ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ

ਖਰੀਫ ਮਾਰਕੀਟਿੰਗ ਸੀਜ਼ਨ 2020-21 ਦੌਰਾਨ ਐੱਮਐੱਸਪੀ ਅਨੁਸਾਰ ਖਰੀਦ ਸੰਚਾਲਨ


ਝੋਨੇ ਨਾਲ ਸੰਬੰਧਤ ਤਕਰੀਬਨ 84.71 ਲੱਖ ਕਿਸਾਨਾਂ ਨੂੰ ਚਾਲੂ ਖਰੀਫ ਮਾਰਕੀਟਿੰਗ ਸੀਜ਼ਨ ਸੰਚਾਲਨ ਦੌਰਾਨ ਐੱਮਐੱਸਪੀ ਤਹਿਤ 1,10,934.02 ਕਰੋੜ ਰੁਪਏ ਦਾ ਲਾਭ ਮਿਲ ਚੁੱਕਾ ਹੈ

Posted On: 26 JAN 2021 7:28PM by PIB Chandigarh

ਖਰੀਫ਼ ਦੇ ਚਾਲੂ ਮਾਰਕੀਟਿੰਗ ਸੀਜ਼ਨ (ਕੇਐੱਮਐੱਸ) 2020 - 21 ਦੌਰਾਨ, ਸਰਕਾਰ ਆਪਣੀਆਂ ਮੌਜੂਦਾ

ਐੱਮਐੱਸਪੀ ਸਕੀਮਾਂ ਦੇ ਅਨੁਸਾਰ ਕਿਸਾਨਾਂ ਤੋਂ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਖਰੀਫ਼

2020 - 21 ਦੀਆਂ ਫਸਲਾਂ ਦੀ ਖਰੀਦ ਕਰ ਰਹੀ ਹੈ ।

ਖਰੀਫ਼ ਸੀਜ਼ਨ 2020 - 21 ਲਈ ਝੋਨੇ ਦੀ ਖਰੀਦ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਉਤਰਾਖੰਡ,

ਤਾਮਿਲਨਾਡੂ, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰ, ਕੇਰਲ, ਗੁਜਰਾਤ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਝਾਰਖੰਡ, ਅਸਾਮ, ਕਰਨਾਟਕ ਅਤੇ ਪੱਛਮੀ ਬੰਗਾਲ ਵਰਗੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ

ਵਿੱਚ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ 25.01.2021 ਤੱਕ 587.57 ਲੱਖ ਮੀਟ੍ਰਿਕ ਟਨ ਖਰੀਦ ਕੀਤੀ ਗਈ

ਹੈ ਜਦਕਿ ਪਿਛਲੇ ਸਾਲ ਹੁਣ ਤੱਕ 488.49 ਲੱਖ ਮੀਟ੍ਰਿਕ ਟਨ ਖਰੀਦ ਹੋਈ ਸੀ, ਜੋ ਪਿਛਲੇ ਸਾਲ ਨਾਲੋਂ 20.28

ਫ਼ੀਸਦੀ ਵਧੀ ਹੈ । 587.57 ਲੱਖ ਮੀਟ੍ਰਿਕ ਟਨ ਦੀ ਕੁੱਲ ਖਰੀਦ ਵਿਚੋਂ ਇਕੱਲੇ ਪੰਜਾਬ ਨੇ 202.77 ਲੱਖ ਮੀਟ੍ਰਿਕ

ਟਨ ਝੋਨੇ ਦੀ ਖਰੀਦ ਕੀਤੀ ਹੈ ਜੋ ਦੇਸ਼ ਵਿੱਚਲੀ ਕੁੱਲ ਖਰੀਦ ਦਾ 34.51 ਫ਼ੀਸਦ ਬਣਦਾ ਹੈ ।

C:\Users\dell\Desktop\image001DNZB.jpg

ਝੋਨੇ ਨਾਲ ਸੰਬੰਧਤ ਤਕਰੀਬਨ 84.71 ਲੱਖ ਕਿਸਾਨਾਂ ਨੂੰ ਪਹਿਲਾਂ ਤੋਂ ਚੱਲ ਰਹੇ ਚਾਲੂ ਖਰੀਫ ਮਾਰਕੀਟਿੰਗ

ਸੀਜ਼ਨ ਸੰਚਾਲਨ ਦੌਰਾਨ ਐੱਮਐੱਸਪੀ ਤਹਿਤ 1,10,934.02 ਕਰੋੜ ਰੁਪਏ ਦਾ ਲਾਭ ਮਿਲ ਚੁੱਕਾ ਹੈ ।

C:\Users\dell\Desktop\image02IVYF.jpg

ਇਸ ਤੋਂ ਇਲਾਵਾ, ਰਾਜਾਂ ਦੇ ਪ੍ਰਸਤਾਵ ਦੇ ਅਧਾਰ 'ਤੇ ਤਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਤੇਲੰਗਾਨਾ, ਗੁਜਰਾਤ, ਹਰਿਆਣਾ, ਉੱਤਰ ਪ੍ਰਦੇਸ਼, ਓਡੀਸ਼ਾ, ਰਾਜਸਥਾਨ ਰਾਜਾਂ ਲਈ ਖਰੀਫ਼ ਮਾਰਕਿਟਿੰਗ ਸੀਜ਼ਨ 2020 ਲਈ 51.92 ਲੱਖ

