ਪਰਸੋਨਲ,ਲੋਕ ਸ਼ਿਕਾਇਤਾਂ ਤੇ ਪੈਨਸ਼ਨ ਮੰਤਰਾਲਾ

ਕੇਂਦਰੀ ਗ੍ਰਹਿ ਮੰਤਰੀ, ਸ਼੍ਰੀ ਅਮਿਤ ਸ਼ਾਹ ਉੱਤਰ ਪੂਰਬੀ ਕੌਂਸਲ ਦੇ 69ਵੇਂ ਪਲੇਨਰੀ ਸੈਸ਼ਨ ਦੀ ਪ੍ਰਧਾਨਗੀ ਕਰਨਗੇ

Posted On: 19 JAN 2021 5:27PM by PIB Chandigarh

 ਉੱਤਰ ਪੂਰਬੀ ਕੌਂਸਲ ਦਾ 69ਵਾਂ ਪੂਰਨ ਸੈਸ਼ਨ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ 23 ਅਤੇ 24 ਜਨਵਰੀ, 2021 ਨੂੰ ਮੇਘਾਲਿਆ ਦੇ ਸ਼ਿਲਾਂਗ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ। ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ), ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲਾ ਅਤੇ ਵਾਈਸ ਚੇਅਰਮੈਨ, ਡਾ. ਜਿਤੇਂਦਰ ਸਿੰਘ ਅਤੇ ਐੱਨਈਸੀ ਦੇ ਮੈਂਬਰ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ, ਅੱਠ ਉੱਤਰ-ਪੂਰਬੀ ਰਾਜਾਂ ਦੇ ਮਾਨਯੋਗ ਰਾਜਪਾਲ ਅਤੇ ਮੁੱਖ ਮੰਤਰੀ, ਅਤੇ ਹੋਰ ਮੈਂਬਰ ਸ਼ਾਮਲ ਹਨ। ਰਾਜਾਂ ਅਤੇ ਭਾਰਤ ਸਰਕਾਰ ਦੇ ਪ੍ਰਮੁੱਖ ਮੰਤਰਾਲਿਆਂ ਦੇ ਸੀਨੀਅਰ ਅਧਿਕਾਰੀ ਵੀ ਇਸ ਮੌਕੇ ਮੌਜੂਦ ਰਹਿਣ ਦੀ ਉਮੀਦ ਹੈ।

 

 ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ), ਉੱਤਰ ਪੂਰਬੀ ਖੇਤਰ ਵਿਕਾਸ ਮੰਤਰਾਲਾ, ਡਾ. ਜਿਤੇਂਦਰ ਸਿੰਘ ਨੇ ਸ਼ਿਲਾਂਗ ਵਿਖੇ ਹੋਣ ਵਾਲੇ ਐੱਨਈਸੀ ਦੇ 69ਵੇਂ ਪੂਰਨ ਸੈਸ਼ਨ ਦੀ ਤਿਆਰੀ ਅਤੇ ਤੌਰ-ਤਰੀਕਿਆਂ ਦਾ ਜਾਇਜ਼ਾ ਲੈਣ ਲਈ ਅੱਜ ਨਵੀਂ ਦਿੱਲੀ ਵਿਖੇ MDoNER ਅਤੇ ਐੱਨਈਸੀ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।


 

 ਦੋ ਰੋਜ਼ਾ ਸੈਸ਼ਨ ਦੌਰਾਨ ਉੱਤਰ-ਪੂਰਬੀ ਖੇਤਰ ਲਈ ਵਿਭਿੰਨ ਵਿਕਾਸ ਪਹਿਲਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ DoNER ਮੰਤਰਾਲੇ, ਐੱਨਈਸੀ, ਰਾਜ ਸਰਕਾਰਾਂ ਦੇ ਨਾਲ-ਨਾਲ ਚੁਨਿੰਦਾ ਕੇਂਦਰੀ ਮੰਤਰਾਲਿਆਂ ਦੀਆਂ ਪੇਸ਼ਕਾਰੀਆਂ ਹੋਣਗੀਆਂ।  ਪਲੇਨਰੀ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ, 68ਵੀਂ ਪੂਰਨ ਬੈਠਕ ਦੀ ਕਾਰਵਾਈ ਦੀ ਪੁਸ਼ਟੀ, ਉੱਤਰ ਪੂਰਬੀ ਖੇਤਰ ਵਿੱਚ ਕੇਂਦਰੀ ਮੰਤਰਾਲਿਆਂ ਦੁਆਰਾ ਕੀਤੇ ਗਏ ਕਾਰਜਾਂ ਅਤੇ ਪੰਦਰਵੇਂ ਵਿੱਤ ਕਮਿਸ਼ਨ ਦੇ ਕਾਰਜਕਾਲ ਦੌਰਾਨ ਮਾਰਚ 2021 ਤੋਂ ਬਾਅਦ ਦੀ ਮਿਆਦ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ ਜਾਣ ਦੀ ਉਮੀਦ ਹੈ।

 

**********

 

 ਐੱਸਐੱਨਸੀ/ਐੱਸਐੱਸ

 



(Release ID: 1690216) Visitor Counter : 92