ਯੁਵਾ ਮਾਮਲੇ ਤੇ ਖੇਡ ਮੰਤਰਾਲਾ

ਸਪੋਰਟਸ ਅਥਾਰਿਟੀ ਆਫ ਇੰਡੀਆ ਨੇ ਕੁਸ਼ਤੀ ਨੈਸ਼ਨਲ ਚੈਂਪੀਅਨਸ਼ਿਪਾਂ ਵਿੱਚ ਕੋਵਿਡ ਨਿਯਮਾਂ ਦੀ ਉਲੰਘਣਾ ਬਾਰੇ ਰਿਪੋਰਟ ਮੰਗੀ

Posted On: 24 JAN 2021 2:23PM by PIB Chandigarh

 ਸਪੋਰਟਸ ਅਥਾਰਟੀ ਆਫ ਇੰਡੀਆ ਨੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ 23 ਜਨਵਰੀ ਨੂੰ ਨੋਇਡਾ ਸਟੇਡੀਅਮ ਵਿੱਚ ਹੋਈ ਕੁਸ਼ਤੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਕੋਰੋਨਾਵਾਇਰਸ ਮਹਾਮਾਰੀ ਦੇ ਵਿਚਕਾਰ ਮੁਕਾਬਲਾ ਆਯੋਜਿਤ ਕਰਨ ਲਈ ਐੱਸਓਪੀਜ਼ ਅਨੁਸਾਰ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਹੋਰ ਵਿਧੀਆਂ ਦੀ ਕਥਿਤ ਤੌਰ 'ਤੇ ਉਲੰਘਣਾ ਕੀਤੀ ਗਈ ਸੀ।

 

 ਇਸ ਮੁੱਦੇ ਬਾਰੇ ਬੋਲਦਿਆਂ ਐੱਸਏਆਈ (SAI) ਦੇ ਡਾਇਰੈਕਟਰ ਜਨਰਲ ਸੰਦੀਪ ਪ੍ਰਧਾਨ ਨੇ ਕਿਹਾ, “ਅਸੀਂ ਇਹ ਮਾਮਲਾ ਰੈਸਲਿੰਗ ਫੈਡਰੇਸ਼ਨ ਆਫ਼ ਇੰਡੀਆ ਕੋਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਮੁਕਾਬਲਿਆਂ ਲਈ ਸਟੈਂਡਰਡ ਓਪ੍ਰੇਟਿੰਗ ਪ੍ਰੋਸੈੱਸ (ਐੱਸਓਪੀ) ਦੀ ਸਖਤੀ ਨਾਲ ਪਾਲਣਾ ਸੁਨਿਸ਼ਚਿਤ ਕਰਨ ਲਈ ਕਿਹਾ ਹੈ। ਅਸੀਂ ਸੋਮਵਾਰ ਤੱਕ ਕਥਿਤ ਉਲੰਘਣਾ ਬਾਰੇ ਫੈਡਰੇਸ਼ਨ ਤੋਂ ਰਿਪੋਰਟ ਵੀ ਮੰਗੀ ਹੈ। ਫੈਡਰੇਸ਼ਨ ਨੇ ਪ੍ਰੋਟੋਕੋਲ ਦੀ ਪਾਲਣਾ ਦਾ ਭਰੋਸਾ ਦਿੱਤਾ ਹੈ।"

 

 ਸਾਈ ਨੇ ਭਾਰਤੀ ਓਲੰਪਿਕ ਐਸੋਸੀਏਸ਼ਨ ਨੂੰ ਅਥਲੀਟਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਕੌਮੀ ਖੇਡ ਫੈਡਰੇਸ਼ਨਾਂ ਨੂੰ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਬੇਨਤੀ ਕੀਤੀ ਹੈ।

 

*******


 

ਐੱਨਬੀ/ਓਏ



(Release ID: 1692057) Visitor Counter : 76