ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਭਾਰਤ ਵਿੱਚ 7 ਮਹੀਨਿਆਂ ਬਾਅਦ ਸਭ ਤੋਂ ਘੱਟ ਨਵੇਂ ਪੁਸ਼ਟੀ ਵਾਲੇ ਮਾਮਲੇ ਰਿਪੋਰਟ ਕੀਤੇ ਗਏ ਹਨ; ਪਿਛਲੇ 24 ਘੰਟਿਆਂ ਵਿੱਚ 12,584 ਵਿਅਕਤੀਆਂ ਨੂੰ ਪੋਜ਼ੀਟਿਵ ਪਾਇਆ ਗਿਆ ਹੈ
25 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 5,000 ਤੋਂ ਘੱਟ ਐਕਟਿਵ ਕੇਸ ਹਨ
ਯੂ ਕੇ ਤੋਂ ਆਏ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਨਾਲ ਅੱਜ ਤੱਕ ਕੁੱਲ 96 ਵਿਅਕਤੀ ਪੋਜ਼ੀਟਿਵ ਪਾਏ ਗਏ ਹਨ ; ਪਿਛਲੇ 24 ਘੰਟਿਆਂ ਦੌਰਾਨ ਇਸ ਵਿੱਚ ਕੋਈ ਵਾਧਾ ਦਰਜ ਨਹੀਂ ਹੋਇਆ ਹੈ
Posted On:
12 JAN 2021 2:09PM by PIB Chandigarh
ਭਾਰਤ ਨੇ ਵਿਸ਼ਵਵਿਆਪੀ ਮਹਾਮਾਰੀ ਦੇ ਵਿਰੁੱਧ ਆਪਣੀ ਲੜਾਈ ਵਿੱਚ ਇਕ ਮਹੱਤਵਪੂਰਨ ਮੀਲਪੱਥਰ ਨੂੰ ਪਾਰ ਕੀਤਾ ਹੈ । ਨਿੱਤ ਨਵੇਂ ਪੁਸ਼ਟੀ ਵਾਲੇ ਕੇਸਾਂ ਨੇ ਅੱਜ ਇੱਕ ਹੋਰ ਨਵੇਂ ਹੇਠਲੇ ਪੱਧਰ ਨੂੰ ਛੂਹ ਲਿਆ ਹੈ ।
ਪਿਛਲੇ ਸੱਤ ਮਹੀਨਿਆਂ ਤੋਂ ਬਾਅਦ ਬੀਤੇ 24 ਘੰਟਿਆਂ ਦੌਰਾਨ ਕੌਮੀ ਗਿਣਤੀ ਵਿੱਚ 12,584 ਰੋਜ਼ਾਨਾ ਪੁਸ਼ਟੀ ਵਾਲੇ ਨਵੇਂ ਕੇਸ ਸ਼ਾਮਲ ਹੋਏ ਹਨ । 18 ਜੂਨ, 2020 ਨੂੰ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਕੇਸ 12,881 ਸਨ ।
‘ਪੂਰੀ ਸਰਕਾਰ’ ਅਤੇ ‘ਸਮੁੱਚੇ ਸਮਾਜ’ ਦੇ ਪਹੁੰਚ ਦੇ ਅਧਾਰ ‘ਤੇ ਕੇਂਦਰ ਦੀ ਇੱਕ ਸਥਿਰ ਰਣਨੀਤੀ, ਕਾਰਜਸ਼ੀਲਤਾ ਅਤੇ ਨਾਲ ਹੀ ਰਾਜ ਸਰਕਾਰਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਨਾਲ ਕੇਂਦਰ ਸਰਕਾਰ ਦੇ ਇਕਸਾਰ ਸਿਹਤ ਸੰਬੰਧਿਤ ਕਦਮਾਂ ਦੇ ਨਾਲ, ਰੋਜ਼ਾਨਾ ਨਵੇਂ ਕੇਸਾਂ ਵਿੱਚ ਨਿਰੰਤਰ ਗਿਰਾਵਟ ਦੇਖਣ ਨੂੰ ਮਿਲੀ ਹੈ। ਇਸ ਨਾਲ ਰੋਜ਼ਾਨਾ ਹੋਣ ਵਾਲੀਆਂ ਮੌਤਾਂ ਵਿੱਚ ਵੀ ਲਗਾਤਾਰ ਗਿਰਾਵਟ ਨੂੰ ਯਕੀਨੀ ਬਣਾਇਆ ਗਿਆ ਹੈ । ਪਿਛਲੇ 24 ਘੰਟਿਆਂ ਵਿੱਚ 167 ਰੋਜ਼ਾਨਾ ਮੌਤਾਂ ਦਰਜ ਕੀਤੀਆਂ ਗਈਆਂ ਹਨ ।
