ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ ਤਹਿਤ ਉੱਤਰ ਪ੍ਰਦੇਸ਼ ਵਿੱਚ 6 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ


ਉੱਤਰ ਪ੍ਰਦੇਸ਼ ਵਿੱਚ 22 ਲੱਖ ਮਕਾਨ ਬਣਾਏ ਜਾਣਗੇ, 21.5 ਪਹਿਲਾਂ ਹੀ ਪ੍ਰਵਾਨ ਹੋਏ ਹਨ, 14 ਲੱਖ ਪਰਿਵਾਰਾਂ ਨੂੰ ਪਹਿਲਾਂ ਹੀ ਆਪਣੀ ਰਿਹਾਇਸ਼ੀ ਇਕਾਈ ਮਿਲੀ ਹੈ

Posted On: 20 JAN 2021 2:59PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀਡੀਓ ਕਾਨਫਰੰਸ ਜ਼ਰੀਏ ਪ੍ਰਧਾਨ ਮੰਤਰੀ ਆਵਾਸ ਯੋਜਨਾ- ਗ੍ਰਾਮੀਣ ਅਧੀਨ ਉੱਤਰ ਪ੍ਰਦੇਸ਼ ਵਿੱਚ 6 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਵਿੱਤੀ ਸਹਾਇਤਾ ਜਾਰੀ ਕੀਤੀ। ਉਨ੍ਹਾਂ ਨੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਕੇਂਦਰੀ ਗ੍ਰਾਮੀਣ ਵਿਕਾਸ ਮੰਤਰੀ, ਉੱਤਰ ਪ੍ਰਦੇਸ਼ ਦੇ ਰਾਜਪਾਲ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਮੌਜੂਦ ਸਨ।

 

ਪ੍ਰਧਾਨ ਮੰਤਰੀ ਨੇ ਲਾਭਾਰਥੀਆਂ ਨੂੰ ਵਧਾਈ ਦਿੱਤੀ ਅਤੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਵੀ ਉਨ੍ਹਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਪ੍ਰਕਾਸ਼ ਪੁਰਬ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਨਮਨ ਕੀਤਾ। ਉਨ੍ਹਾਂ ਨੇ ਇਸ ਸ਼ੁਭ ਅਵਸਰ 'ਤੇ ਦੇਸ਼ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਗੁਰੂ ਸਾਹਿਬ ਉਨ੍ਹਾਂ ਪ੍ਰਤੀ ਬੜੇ ਦਿਆਲੂ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਸੇਵਾ ਦਾ ਪੂਰਾ ਮੌਕਾ ਦਿੱਤਾ ਹੈ। ਗੁਰੂ ਸਾਹਿਬ ਦਾ ਜੀਵਨ ਅਤੇ ਸੰਦੇਸ਼ ਸਾਨੂੰ ਸੇਵਾ ਅਤੇ ਸੱਚ ਦੇ ਮਾਰਗ 'ਤੇ ਚਲਦਿਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਤਾਕਤ ਅਤੇ ਦਲੇਰੀ ਦਾ ਇਹ ਪੱਧਰ ਸੇਵਾ ਅਤੇ ਸੱਚਾਈ ਦੀ ਭਾਵਨਾ ਤੋਂ ਪੈਦਾ ਹੁੰਦਾ ਹੈ ਅਤੇ ਦੇਸ਼ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਰਸਾਏ ਗਏੇ ਇਸ ਰਸਤੇ ’ਤੇ ਚਲ ਰਿਹਾ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਗ਼ਰੀਬਾਂ, ਵੰਚਿਤਾਂ ਅਤੇ ਸ਼ੋਸ਼ਿਤਾਂ ਦਾ ਜੀਵਨ ਬਦਲਣ ਲਈ ਬੇਮਿਸਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਯਾਦ ਕੀਤਾ ਕਿ ਉਨ੍ਹਾਂ ਨੇ ਪੰਜ ਸਾਲ ਪਹਿਲਾਂ ਆਗਰਾ ਤੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਨੇ ਭਾਰਤੀ ਪਿੰਡਾਂ ਦਾ ਚਿਹਰਾ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਹ ਯੋਜਨਾ ਲੱਖਾਂ ਲੋਕਾਂ ਦੀਆਂ ਉਮੀਦਾਂ ਨਾਲ ਜੁੜੀ ਹੋਈ ਹੈ ਅਤੇ ਗ਼ਰੀਬਾਂ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਹ ਘਰ ਦੇ ਮਾਲਕ ਹੋ ਸਕਦੇ ਹਨ।

