਮਹਾਮਾਰੀ ਕਾਰਨ ਵਿਦਿਆਰਥੀ, ਅਧਿਆਪਕ ਅਤੇ ਸਕੂਲ ਇੱਕ ਅਣਕਿਆਸੀ ਅਤੇ ਅਨਿਸ਼ਚਿਤ ਸਥਿਤੀ ਦਾ ਸਾਹਮਣਾ ਕਰ ਰਹੇ ਹਨ, ਪਰ ਅਧਿਆਪਕਾਂ ਨੇ ਇਹ ਨਿਸ਼ਚਤ ਕਰਨ ਲਈ ਅਣਥੱਕ ਮਿਹਨਤ ਕੀਤੀ ਹੈ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਸਖਤ ਮਿਹਨਤ ਕਰਨ ਅਤੇ ਅਧਿਆਪਨ ਦੀਆਂ ਨਵੀਆਂ ਤਕਨੀਕਾਂ ਅਤੇ ਤਰੀਕਿਆਂ ਨੂੰ ਅਪਣਾਉਣ ਲਈ ਅਧਿਆਪਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਚਾਨਣਾ ਪਾਇਆ ਕਿ ਸਰਕਾਰ ਨੇ ਡਿਜੀਟਲ ਮਾਧਿਅਮ ਰਾਹੀਂ ਸਿਖਲਾਈ ਲਈ ਇੱਕ ਪਲੇਟਫਾਰਮ ਅਤੇ ਸਮੱਗਰੀ ਪ੍ਰਦਾਨ ਕਰਨ ਲਈ ਕਈ ਕਦਮ ਚੁੱਕੇ ਹਨ।
ਸ੍ਰੀ ਪੋਖਰਿਯਾਲ ਨੇ ਕਿਹਾ ਕਿ ਤਰੀਕਾਂ ‘ਤੇ ਫੈਸਲਾ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੁਆਰਾ ਦਿੱਤੇ ਸੁਝਾਵਾਂ ‘ਤੇ ਵਿਚਾਰ ਕਰਨ ਤੋਂ ਬਾਅਦ ਲਿਆ ਗਿਆ ਹੈ।
ਮੰਤਰੀ ਨੇ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਬੋਰਡ ਦੀ ਪ੍ਰੀਖਿਆ ਦੇ ਨਾਲ-ਨਾਲ ਆਉਣ ਵਾਲੇ ਜੀਵਨ ਵਿੱਚ ਵੱਡੀ ਸਫਲਤਾ ਦੀ ਕਾਮਨਾ ਕੀਤੀ।
****
ਐਮਸੀ\ਕੇਪੀ\ਏਕੇ
(Release ID: 1685237)