ਭਾਰਤ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ ਅੱਜ ਘਟ ਕੇ 2,16,558 ਤੱਕ ਪਹੁੰਚ ਗਈ ਹੈ। ਅੱਜ ਮੌਜੂਦਾ ਸਮੇਂ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ ਭਾਰਤ ਵਿੱਚ ਹੁਣ ਤੱਕ ਕੁੱਲ ਸੰਕਰਮਿਤ ਮਾਮਲਿਆਂ ਦੀ ਸਿਰਫ 2.07 ਫ਼ੀਸਦ ਰਹਿ ਗਈ ਹੈ।
ਪਿਛਲੇ 24 ਘੰਟਿਆਂ ਦੌਰਾਨ ਕੁੱਲ ਪੁਸ਼ਟੀ ਵਾਲੇ ਮਾਮਲਿਆਂ ਵਿੱਚ 5,968 ਮਾਮਲਿਆਂ ਦੀ ਕੁੱਲ ਗਿਰਾਵਟ ਦਰਜ ਕੀਤੀ ਗਈ ਹੈ।
ਰਾਸ਼ਟਰੀ ਜਨਤਕ ਖੋਜ ਤੋਂ ਬਾਅਦ, 25 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 5,000 ਤੋਂ ਘੱਟ ਐਕਟਿਵ ਕੇਸ ਹਨ ।
ਦੂਜੇ ਪਾਸੇ, 32 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ 10,000 ਤੋਂ ਘੱਟ ਐਕਟਿਵ ਕੇਸ ਹਨ ।
ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਤੀਜੇ ਵਜੋਂ, ਪੋਜ਼ੀਟੀਵਿਟੀ ਦਰ ਵੀ ਘਟੀ ਹੈ ।
ਭਾਰਤ ਦੀ ਹਫਤਾਵਾਰੀ ਪੋਜ਼ੀਟੀਵਿਟੀ ਦਰ 2.06 ਫ਼ੀਸਦ ਹੈ । 22 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਹਫਤਾਵਾਰੀ ਪੋਜ਼ੀਟੀਵਿਟੀ ਦਰ ਰਾਸ਼ਟਰੀ ਅੋਸਤ ਨਾਲੋਂ ਘੱਟ ਹੈ ।
ਕੁੱਲ ਰਿਕਵਰ ਕੀਤੇ ਗਏ ਮਾਮਲਿਆਂ ਦੀ ਗਿਣਤੀ ਅੱਜ 1.01 ਕਰੋੜ (10,111,294) ਨੂੰ ਪਾਰ ਕਰ ਗਈ ਹੈ। ਇਨਫੈਕਸ਼ਨ ਮੁਕਤ ਹੋਣ ਦੀ ਦਰ ਵੀ ਅੱਜ ਵਧ ਕੇ 96.49 ਫੀਸਦ ਹੋ ਗਈ ਹੈ। ਰਿਕਵਰੀ ਕੀਤੇ ਕੇਸਾਂ ਅਤੇ ਐਕਟਿਵ ਕੇਸਾਂ ਵਿਚਲਾ ਪਾੜਾ, ਜੋ ਕਿ ਨਿਰੰਤਰ ਵਧ ਰਿਹਾ ਹੈ। ਇਸ ਸਮੇਂ ਇਹ ਪਾੜਾ 98,94,736 ਹੋ ਗਿਆ ਹੈ I
ਪਿਛਲੇ 24 ਘੰਟਿਆਂ ਦੌਰਾਨ ਰਿਕਵਰੀ ਦੇ 18,385 ਕੇਸ ਦਰਜ ਹੋਏ ਹਨ।