 

ਪ੍ਰਧਾਨ ਮੰਤਰੀ ਨੇ ਖੁਸ਼ੀ ਜ਼ਾਹਰ ਕੀਤੀ ਕਿ ਉੱਤਰ ਪ੍ਰਦੇਸ਼ ਉਨ੍ਹਾਂ ਰਾਜਾਂ ਵਿੱਚੋਂ ਇੱਕ ਹੈ ਜੋ ਗ਼ਰੀਬਾਂ ਲਈ ਮਕਾਨ ਬਣਾਉਣ ਵਿੱਚ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਰਾਜ ਦੇ 6 ਲੱਖ ਪਰਿਵਾਰਾਂ ਨੂੰ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਕੁੱਲ 2600 ਕਰੋੜ ਰੁਪਏ ਤੋਂ ਵੱਧ ਮਿਲਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ 6 ਲੱਖ ਪਰਿਵਾਰਾਂ ਵਿੱਚੋਂ 5 ਲੱਖ ਨੂੰ ਪਹਿਲੀ ਕਿਸ਼ਤ ਮਿਲੇਗੀ ਜਿਸ ਦਾ ਅਰਥ ਹੈ ਕਿ 5 ਲੱਖ ਪਰਿਵਾਰਾਂ ਲਈ ਉਨ੍ਹਾਂ ਦੀ ਜ਼ਿੰਦਗੀ ਦਾ ਇੰਤਜ਼ਾਰ ਖ਼ਤਮ ਹੋ ਗਿਆ ਹੈ। ਇਸੇ ਤਰ੍ਹਾਂ 80 ਹਜ਼ਾਰ ਪਰਿਵਾਰਾਂ ਨੂੰ ਆਪਣੀ ਦੂਜੀ ਕਿਸ਼ਤ ਮਿਲੀ, ਜਿਸ ਦਾ ਅਰਥ ਹੈ ਕਿ ਅਗਲੀਆਂ ਸਰਦੀਆਂ ਵਿੱਚ ਉਨ੍ਹਾਂ ਦਾ ਆਪਣਾ ਘਰ ਹੋਵੇਗਾ। 

 

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਆਤਮਨਿਰਭਰ ਭਾਰਤ ਸਿੱਧੇ ਤੌਰ 'ਤੇ ਦੇਸ਼ ਦੇ ਨਾਗਰਿਕਾਂ ਦੇ ਆਤਮ-ਵਿਸ਼ਵਾਸ ਨਾਲ ਜੁੜਿਆ ਹੋਇਆ ਹੈ ਅਤੇ ਇੱਕ ਵਿਅਕਤੀ ਦਾ ਘਰ ਇਸ ਸਵੈ-ਵਿਸ਼ਵਾਸ ਨੂੰ ਕਈ ਗੁਣਾ ਵਧਾਉਂਦਾ ਹੈ। ਇੱਕ ਸਵੈ-ਮਲਕੀਅਤ ਵਾਲਾ ਘਰ ਜ਼ਿੰਦਗੀ ਵਿੱਚ ਭਰੋਸਾ ਲਿਆਉਂਦਾ ਹੈ ਅਤੇ ਗਰੀਬੀ ਵਿੱਚੋਂ ਬਾਹਰ ਆਉਣ ਦੀ ਉਮੀਦ ਵੀ।

 

