ਗ੍ਰਹਿ ਮੰਤਰਾਲਾ

ਕੇਂਦਰੀ ਗ੍ਰਿਹ ਮੰਤਰੀ ਸ਼੍ਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਬਾਗਲਕੋਟ ਜ਼ਿਲ੍ਹੇ ਵਿੱਚ ਕਈ ਪ੍ਰਾਜੈਕਟ ਲਾਂਚ ਕੀਤੇ


ਜਦੋਂ ਤੋਂ ਮੋਦੀ ਜੀ ਪ੍ਰਧਾਨ ਮੰਤਰੀ ਬਣੇ ਹਨ, ਉਨ੍ਹਾਂ ਨੇ ਸਵੈ-ਨਿਰਭਰ ਭਾਰਤ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਹੈ

ਮੋਦੀ ਸਰਕਾਰ ਕਰਨਾਟਕ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਅੱਜ ਨਿਰਾਨੀ ਗਰੁੱਪ ਆਫ਼ ਇੰਡਸਟਰੀਜ਼ ਦੀ ਇਸ ਪਹਿਲਕਦਮੀ ਨਾਲ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਉਨ੍ਹਾਂ ਦੀ ਆਮਦਨੀ ਵਧੇਗੀ

ਨਰੇਂਦਰ ਮੋਦੀ ਸਰਕਾਰ ਨੇ ਈਥਨੌਲ ਦੀ ਵਰਤੋਂ ਨੂੰ ਉਤਸ਼ਾਹਤ ਕਰਨ ਲਈ ਉਪਰਾਲੇ ਕੀਤੇ ਹਨ ਅਤੇ ਸਾਲ 2015 ਵਿਚ ਈਥੇਨੌਲ 'ਤੇ ਕੇਂਦਰੀ ਆਬਕਾਰੀ ਡਿਊਟੀ ਨੂੰ ਹਟਾ ਦਿੱਤਾ ਹੈ

ਜਦੋਂ ਮੋਦੀ ਸਰਕਾਰ ਨੇ ਅਹੁਦਾ ਸੰਭਾਲਿਆ ਸੀ, ਤਾਂ 1.58 ਪ੍ਰਤੀਸ਼ਤ ਐਥੇਨੋਲ ਬਲੇਂਡਿੰਗ ਹੋਈ, ਜਿਸ ਨੂੰ ਮੋਦੀ ਸਰਕਾਰ ਨੇ 2022 ਤਕ 10 ਪ੍ਰਤੀਸ਼ਤ ਅਤੇ 2025 ਤਕ 20 ਪ੍ਰਤੀਸ਼ਤ ਤੱਕ ਵਧਾਉਣ ਦਾ ਟੀਚਾ ਰੱਖਿਆ ਹੈ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਨੂੰ ਪਹਿਲ ਦਿੱਤੀ ਹੈ ਅਤੇ ਮੋਦੀ ਸਰਕਾਰ ਨੇ ਖੇਤੀਬਾੜੀ ਬਜਟ ਨੂੰ 2013-14 ਦੇ 21,931 ਕਰੋੜ ਰੁਪਏ ਤੋਂ ਵਧਾ ਕੇ 1,34,399 ਕਰੋੜ ਰੁਪਏ ਕਰ ਦਿੱਤਾ ਹੈ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ 25 ਦਸੰਬਰ ਤੱਕ ਲਗਭਗ 9 ਕਰੋੜ ਕਿਸਾਨਾਂ ਨੂੰ ਬਿਨਾਂ ਕਿਸੇ ਵਿਚੋਲਿਏ ਦੀ ਭੂਮਿਕਾ ਦੇ ਸਿੱਧੇ ਆਪਣੇ ਬੈਂਕ ਖਾਤਿਆਂ ਵਿੱਚ 1,13,619 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਗਈ ਹੈ