ਨਵੇਂ ਰਿਕਵਰ ਕੀਤੇ ਗਏ ਮਾਮਲਿਆਂ ਵਿਚੋਂ 80.50 ਫ਼ੀਸਦ ਮਾਮਲੇ 10 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਚੋਂ ਰਿਪੋਰਟ ਕੀਤੇ ਗਏ ਹਨ।
ਮਹਾਰਾਸ਼ਟਰ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ 4,286 ਰਿਕਵਰੀ ਦੀ ਗਿਣਤੀ ਦੱਸੀ ਗਈ ਹੈ । ਕੇਰਲ ਵਿੱਚ 3,922 ਨਵੀਆਂ ਰਿਕਵਰੀਆਂ ਦਰਜ ਹੋਈਆਂ ਹਨ I ਛੱਤੀਸਗੜ੍ਹ ਵਿੱਚ ਰੋਜ਼ਾਨਾ ਦੇ ਲਿਹਾਜ਼ ਨਾਲ 1,255 ਹੋਰ ਕੇਸਾਂ ਦੀ ਰਿਕਵਰੀ ਦਰਜ ਕੀਤੀ ਗਈ ਹੈ ।
ਸੱਤ ਰਾਜਾਂ/ਕੇਂਦਰ ਸ਼ਾਸਤ ਪ੍ਰਦੇਸ਼ਾਂ ਨੇ ਨਵੇਂ ਦਰਜ ਕੀਤੇ ਗਏ ਕੇਸਾਂ ਵਿੱਚ 70.08 ਫੀਸਦ ਦਾ ਯੋਗਦਾਨ ਪਾਇਆ ਹੈ।
ਕੇਰਲ ਵਿੱਚ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ ਰੋਜ਼ਾਨਾ 3,110 ਨਵੇਂ ਪੁਸ਼ਟੀ ਵਾਲੇ ਕੇਸ ਦਰਜ ਕੀਤੇ ਗਏ। ਮਹਾਰਾਸ਼ਟਰ ਵਿੱਚ 2,438 ਨਵੇਂ ਪੁਸ਼ਟੀ ਵਾਲੇ ਕੇਸ ਦਰਜ ਕੀਤੇ ਗਏ ਜਦੋਂਕਿ ਛੱਤੀਸਗੜ੍ਹ ਵਿੱਚ ਕੱਲ੍ਹ 853 ਨਵੇਂ ਪੁਸ਼ਟੀ ਵਾਲੇ ਕੇਸ ਦਰਜ ਕੀਤੇ ਗਏ ਹਨ ।
ਪਿਛਲੇ 24 ਘੰਟਿਆਂ ਦੌਰਾਨ ਰਿਪੋਰਟ ਕੀਤੇ ਗਏ ਮੌਤ ਦੇ 167 ਕੇਸਾਂ ਵਿਚੋਂ 62.28 ਫੀਸਦ ਮਾਮਲੇ 10 ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ ਤੋਂ ਦਰਜ ਹੋਏ ਹਨ।
ਮਹਾਰਾਸ਼ਟਰ ਵਿੱਚ 40 ਮੌਤਾਂ ਹੋਈਆਂ ਹਨ । ਕੇਰਲ ਅਤੇ ਪੱਛਮੀ ਬੰਗਾਲ ਵਿੱਚ ਕ੍ਰਮਵਾਰ 20 ਅਤੇ 16 ਨਵੀਂਆਂ ਮੌਤਾਂ ਦਰਜ ਹੋਈਆਂ ਹਨ ।
ਯੂ ਕੇ ਤੋਂ ਆਏ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਨਾਲ ਅੱਜ ਤੱਕ ਕੁੱਲ 96 ਵਿਅਕਤੀ ਪੋਜ਼ੀਟਿਵ ਪਾਏ ਗਏ ਹਨ ; ਪਿਛਲੇ 24 ਘੰਟਿਆਂ ਦੌਰਾਨ ਇਸ ਵਿੱਚ ਕੋਈ ਵਾਧਾ ਦਰਜ ਨਹੀਂ ਹੋਇਆ ਹੈ ।
****
ਐਮਵੀ / ਐਸਜੇ
(Release ID: 1688061)
Visitor Counter : 229