ਪ੍ਰਧਾਨ ਮੰਤਰੀ ਨੇ ਯਾਦ ਦਿਵਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਗ਼ਰੀਬਾਂ ਨੂੰ ਇਹ ਭਰੋਸਾ ਨਹੀਂ ਸੀ ਕਿ ਸਰਕਾਰ ਉਨ੍ਹਾਂ ਦੇ ਘਰ ਦਾ ਨਿਰਮਾਣ ਕਰਾਉਣ ਵਿੱਚ ਮਦਦ ਕਰ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਸਕੀਮ ਵਿੱਚ ਬਣੇ ਮਕਾਨਾਂ ਦੀ ਗੁਣਵੱਤਾ ਵੀ ਉਚਿਤ ਨਹੀਂ ਸੀ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਗ਼ਰੀਬਾਂ ਨੂੰ ਗਲਤ ਨੀਤੀਆਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੁਰਦਸ਼ਾ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਜ਼ਾਦੀ ਦੇ 75 ਸਾਲ ਪੂਰੇ ਹੋਣ ਤੋਂ ਪਹਿਲਾਂ ਹਰੇਕ ਗ਼ਰੀਬ ਪਰਿਵਾਰ ਨੂੰ ਇੱਕ ਘਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ। ਪਿਛਲੇ ਸਾਲਾਂ ਦੌਰਾਨ ਗ੍ਰਾਮੀਣ ਖੇਤਰਾਂ ਵਿੱਚ 2 ਕਰੋੜ ਹਾਊਸਿੰਗ ਯੂਨਿਟ ਉਸਾਰੇ ਗਏ ਹਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਨੇ 1.25 ਕਰੋੜ ਯੂਨਿਟ ਖਰਚ ਕੀਤੇ ਹਨ, ਜਿਸ ਵਿੱਚ ਕੇਂਦਰ ਸਰਕਾਰ ਦਾ ਯੋਗਦਾਨ ਲਗਭਗ 1.5 ਲੱਖ ਕਰੋੜ ਰੁਪਏ ਹੈ।

 

ਪ੍ਰਧਾਨ ਮੰਤਰੀ ਨੇ ਰਾਜ ਦੀਆਂ ਪਿਛਲੀਆਂ ਸਰਕਾਰਾਂ ਦੁਆਰਾ ਪ੍ਰਤੀਕਿਰਿਆ ਦੀ ਘਾਟ ਨੂੰ ਯਾਦ ਕੀਤਾ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ 22 ਲੱਖ ਗ੍ਰਾਮੀਣ ਆਵਾਸਾਂ ਦੀ ਉਸਾਰੀ ਕੀਤੀ ਜਾ ਰਹੀ ਹੈ ਜਿਸ ਵਿੱਚੋਂ 21.5 ਲੱਖ ਉਸਾਰੀ ਲਈ ਪ੍ਰਵਾਨਗੀ ਦਿੱਤੀ ਗਈ ਹੈ। ਮੌਜੂਦਾ ਸਰਕਾਰ ਅਧੀਨ 14.5 ਲੱਖ ਪਰਿਵਾਰ ਪਹਿਲਾਂ ਹੀ ਆਪਣਾ ਘਰ ਪ੍ਰਾਪਤ ਕਰ ਚੁੱਕੇ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਤੀਤ ਦੇ ਮਾੜੇ ਅਨੁਭਵ ਨੂੰ ਧਿਆਨ ਵਿੱਚ ਰੱਖਦਿਆਂ ਕੁਝ ਚੀਜ਼ਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ ਜਿਵੇਂ ਕਿ ਉਹ ਗ਼ਰੀਬ ਪਰਿਵਾਰ ਜਿਹੜੇ ਆਪਣੇ ਘਰ ਦੇ ਮਾਲਕ ਬਣਨ ਦੀ ਉਮੀਦ ਗੁਆ ਚੁੱਕੇ ਹਨ, ਨੂੰ ਪਹਿਲ, ਦੂਜਾ, ਅਲਾਟਮੈਂਟ ਵਿੱਚ ਪਾਰਦਰਸ਼ਤਾ, ਤੀਜਾ ਮਲਕੀਅਤ ਦਿੱਤੀ ਜਾਣੀ ਚਾਹੀਦੀ ਹੈ, ਚੌਥਾ, ਟੈਕਨੋਲੋਜੀ ਦੁਆਰਾ ਨਿਗਰਾਨੀ ਕਰਨ ਅਤੇ ਅਖੀਰ ਵਿੱਚ ਸਾਰੀਆਂ ਬੁਨਿਆਦੀ ਸੁਵਿਧਾਵਾਂ ਨਾਲ ਲੈਸ ਇੱਕ ਘਰ ਦੇ ਨਾਲ ਪਹਿਲਕਦਮੀ ਕਰਨੀ। ਹਾਊਸਿੰਗ ਯੂਨਿਟ ਗ਼ਰੀਬ ਪਰਿਵਾਰਾਂ ਨੂੰ ਲਾਭ ਪਹੁੰਚਾ ਰਹੇ ਹਨ ਜਿਨ੍ਹਾਂ ਨੂੰ ਕੱਚੇ ਘਰਾਂ, ਸਥਾਨਕ ਮਜ਼ਦੂਰਾਂ, ਛੋਟੇ ਕਿਸਾਨਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਨੂੰ ਮਕਾਨ ਬਣਾਉਣ ਦੀ ਕੋਈ ਉਮੀਦ ਨਹੀਂ ਸੀ। ਸ੍ਰੀ ਮੋਦੀ ਨੇ ਇਸ ਸਕੀਮ ਵਿੱਚ ਔਰਤ ਸਸ਼ਕਤੀਕਰਨ ਦੇ ਪਹਿਲੂ ਨੂੰ ਉਭਾਰਿਆ ਕਿਉਂਕਿ ਇਹ ਇਕਾਈਆਂ ਜ਼ਿਆਦਾਤਰ ਪਰਿਵਾਰ ਦੀਆਂ ਔਰਤਾਂ ਦੇ ਨਾਮ ’ਤੇ ਹਨ। ਬੇਜ਼ਮੀਨੇ ਪਰਿਵਾਰ ਜ਼ਮੀਨਾਂ ਦੇ ਦਸਤਾਵੇਜ਼ ਪ੍ਰਾਪਤ ਕਰ ਰਹੇ ਹਨ ਅਤੇ ਸਾਰੇ ਪੈਸੇ ਸਿੱਧੇ ਲਾਭਾਰਥੀ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਭ੍ਰਿਸ਼ਟਾਚਾਰ ਨੂੰ ਰੋਕਿਆ ਜਾ ਸਕੇ।