ਮੋਦੀ ਜੀ ਦੀ ਅਗਵਾਈ ਵਿਚ ਸਰਕਾਰ ਨੇ ਧਾਰਾ 370 ਨੂੰ ਕਸ਼ਮੀਰ ਤੋਂ ਹ

Posted On: 17 JAN 2021 5:41PM by PIB Chandigarh

ਕੇਂਦਰੀ ਗ੍ਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਬਾਗਲਕੋਟ ਜ਼ਿਲ੍ਹੇ ਵਿੱਚ ਕਈ ਪ੍ਰਾਜੈਕਟ ਲਾਂਚ ਕੀਤੇ। ਕਰਨਾਟਕ ਦੇ ਆਪਣੇ ਦੋ ਦਿਨਾਂ ਦੌਰੇ 'ਤੇ, ਕੇਂਦਰੀ ਗ੍ਰਿਹ ਮੰਤਰੀ ਨੇ ਅੱਜ ਇਕ ਸ਼ੂਗਰ ਮਿੱਲ ਦੇ ਵਿਸਥਾਰ ਪ੍ਰਾਜੈਕਟ ਅਤੇ ਵਿਜੇ ਬੈਂਕ ਦੀ 75 ਵੀਂ ਸ਼ਾਖਾ ਦਾ ਉਦਘਾਟਨ ਕੀਤਾ। ਉਨ੍ਹਾਂ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਕਈ ਖੇਤੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ। ਇਸ ਮੌਕੇ ਸ੍ਰੀ ਅਮਿਤ ਸ਼ਾਹ ਨੇ ਕਿਹਾ ਕਿ 2014 ਅਤੇ 2019 ਵਿੱਚ ਕਰਨਾਟਕ ਦੇ ਲੋਕਾਂ ਨੇ ਮੋਦੀ ਜੀ ਦੇ ਹੱਕ ਵਿੱਚ ਜ਼ਬਰਦਸਤ ਵੋਟ ਦਿੱਤੇ ਸੀ ਅਤੇ ਜਦੋਂ ਤੋਂ ਮੋਦੀ ਜੀ ਪ੍ਰਧਾਨ ਮੰਤਰੀ ਬਣੇ ਹਨ, ਉਨ੍ਹਾਂ ਨੇ ਸਵੈ-ਨਿਰਭਰ ਭਾਰਤ - ਆਤਮਨਿਰਭਰ ਭਾਰਤ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਿਆ ਹੈ। ਇਸ ਮੌਕੇ ਕੇਂਦਰੀ ਕੋਲਾ ਤੇ ਖਾਣਾਂ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਪ੍ਰਹਲਾਦ ਜੋਸ਼ੀ, ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ, ਉਪ ਮੁੱਖ ਮੰਤਰੀ ਗੋਵਿੰਦ ਕਰਾਜੋਲ, ਕਰਨਾਟਕ ਦੇ ਗ੍ਰਿਹ ਮੰਤਰੀ ਸ੍ਰੀ ਬਸਵਰਾਜ ਬੋਮਾਈ ਅਤੇ ਹੋਰ ਰਾਜ ਮੰਤਰੀ ਅਤੇ ਆਗੂ ਮੌਜੂਦ ਸਨ।

C:\Users\dell\Desktop\image0016SIS.jpg 

 

ਕੇਂਦਰੀ ਗ੍ਰਿਹ ਮੰਤਰੀ ਨੇ ਕਿਹਾ ਕਿ ਨਰੇਂਦਰ ਮੋਦੀ ਸਰਕਾਰ ਨੇ ਈਥਨੌਲ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਯਤਨ ਕੀਤੇ ਹਨ ਅਤੇ ਸਾਲ 2015 ਵਿਚ ਐਥੇਨ 'ਤੇ ਕੇਂਦਰੀ ਐਕਸਾਈਜ਼ ਡਿਉਟੀ ਹਟਾ ਦਿੱਤੀ ਹੈ, ਜਦਕਿ ਜੀਐਸਟੀ ਡਿਊਟੀ ਨੂੰ ਸਾਲ 2018 ਵਿਚ 18 ਤੋਂ ਘਟਾ ਕੇ 5 ਪ੍ਰਤੀਸ਼ਤ ਕਰ ਦਿੱਤਾ ਹੈ ਤਾਂ ਜੋ ਕਿਸਾਨ ਪੈਟਰੋਲ ਦੀ ਐਥੇਨਲ ਬਲੇਂਡਿੰਗ ਤੋਂ ਲਾਭ ਪ੍ਰਾਪਤ ਕਰ ਸਕਣ। ਸ੍ਰੀ ਸ਼ਾਹ ਨੇ ਕਿਹਾ ਕਿ ਅੱਜ ਨਿਰਾਨੀ ਸਮੂਹ ਵੱਲੋਂ ਪ੍ਰਤੀ ਦਿਨ 2,600 ਕਿਲੋਲੀਟਰ ਈਥਨੌਲ ਤਿਆਰ ਕਰਨ ਦੀ ਪ੍ਰਕਿਰਿਆ ਕੀਤੀ ਜਾ ਰਹੀ ਹੈ, ਜੋ ਇੱਕ ਸ਼ਲਾਘਾਯੋਗ ਉਪਰਾਲਾ ਹੈ। ਨਵੀਂ ਈਂਧਨ ਨੀਤੀ ਦੇ ਤਹਿਤ, ਗੰਨੇ ਦੇ ਰਸ, ਕੱਚੀ ਖੰਡ, ਗੁੜ ਅਤੇ ਗਲੇ ਸੜੇ ਅਨਾਜ ਦੀ ਵਰਤੋਂ ਨੂੰ ਵੀ ਐਥੇਨਲ ਪੈਦਾ ਕਰਨ ਲਈ ਪ੍ਰਵਾਨਗੀ ਦਿੱਤੀ ਗਈ ਹੈ। 

