ਸੂਚਨਾ ਤੇ ਪ੍ਰਸਾਰਣ ਮੰਤਰਾਲਾ
ਇੰਟਰਨੈਸ਼ਨਲ ਫਿਲਮ ਫੈਸਟੀਵਲ ਆਵ੍ ਇੰਡੀਆ (ਇੱਫੀ) ਪ੍ਰਸਿੱਧ ਫਿਲਮ ਨਿਰਮਾਤਾ ਸੱਤਿਆਜੀਤ ਰੇਅ ਦੀਆਂ ਫਿਲਮਾਂ ਦਾ ਉਤਸਵ ਮਨਾਵੇਗਾ
Posted On:
13 JAN 2021 5:36PM by PIB Chandigarh
51ਵਾਂ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਵ੍ ਇੰਡੀਆ (ਇੱਫੀ) ਵਿੱਚ ਪ੍ਰਸਿੱਧ ਫਿਲਮ ਨਿਰਮਾਤਾ ਸੱਤਿਆਜੀਤ ਰੇਅ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਜਾਣਗੀਆਂ। ਸਾਲ 2019 ਵਿੱਚ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਵ੍ ਇੰਡੀਆ (ਇੱਫੀ) ਦੇ ਗੋਲਡਨ ਜੁਬਲੀ ਐਡੀਸ਼ਨ ਦੇ ਦੌਰਾਨ, ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ, ਸ਼੍ਰੀ ਅਮਿਤ ਖਰੇ ਨੇ ਸੱਤਿਆਜੀਤ ਰੇਅ ਦੇ ਸ਼ਤਾਬਦੀ ਸਮਾਰੋਹ ਦੇ ਹਿੱਸੇ ਦੇ ਰੂਪ ਵਿੱਚ ਇਸ ਦਾ ਐਲਾਨ ਕੀਤਾ ਸੀ।
ਇੰਟਰਨੈਸ਼ਨਲ ਫਿਲਮ ਫੈਸਟੀਵਲ ਆਵ੍ ਇੰਡੀਆ (ਇੱਫੀ) ਸ਼ਰਧਾਂਜਲੀ ਦੇ ਰੂਪ ਵਿੱਚ ਨਿਮਨਲਿਖਤ ਫਿਲਮਾਂ ਦਾ ਪ੍ਰਦਰਸ਼ਨ ਕਰੇਗਾ:
-
ਚਾਰੂਲਤਾ (Charulata) (1964)
-
ਘਰੇ ਬਾਇਰੇ (GhareBaire) (1984)
-
ਪਾਥੇਰ ਪੰਚਾਲੀ (PatherPanchali) (1955)
-
ਸ਼ਤਰੰਜ ਕੇ ਖਿਲਾੜੀ (ShatranjKeKhilari) (1977)
-
ਸੋਨਾਰ ਕੇਲਾ (Sonar Kella) (1974)
*****
ਸੌਰਭ ਸਿੰਘ
(Release ID: 1688355)
Visitor Counter : 201