ਜਲ ਸ਼ਕਤੀ ਮੰਤਰਾਲਾ
ਪ੍ਰਧਾਨ ਮੰਤਰੀ-ਆਵਾਸ ਯੋਜਨਾ ਨੇ ਮੋਦੀ ਸਰਕਾਰ ਦੇ ਅਧੀਨ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਲਾਭ ਪਹੁੰਚਾਇਆ ਹੈ
Posted On:
20 JAN 2021 6:16PM by PIB Chandigarh
https://youtu.be/6v6KD_HpynM
ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਪੀਐੱਮ ਆਵਾਸ ਯੋਜਨਾ ਮੌਜੂਦਾ ਸਰਕਾਰ ਦੇ ਅਧੀਨ ਤੇਜ਼ੀ ਨਾਲ ਅੱਗੇ ਵਧੀ ਹੈ ਅਤੇ ਉੱਤਰ ਪ੍ਰਦੇਸ਼ ਦੇ ਸਭ ਤੋਂ ਗ਼ਰੀਬ ਲੋਕਾਂ ਦੀ ਸਹਾਇਤਾ ਕੀਤੀ ਹੈ। ਪ੍ਰਧਾਨ ਮੰਤਰੀ ਅੱਜ ਵੀਡੀਓ ਕਾਨਫਰੰਸ ਰਾਹੀਂ ਪੀਐੱਮ ਆਵਾਸ ਯੋਜਨਾ-ਗ੍ਰਾਮੀਣ ਅਧੀਨ ਯੂਪੀ ਵਿੱਚ 6 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਵਿੱਤੀ ਸਹਾਇਤਾ ਜਾਰੀ ਕਰਨ ਤੋਂ ਬਾਅਦ ਸੰਬੋਧਨ ਕਰ ਰਹੇ ਸਨ।
ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਆਤਮਨਿਰਭਰ ਭਾਰਤ ਸਿੱਧੇ ਤੌਰ 'ਤੇ ਦੇਸ਼ ਦੇ ਨਾਗਰਿਕਾਂ ਦੇ ਆਤਮ-ਵਿਸ਼ਵਾਸ ਨਾਲ ਜੁੜਿਆ ਹੋਇਆ ਹੈ ਅਤੇ ਇੱਕ ਵਿਅਕਤੀ ਦਾ ਆਪਣਾ ਘਰ ਉਸ ਵਿੱਚ ਆਤਮ-ਵਿਸ਼ਵਾਸ ਨੂੰ ਕਈ ਗੁਣਾ ਵਧਾਉਂਦਾ ਹੈ। ਆਪਣੀ ਮਲਕੀਅਤ ਵਾਲਾ ਘਰ ਜ਼ਿੰਦਗੀ ਵਿੱਚ ਭਰੋਸਾ ਅਤੇ ਗ਼ਰੀਬੀ ਵਿੱਚੋਂ ਬਾਹਰ ਆਉਣ ਦੀ ਉਮੀਦ ਵੀ ਲਿਆਉਂਦਾ ਹੈ।
ਪ੍ਰਧਾਨ ਮੰਤਰੀ ਨੇ ਯਾਦ ਦਿਵਾਇਆ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ, ਗ਼ਰੀਬਾਂ ਨੂੰ ਇਹ ਭਰੋਸਾ ਨਹੀਂ ਸੀ ਕਿ ਸਰਕਾਰ ਉਨ੍ਹਾਂ ਦੇ ਮਕਾਨ ਉਸਾਰਨ ਵਿੱਚ ਮਦਦ ਕਰ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਸਕੀਮ ਵਿੱਚ ਬਣੇ ਘਰਾਂ ਦੀ ਗੁਣਵੱਤਾ ਵੀ ਉਚਿਤ ਨਹੀਂ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਗ਼ਰੀਬਾਂ ਨੂੰ ਗ਼ਲਤ ਨੀਤੀਆਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਦੁਰਦਸ਼ਾ ਨੂੰ ਧਿਆਨ ਵਿੱਚ ਰੱਖਦੇ ਹੋਏ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀ ਸ਼ੁਰੂਆਤ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੋਂ ਪਹਿਲਾਂ ਹਰੇਕ ਗ਼ਰੀਬ ਪਰਿਵਾਰ ਨੂੰ ਇੱਕ ਘਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਕੀਤੀ ਗਈ ਸੀ। ਹਾਲ ਹੀ ਦੇ ਸਾਲਾਂ ਦੌਰਾਨ ਗ੍ਰਾਮੀਣ ਖੇਤਰਾਂ ਵਿੱਚ 2 ਕਰੋੜ ਹਾਊਸਿੰਗ ਇਕਾਈਆਂ ਦਾ ਨਿਰਮਾਣ ਕੀਤਾ ਗਿਆ ਹੈ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 1.25 ਕਰੋੜ ਯੂਨਿਟਾਂ ਲਈ ਕੇਂਦਰ ਸਰਕਾਰ ਨੇ ਲਗਭਗ 1.5 ਲੱਖ ਕਰੋੜ ਰੁਪਏ ਦੀ ਰਕਮ ਖਰਚ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਰਾਜ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਹੁੰਗਾਰੇ ਦੀ ਘਾਟ ਨੂੰ ਵੀ ਯਾਦ ਕੀਤਾ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ 22 ਲੱਖ ਗ੍ਰਾਮੀਣ ਆਵਾਸਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਵਿੱਚੋਂ 21.5 ਲੱਖ ਨੂੰ ਉਸਾਰੀ ਲਈ ਪ੍ਰਵਾਨਗੀ ਦਿੱਤੀ ਗਈ ਹੈ। ਮੌਜੂਦਾ ਸਰਕਾਰ ਦੇ ਅਧੀਨ 14.5 ਲੱਖ ਪਰਿਵਾਰ ਪਹਿਲਾਂ ਹੀ ਆਪਣਾ ਮਕਾਨ ਪ੍ਰਾਪਤ ਕਰ ਚੁੱਕੇ ਹਨ।
****
ਡੀਐੱਸ
(Release ID: 1690569)
Visitor Counter : 263