 

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੋਸ਼ਿਸ਼ ਗ੍ਰਾਮੀਣ ਅਤੇ ਸ਼ਹਿਰੀ ਖੇਤਰਾਂ ਦੀਆਂ ਸੁਵਿਧਾਵਾਂ ਦਰਮਿਆਨ ਪਾੜੇ ਨੂੰ ਘੱਟ ਕਰਨਾ ਹੈ ਅਤੇ ਇਸ ਦਾ ਉਦੇਸ਼ ਗ੍ਰਾਮੀਣ ਲੋਕਾਂ ਦੀ ਜ਼ਿੰਦਗੀ ਨੂੰ ਸ਼ਹਿਰੀ ਅਬਾਦੀ ਜਿੰਨਾ ਅਸਾਨ ਬਣਾਉਣਾ ਹੈ। ਇਸ ਲਈ ਮੁੱਢਲੀਆਂ ਸੁਵਿਧਾਵਾਂ ਜਿਵੇਂ ਕਿ ਟਾਇਲਟ, ਲਾਈਟਿੰਗ, ਪਾਣੀ ਅਤੇ ਗੈਸ ਕਨੈਕਸ਼ਨ ਨੂੰ ਵੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਿੱਚ ਜੋੜਿਆ ਗਿਆ ਹੈ। ਉਦੇਸ਼ ਇਹ ਹੈ ਕਿ ਕਿਸੇ ਗ਼ਰੀਬ ਵਿਅਕਤੀ ਨੂੰ ਮੁੱਢਲੀਆਂ ਸੁਵਿਧਾਵਾਂ ਲਈ ਇੱਧਰ ਉੱਧਰ ਨਾ ਭੱਜਣਾ ਪਵੇ।

 

ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਪ੍ਰਧਾਨ ਮੰਤਰੀ ਸਵਾਮਿਤਵ ਯੋਜਨਾ ਪਿੰਡ ਵਾਸੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਗੇਮ ਬਦਲਣ ਵਾਲੀ ਹੋਵੇਗੀ। ਅਤੇ ਉੱਤਰ ਪ੍ਰਦੇਸ਼ ਪਾਇਨੀਅਰ ਰਾਜਾਂ ਵਿੱਚੋਂ ਇੱਕ ਹੈ ਜਿੱਥੇ ਇਸ ਨੂੰ ਲਾਗੂ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਪਿੰਡ ਦੇ ਲੋਕਾਂ ਨੂੰ ਘਰ ਦੀ ਮਾਲਕੀ ਕਾਗਜ਼ਾਤ ਦੇ ਨਾਲ-ਨਾਲ ਉਨ੍ਹਾਂ ਦੀ ਜ਼ਮੀਨ ਮਿਲੇਗੀ। ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਪਿੰਡਾਂ ਵਿੱਚ ਸਰਵੇਖਣ ਲਈ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ, ਮੈਪਿੰਗ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਜਾਇਦਾਦ ਸਰਕਾਰ ਕੋਲ ਰਜਿਸਟਰਡ ਰਹੇ ਅਤੇ ਜ਼ਮੀਨੀ ਵਿਵਾਦ ਖਤਮ ਹੋ ਜਾਣ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਸਭ ਤੋਂ ਵੱਡਾ ਲਾਭ ਇਹ ਹੋਵੇਗਾ ਕਿ ਪਿੰਡ ਵਾਸੀ ਇਨ੍ਹਾਂ ਮਕਾਨਾਂ ਨੂੰ ਗਿਰਵੀ ਰੱਖ ਕੇ ਬੈਂਕ ਤੋਂ ਕਰਜ਼ਾ ਲੈਣ ਦੇ ਯੋਗ ਹੋਣਗੇ। ਇਸ ਤਰ੍ਹਾਂ ਗ੍ਰਾਮੀਣ ਜਾਇਦਾਦ ਦੀਆਂ ਕੀਮਤਾਂ 'ਤੇ ਸਕਾਰਾਤਮਕ ਪ੍ਰਭਾਵ ਪਾਏਗਾ। ਇਹ ਕੰਮ ਰਾਜ ਦੇ 8.5 ਹਜ਼ਾਰ ਪਿੰਡਾਂ ਵਿੱਚ ਖਤਮ ਹੋਇਆ ਹੈ ਅਤੇ ਸਰਵੇਖਣ ਤੋਂ ਬਾਅਦ ਲੋਕ ਡਿਜੀਟਲ ਸਰਟੀਫਿਕੇਟ ਪ੍ਰਾਪਤ ਕਰ ਰਹੇ ਹਨ, ਜਿਸ ਨੂੰ ਸਥਾਨਕ ਤੌਰ ’ਤੇ ‘ਘਰੋਨੀ’ ਕਿਹਾ ਜਾਂਦਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ ਪਹਿਲਾਂ ਹੀ ਇਸ ਤਰ੍ਹਾਂ ਦੇ 51 ਹਜ਼ਾਰ ਤੋਂ ਵਧੇਰੇ ਸਰਟੀਫਿਕੇਟ ਵੰਡੇ ਜਾ ਚੁੱਕੇ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਬਹੁਤ ਸਾਰੀਆਂ ਯੋਜਨਾਵਾਂ ਪਿੰਡਾਂ ਤੱਕ ਪਹੁੰਚ ਰਹੀਆਂ ਹਨ, ਇਸ ਨਾਲ ਨਾ ਸਿਰਫ਼ ਸੁਵਿਧਾਵਾਂ ਵਧ ਰਹੀਆਂ ਹਨ, ਬਲਕਿ ਗ੍ਰਾਮੀਣ ਅਰਥਵਿਵਸਥਾ ਵੀ ਜ਼ੋਰ ਫੜ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਬਣੀਆਂ ਸੜਕਾਂ ਪਿੰਡ ਦੇ ਲੋਕਾਂ ਦਾ ਜੀਵਨ ਅਸਾਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਔਪਟੀਕਲ ਫਾਈਬਰਾਂ ਰਾਹੀਂ 6 ਲੱਖ ਤੋਂ ਵੱਧ ਪਿੰਡਾਂ ਵਿੱਚ ਤੇਜ਼ੀ ਨਾਲ ਇੰਟਰਨੈੱਟ ਦੀ ਸੁਵਿਧਾ ਦੇਣ ਦਾ ਕੰਮ ਚਲ ਰਿਹਾ ਹੈ। ਇਹ ਪ੍ਰੋਜੈਕਟ ਪਿੰਡ ਵਾਸੀਆਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਸਮੇਂ ਦੌਰਾਨ ਪਰਤੇ ਪਰਵਾਸੀ ਮਜ਼ਦੂਰਾਂ ਦੀ ਸਹਾਇਤਾ ਲਈ ਗ਼ਰੀਬ ਕਲਿਆਣ ਰੋਜ਼ਗਾਰ ਅਭਿਯਾਨ ਰਾਹੀਂ 10 ਕਰੋੜ ਰੋਜ਼ਗਾਰ ਦੇ ਦਿਨ ਦੇ ਕੇ ਯੂ.ਪੀ. ਦੇਸ਼ ਵਿੱਚ ਪਹਿਲੇ ਨੰਬਰ ‘ਤੇ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡ ਵਾਸੀਆਂ ਦੇ ਰਹਿਣ ਸਹਿਣ ਵਿੱਚ ਸੁਧਾਰ ਆਇਆ ਹੈ। ਉਨ੍ਹਾਂ ਨੇ ਆਯੁਸ਼ਮਾਨ ਭਾਰਤ ਯੋਜਨਾ, ਰਾਸ਼ਟਰੀ ਪੋਸ਼ਣ ਮਿਸ਼ਨ, ਉਜਾਲਾ ਯੋਜਨਾ ਜਿਹੇ ਰਹਿਣ ਦੀ ਅਸਾਨੀ ਵਿੱਚ ਸੁਧਾਰ ਲਿਆਉਣ ਲਈ ਵੱਖ ਵੱਖ ਪਹਿਲਕਦਮੀਆਂ ਬਾਰੇ ਦੱਸਿਆ ਜਿਨ੍ਹਾਂ ਨੇ ਉੱਤਰ ਪ੍ਰਦੇਸ਼ ਨੂੰ ਇੱਕ ਨਵੀਂ ਪਹਿਚਾਣ ਦਿੱਤੀ ਹੈ। ਉਨ੍ਹਾਂ ਨੇ ਐਕਸਪ੍ਰੈੱਸ ਵੇਅ ਜਿਹੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਅਤੇ ਉੱਤਰ ਪ੍ਰਦੇਸ਼ ਵਿੱਚ ਲਾਗੂ ਕੀਤੇ ਗਏ ਏਮਸ ਜਿਹੇ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਹ ਉੱਤਰ ਪ੍ਰਦੇਸ਼ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵਿੱਚ ਸਹਾਇਤਾ ਕਰੇਗਾ। ਉਨ੍ਹਾਂ ਨੇ ਇਸ ਦਾ ਕਾਰਨ ਦੱਸਿਆ ਕਿ ਅੱਜ ਬਹੁਤ ਸਾਰੀਆਂ ਵੱਡੀਆਂ ਕੰਪਨੀਆਂ ਉੱਤਰ ਪ੍ਰਦੇਸ਼ ਵਿੱਚ ਨਿਵੇਸ਼ ਕਰਨ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ‘ਇੱਕ ਜ਼ਿਲ੍ਹਾ ਇੱਕ ਉਤਪਾਦ’ ਦੇ ਜ਼ਰੀਏ ਛੋਟੀਆਂ ਕੰਪਨੀਆਂ ਲਈ ਰਾਹ ਵੀ ਖੁੱਲ੍ਹੇ ਹਨ, ਜਿੱਥੇ ਸਥਾਨਕ ਕਾਰੀਗਰ ਲਾਭ ਪ੍ਰਾਪਤ ਕਰ ਰਹੇ ਹਨ।


 

 *****

 

ਡੀਐੱਸ/ਏਕੇ



(Release ID: 1690556) Visitor Counter : 194