 C:\Users\dell\Desktop\image002WWE6.jpg

ਸ਼੍ਰੀ ਅਮਿਤ ਸ਼ਾਹ ਨੇ ਕਿਹਾ ਕਿ ਜਦੋਂ ਮੋਦੀ ਸਰਕਾਰ ਨੇ ਅਹੁਦਾ ਸੰਭਾਲਿਆ ਸੀ ਤਾਂ ਇਥੇ 1.58 ਪ੍ਰਤੀਸ਼ਤ ਐਥੇਨਲ ਬਲੇਂਡਿੰਗ ਹੁੰਦੀ ਸੀ, ਜਿਸ ਨੂੰ ਮੋਦੀ ਸਰਕਾਰ ਨੇ 2022 ਤਕ ਵਧਾ ਕੇ 10 ਪ੍ਰਤੀਸ਼ਤ ਅਤੇ 2025 ਤਕ 20 ਪ੍ਰਤੀਸ਼ਤ ਕਰਨ ਦਾ ਟੀਚਾ ਰੱਖਿਆ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਸਾਨਾਂ ਦੀ ਆਮਦਨ ਨੂੰ ਦੁੱਗਣਾ ਕਰਨ ਨੂੰ ਤਰਜੀਹ ਦਿੱਤੀ ਹੈ ਅਤੇ ਮੋਦੀ ਸਰਕਾਰ ਨੇ ਖੇਤੀਬਾੜੀ ਬਜਟ ਨੂੰ 2013-14 ਦੇ 21,931 ਕਰੋੜ ਰੁਪਏ ਤੋਂ ਵਧਾ ਕੇ 1,34,399 ਕਰੋੜ ਰੁਪਏ ਕਰ ਦਿੱਤਾ ਹੈ। ਐਮਐਸਪੀ ਵਿੱਚ ਵਾਧਾ ਕੀਤਾ ਗਿਆ ਤਾਂ ਜੋ ਕਿਸਾਨਾਂ ਦੀ ਆਮਦਨੀ ਵਿੱਚ ਉਨ੍ਹਾਂ ਦੇ ਲਾਗਤ ਖਰਚੇ ਤੋਂ ਵੀ 50 ਪ੍ਰਤੀਸ਼ਤ ਤੋਂ ਵੱਧ ਦਾ ਵਾਧਾ ਹੋ ਸਕੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਸਕੀਮ ਤਹਿਤ 25 ਦਸੰਬਰ ਤੱਕ ਲਗਭਗ 9 ਕਰੋੜ ਕਿਸਾਨਾਂ ਨੂੰ ਬਿਨਾਂ ਕਿਸੇ ਵਿਚੋਲਿਏ ਦੀ ਭੂਮਿਕਾ ਦੇ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ 1,13,619 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕਰ ਦਿੱਤੀ ਗਈ ਹੈ। 1,000 ਤੋਂ ਵੱਧ ਮੰਡੀਆਂ ਆਨ ਲਾਈਨ ਕੀਤੀਆਂ ਗਈਆਂ ਹਨ ਅਤੇ 10,000 ਐਫਪੀਓ'ਜ  ਸਥਾਪਤ ਕੀਤੇ ਗਏ ਹਨ। 

C:\Users\dell\Desktop\image0039BC1.jpg

ਕੇਂਦਰੀ ਗ੍ਰਿਹ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਇਹ ਵੀ ਕਿਹਾ ਕਿ ਮੋਦੀ ਜੀ ਦੀ ਅਗਵਾਈ ਹੇਠ ਸਰਕਾਰ ਨੇ ਦ੍ਰਿੜਤਾ ਨਾਲ ਕੰਮ ਕਰਦਿਆਂ ਧਾਰਾ 370 ਨੂੰ ਕਸ਼ਮੀਰ ਤੋਂ ਹਟਾ ਕੇ ਲੰਬੇ ਸਮੇਂ ਦੀ ਸਮੱਸਿਆ ਨੂੰ ਹੱਲ ਕੀਤਾ। 

 C:\Users\dell\Desktop\image004VR1Q.jpg

ਸ੍ਰੀ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਕਰਨਾਟਕ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਅੱਜ ਨਿਰਾਨੀ ਗਰੁੱਪ ਆਫ਼ ਇੰਡਸਟਰੀਜ਼ ਦੀ ਇਸ ਪਹਿਲਕਦਮੀ ਨਾਲ ਕਿਸਾਨਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਉਨ੍ਹਾਂ ਦੀ ਆਮਦਨੀ ਵਿੱਚ ਵਾਧਾ ਹੋਵੇਗਾ।

-------------------   

ਐਨ ਡਵਲਯੂ /ਪੀਕੇ / ਏ ਡੀ /ਡੀ ਡੀ ਡੀ  (Release ID: 1689513) Visitor Counter : 142