ਪ੍ਰਧਾਨ ਮੰਤਰੀ ਦਫਤਰ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਦਰਸ਼ਾਂ ਤੋਂ ਪ੍ਰੇਰਿਤ ਹੋ ਕੇ ਦੇਸ਼ ਅੱਗੇ ਵਧ ਰਿਹਾ ਹੈ: ਪ੍ਰਧਾਨ ਮੰਤਰੀ ਮੋਦੀ

Posted On: 20 JAN 2021 3:29PM by PIB Chandigarh



 

https://youtu.be/aVa1E3RKiPs


 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ‘ਤੇ ਉਨ੍ਹਾਂ ਨੂੰ ਨਮਨ ਕੀਤਾ। ਉਨ੍ਹਾਂ ਨੇ ਇਸ ਸ਼ੁਭ ਅਵਸਰ 'ਤੇ ਦੇਸ਼ ਨੂੰ ਵਧਾਈ ਦਿੱਤੀ। ਉਹ ਅੱਜ ਵੀਡੀਓ ਕਾਨਫਰੰਸ ਜ਼ਰੀਏ ਪੀਐੱਮ ਆਵਾਸ ਯੋਜਨਾ- ਗ੍ਰਾਮੀਣ ਅਧੀਨ ਉੱਤਰ ਪ੍ਰਦੇਸ਼ ਵਿੱਚ 6 ਲੱਖ ਤੋਂ ਵੱਧ ਲਾਭਾਰਥੀਆਂ ਨੂੰ ਵਿੱਤੀ ਸਹਾਇਤਾ ਜਾਰੀ ਕਰਨ ਤੋਂ ਬਾਅਦ ਬੋਲ ਰਹੇ ਸਨ।

 

ਪ੍ਰਧਾਨ ਮੰਤਰੀ ਨੇ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਲਾਭਾਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਗੁਰੂ ਸਾਹਿਬ ਉਨ੍ਹਾਂ ਪ੍ਰਤੀ ਬੜੇ ਦਿਆਲੂ ਹਨ ਅਤੇ ਉਨ੍ਹਾਂ ਨੇ ਆਪਣੀ ਸੇਵਾ ਕਰਨ ਦਾ ਪੂਰਾ ਮੌਕਾ ਦਿੱਤਾ ਹੈ। ਗੁਰੂ ਸਾਹਿਬ ਦਾ ਜੀਵਨ ਅਤੇ ਸੰਦੇਸ਼ ਸਾਨੂੰ ਸੇਵਾ ਅਤੇ ਸੱਚ ਦੇ ਮਾਰਗ 'ਤੇ ਚਲਦਿਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ਼ਕਤੀ ਅਤੇ ਸਾਹਸ ਦਾ ਇਹ ਪੱਧਰ ਸੇਵਾ ਅਤੇ ਸਚਾਈ ਦੀ ਭਾਵਨਾ ਤੋਂ ਪੈਦਾ ਹੁੰਦਾ ਹੈ ਅਤੇ ਦੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਦਿਖਾਏ ਗਏ ਇਸ ਰਸਤੇ 'ਤੇ ਅੱਗੇ ਵਧ ਰਿਹਾ ਹੈ।


 

                  ******

 

 

 

ਡੀਐੱਸ



(Release ID: 1690573) Visitor Counter : 100