ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਜੋਅ ਬਾਇਡਨ ਨੂੰ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

Posted On: 20 JAN 2021 10:42PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ‘ਤੇ ਸ਼੍ਰੀ ਜੋਅ ਬਾਇਡਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ “ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ  ਦਾ ਅਹੁਦਾ ਸੰਭਾਲਣ ਲਈ ਜੋਅ ਬਾਇਡਨ ਨੂੰ ਮੇਰੀਆਂ ਹਾਰਦਿਕ ਸ਼ੁਭਕਾਮਨਾਵਾਂ। ਭਾਰਤ-ਅਮਰੀਕਾ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਮੈਂ ਉਨ੍ਹਾਂ ਦੇ ਨਾਲ ਕਾਰਜ ਕਰਨ ਲਈ ਉਤਸੁਕ ਹਾਂ।

 

ਸੰਯੁਕਤ ਰਾਜ ਅਮਰੀਕਾ ਦੇ ਸਫ਼ਲ ਅਗਵਾਈਪੂਰਨ ਕਾਰਜਕਾਲ ਨੂੰ ਲੈ ਕੇ ਮੇਰੀਆਂ ਸ਼ੁਭਕਾਮਨਾਵਾਂ ਕਿਉਂਕਿ ਅਸੀਂ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਨੂੰ ਅੱਗੇ ਵਧਾਉਣ ਦੇ ਲਈ ਸਾਂਝੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਾਂ।

 

ਭਾਰਤ-ਅਮਰੀਕਾ ਦੀ ਸਾਂਝੇਦਾਰੀ ਸਾਂਝੀਆਂ ਕਦਰਾਂ-ਕੀਮਤਾਂ ‘ਤੇ ਅਧਾਰਿਤ ਹੈ।  ਸਾਡੇ ਪਾਸ ਇੱਕ ਮਹੱਤਵਪੂਰਨ ਅਤੇ ਬਹੁਆਯਾਮੀ ਦੁਵੱਲਾ ਏਜੰਡਾ, ਵਧਦੀ ਆਰਥਿਕ ਸ਼ਮੂਲੀਅਤ ਅਤੇ ਜੀਵੰਤ ਲੋਕਾਂ ਤੋਂ ਲੋਕਾਂ ਤੱਕ ਜੁੜਾਅ ਹੈ। ਭਾਰਤ-ਅਮਰੀਕਾ ਸਾਂਝੇਦਾਰੀ ਨੂੰ ਹੋਰ ਅਧਿਕ ਉਚਾਈਆਂ ਤੱਕ ਲਿਜਾਣ ਲਈ ਰਾਸ਼ਟਰਪਤੀ ਜੋਅ ਬਾਇਡਨ ਨਾਲ ਕੰਮ ਕਰਨ ਲਈ ਪ੍ਰਤੀਬੱਧ ਹਾਂ।"

 

 

 

 

*****

 

ਡੀਐੱਸ



(Release ID: 1690796) Visitor Counter : 114