ਰਾਸ਼ਟਰਪਤੀ ਸਕੱਤਰੇਤ
ਭਾਰਤ ਦੇ ਰਾਸ਼ਟਰਪਤੀ ਕੱਲ੍ਹ 72ਵੇਂ ਗਣਤੰਤਰ ਦਿਵਸ ਦੀ ਪੂਰਵ–ਸੰਧਿਆ ‘ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ
Posted On:
24 JAN 2021 6:45PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀ ਰਾਮ ਨਾਥ ਕੋਵਿੰਦ ਕੱਲ੍ਹ (25 ਜਨਵਰੀ, 2021) 72ਵੇਂ ਗਣਤੰਤਰ ਦਿਵਸ ਦੀ ਪੂਰਵ–ਸੰਧਿਆ ‘ਤੇ ਰਾਸ਼ਟਰ ਨੂੰ ਸੰਬੋਧਨ ਕਰਨਗੇ।
ਇਸ ਸੰਬੋਧਨ ਦਾ ਪ੍ਰਸਾਰਣ ਸ਼ਾਮੀਂ 19:00 ਵਜੇ ਆਕਾਸ਼ਵਾਣੀ (ਆਲ ਇੰਡੀਆ ਰੇਡੀਓ) ਦੇ ਸਮੁੱਚੇ ਰਾਸ਼ਟਰੀ ਨੈੱਟਵਰਕ ਅਤੇ ਦੂਰਦਰਸ਼ਨ ਦੇ ਸਾਰੇ ਚੈਨਲਾਂ ਉੱਤੇ ਹਿੰਦੀ ਵਿੱਚ ਤੇ ਫਿਰ ਉਸ ਤੋਂ ਬਾਅਦ ਅੰਗਰੇਜ਼ੀ ਵਿੱਚ ਹੋਵੇਗਾ। ਹਿੰਦੀ ਅਤੇ ਅੰਗਰੇਜ਼ੀ ਵਿੱਚ ਸੰਬੋਧਨ ਦੇ ਪ੍ਰਸਾਰਣ ਤੋਂ ਬਾਅਦ ਦੂਰਦਰਸ਼ਨ ਦੇ ਖੇਤਰੀ ਚੈਨਲਾਂ ਦੁਆਰਾ ਖੇਤਰੀ ਭਾਸ਼ਾਵਾਂ ’ਚ ਵੀ ਪ੍ਰਸਾਰਿਤ ਕੀਤਾ ਜਾਵੇਗਾ। ਆਕਾਸ਼ਵਾਣੀ ਤੋਂ ਖੇਤਰੀ ਭਾਸ਼ਾ ਵਿੱਚ ਪ੍ਰਸਾਰਣ ਰਾਤੀਂ 21:30 ਵਜੇ ਆਪੋ–ਆਪਣੇ ਸਬੰਧਿਤ ਖੇਤਰੀ ਨੈੱਟਵਰਕਸ ਉੱਤੇ ਕੀਤਾ ਜਾਵੇਗਾ।
***
ਡੀਕੇ/ਏਕੇਜੇ
(Release ID: 1691960)
Visitor Counter : 135