ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ (ਡੀਜੀਸੀਆਈ) ਦੁਆਰਾ ਸੀਰਮ ਇੰਸਟੀਚਿਉਟ ਆਫ਼ ਇੰਡੀਆ (ਐਸਆਈਆਈ) ਅਤੇ ਭਾਰਤ ਬਾਇਓਟੈਕ ਦੀਆਂ ਕੋਵਿਡ -19 ਟੀਕਿਆਂ ਨੂੰ ਅੱਜ ਦਿੱਤੀ ਗਈ ਪ੍ਰਵਾਨਗੀ 'ਤੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦੀ ਸ਼ਲਾਘਾ ਕੀਤੀ।


ਸ੍ਰੀ ਅਮਿਤ ਸ਼ਾਹ ਨੇ ਕਿਹਾ: "ਇਹ ਭਾਰਤ ਲਈ ਇਕ ਮਹੱਤਵਪੂਰਣ ਪ੍ਰਾਪਤੀ ਹੈ !

"ਮੈਂ ਭਾਰਤ ਨੂੰ ਮਾਣ ਦਿਵਾਉਣ ਲਈ ਸਾਡੇ ਬਹੁਤ ਪ੍ਰਤਿਭਾਸ਼ਾਲੀ ਅਤੇ ਮਿਹਨਤੀ ਵਿਗਿਆਨੀਆਂ ਨੂੰ ਸਲਾਮ ਕਰਦਾ ਹਾਂ"

“ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਕੋਵਿਡ ਮੁਕਤ ਭਾਰਤ ਵੱਲ ਯਤਨ ਕਰਨ ਲਈ ਵਧਾਈ । ਦੂਰਦਰਸ਼ੀ ਲੀਡਰਸ਼ਿਪ ਬਹੁਤ ਵੱਡਾ ਫ਼ਰਕ ਲਿਆ ਸਕਦੀ ਹੈ ”

“ਮੇਡ ਇਨ ਇੰਡੀਆ ਟੀਕਿਆਂ ਨੂੰ ਪ੍ਰਵਾਨਗੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਆਤਮਨਿਰਭਰ ਭਾਰਤ ਦੇ ਦਿ੍ਸ਼ਟੀਕਰਨ ਨੂੰ ਉਤਸ਼ਾਹਤ ਕਰਨ ਲਈ ਇੱਕ ਗੇਮ ਚੇਂਜਰ ਸਿੱਧ ਹੋ ਸਕਦੀ ਹੈ ”

“ਅਸੀਂ ਆਪਣੇ ਵਿਗਿਆਨੀਆਂ, ਡਾਕਟਰਾਂ, ਮੈਡੀਕਲ ਸਟਾਫ, ਸੁਰੱਖਿਆ ਕਰਮਚਾਰੀਆਂ ਅਤੇ ਸਾਰੇ ਕੋਰੋਨਾ ਯੋਧਿਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਇਨ੍ਹਾਂ ਪਰਖ ਸਮੇਂ ਦੌਰਾਨ ਮਨੁੱਖਤਾ ਦੀ ਸੇਵਾ ਪੂਰੀ ਤਨਦੇਹੀ ਨਾਲ ਕੀਤੀ ਹੈ ”

Posted On: 03 JAN 2021 2:50PM by PIB Chandigarh

ਕੇਂਦਰੀ ਗ੍ਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਸੀਰਮ ਇੰਸਟੀਚਿਉਟ ਆਫ਼ ਇੰਡੀਆ ਅਤੇ ਭਾਰਤ ਬਾਇਓਟੈਕ ਦੇ ਕੋਵਿਡ ਟੀਕੇ ਨੂੰ ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (ਡੀਜੀਸੀਆਈ) ਦੁਆਰਾ ਮਨਜ਼ੂਰੀ ਮਿਲਣ 'ਤੇ ਵਧਾਈ ਦਿੱਤੀ ਹੈ। 

ਆਪਣੀ ਟਵੀਟ ਦੀ ਲੜੀ ਵਿਚ ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ “ਭਾਰਤ ਲਈ, ਇਹ ਇਕ ਮਹੱਤਵਪੂਰਣ ਪ੍ਰਾਪਤੀ ਹੈ। ਮੈਂ ਭਾਰਤ ਨੂੰ ਮਾਣ ਦਿਵਾਉਣ ਲਈ ਸਾਡੇ ਪ੍ਰਤਿਭਾਵਾਨ ਅਤੇ ਮਿਹਨਤੀ ਵਿਗਿਆਨੀਆਂ ਨੂੰ ਸਲਾਮ ਕਰਦਾ ਹਾਂ I ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਭਾਰਤ ਕੋਵਿਡ ਮੁਕਤ ਬਣਾਉਣ ਦੇ  ਉਨ੍ਹਾਂ ਦੇ  ਯਤਨਾਂ ਲਈ ਸ਼ੁੱਭਕਾਮਨਾਵਾਂ ”।

ਕੇਂਦਰੀ ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ “ਦੂਰਦਰਸ਼ੀ ਲੀਡਰਸ਼ਿਪ ਵੱਡੀ ਤਬਦੀਲੀ ਲਿਆ ਸਕਦੀ ਹੈ। ਅਸੀਂ ਹਰ ਵਾਰ ਵੇਖਿਆ ਹੈ ਕਿ ਨਵਾਂ ਭਾਰਤ ਸੰਕਟ ਦੇ ਸਮੇਂ ਮਨੁੱਖਤਾ ਦੇ ਭਲੇ ਅਤੇ ਨਵੀਨਤਾ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ I ਮੇਡ ਇਨ ਇੰਡੀਆ ਟੀਕਾ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਆਤਮਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਲਈ ਗੇਮ  ਚੇਂਜਰ ਸਾਬਤ ਹੋਵੇਗਾ ।”

 ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ “ਅਸੀਂ ਆਪਣੇ ਵਿਗਿਆਨੀਆਂ, ਡਾਕਟਰਾਂ, ਮੈਡੀਕਲ ਸਟਾਫ, ਸੁਰੱਖਿਆ ਕਰਮਚਾਰੀਆਂ ਅਤੇ ਸਾਰੇ ਕੋਰੋਨਾ ਵਾਰੀਅਰਜ਼ ਦਾ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਇਸ ਚੁਣੌਤੀਪੂਰਨ ਸਮੇਂ ਵਿੱਚ ਪੂਰੀ ਸ਼ਰਧਾ ਨਾਲ ਮਨੁੱਖਤਾ ਦੀ ਸੇਵਾ ਕੀਤੀ ਹੈ। ਮਨੁੱਖਤਾ ਦੀ ਨਿਰਸਵਾਰਥ ਸੇਵਾ ਲਈ ਰਾਸ਼ਟਰ ਉਨ੍ਹਾਂ ਦਾ ਹਮੇਸ਼ਾਂ ਸ਼ੁਕਰਗੁਜ਼ਾਰ ਰਹੇਗਾ।

 

****

 ਐਨ ਡਬਲਯੂ / ਆਰ ਕੇ / ਪੀਕੇ / ਏਵਾਈ / ਡੀਡੀਡੀ



(Release ID: 1685903) Visitor Counter : 164