ਮੀਟ੍ਰਿਕ ਟਨ ਦਾਲ਼ਾਂ ਅਤੇ ਤੇਲ ਬੀਜਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਕੀਮਤ ਸਹਾਇਤਾ ਸਕੀਮ (ਪੀਐੱਸਐੱਸ)

ਦੇ ਤਹਿਤ ਆਂਧਰ ਪ੍ਰਦੇਸ਼, ਕਰਨਾਟਕ, ਤਮਿਲਨਾਡੂ ਅਤੇ ਕੇਰਲ ਦੇ ਰਾਜਾਂ ਲਈ ਕੋਪਰਾ (ਬਾਰਾਂ ਮਾਸੀ ਫਸਲ) ਦੀ 1.23

ਲੱਖ ਮੀਟ੍ਰਿਕ ਟਨ ਖਰੀਦ ਦੀ ਪ੍ਰਵਾਨਗੀ ਵੀ ਦਿੱਤੀ ਗਈ ਸੀ । ਇਸ ਦੇ ਨਾਲ ਹੀ ਗੁਜਰਾਤ ਅਤੇ ਤਾਮਿਲਨਾਡੂ ਰਾਜਾਂ ਲਈ

ਹਾੜੀ ਦੇ ਮਾਰਕੀਟਿੰਗ ਸੀਜ਼ਨ 2020 - 2021 ਦੀ ਦਾਲ਼ਾਂ ਅਤੇ ਤੇਲ ਬੀਜਾਂ ਦੀ 2.50 ਲੱਖ ਮੀਟ੍ਰਿਕ ਟਨ ਦੀ ਖਰੀਦ

ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ । ਦੂਜੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਵੀ ਪੀਐੱਸਐੱਸ ਅਧੀਨ ਦਾਲ਼ਾਂ, ਤੇਲ ਬੀਜਾਂ

ਅਤੇ ਕੋਪਰਾ ਦੀ ਖਰੀਦ ਦੀਆਂ ਤਜਵੀਜ਼ਾਂ ਦੀ ਪ੍ਰਾਪਤੀ 'ਤੇ ਪ੍ਰਵਾਨਗੀ ਦਿੱਤੀ ਜਾਵੇਗੀ ਤਾਂ ਜੋ ਇਨ੍ਹਾਂ ਫਸਲਾਂ ਦੇ ਐੱਫਏਕਿਊ

ਗ੍ਰੇਡ ਦੀ ਖਰੀਦ ਸਾਲ 2020 - 21 ਲਈ ਸਿੱਧੇ ਰਜਿਸਟਰਡ ਕਿਸਾਨਾਂ ਤੋਂ ਕੀਤੀ ਜਾ ਸਕੇ । ਜੇਕਰ ਨੋਟੀਫਾਈਡ ਵਾਢੀ

ਸਮੇਂ ਦੌਰਾਨ ਮਾਰਕੀਟ ਰੇਟ ਘੱਟੋ ਘੱਟ ਸਮਰਥਨ ਮੁੱਲ ਤੋਂ ਹੇਠਾਂ ਜਾਂਦਾ ਹੈ ਤਾਂ ਉਹਨਾ ਸੂਬਿਆਂ ਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ

ਵਿੱਚ ਸੈਂਟਰਲ ਨੋਡਲ ਏਜੰਸੀ ਰਾਹੀਂ ਸੂਬੇ ਵੱਲੋਂ ਨਾਮਜ਼ਦ ਕੀਤੀਆਂ ਖਰੀਦ ਏਜੰਸੀਆਂ ਰਾਹੀਂ ਖਰੀਦ ਕੀਤੀ ਜਾ ਸਕੇ ।

25 - 01 - 2021 ਤੱਕ ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ 3,01,124.83 ਮੀਟਰਕ ਟਨ ਮੂੰਗ,

ਉੜਦ, ਮੁੰਗਫਲੀ ਦੀਆਂ ਫਲੀਆਂ ਅਤੇ ਸੋਇਆਬੀਨ ਜਿਹਨਾ ਦੀ ਘੱਟੋ ਘੱਟ ਸਮਰਥਨ ਮੁੱਲ ਕੀਮਤ 1622.29

ਕਰੋੜ  ਰੁਪਏ ਬਣਦੀ ਹੈ, ਖਰੀਦੀ ਹੈ । ਇਸ ਨਾਲ ਤਾਮਿਲਨਾਡੂ, ਮਹਾਰਾਸ਼ਟਰ, ਗੁਜਰਾਤ, ਹਰਿਆਣਾ ਅਤੇ

ਰਾਜਸਥਾਨ ਦੇ 1,62,120 ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ ।

ਇਸੇ ਤਰ੍ਹਾਂ ਕਰਨਾਟਕ ਅਤੇ ਤਮਿਲਨਾਡੂ ਵਿੱਚ ਪਿਛਲੇ ਸਾਲ ਦੇ 293.34 ਮੀਟ੍ਰਿਕ ਟਨ ਕੋਪਰਾ ਦੀ ਖਰੀਦ ਦੇ ਮੁਕਾਬਲੇ

25 - 01- 2021 ਤੱਕ 5089 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਜਿਸ ਦਾ ਐੱਮਐੱਸਪੀ 52.40 ਕਰੋੜ ਰੁਪਏ

ਹੈ ਅਤੇ ਇਸ ਨਾਲ 3961 ਕਿਸਾਨਾਂ ਨੂੰ ਲਾਭ ਹੋਇਆ ਹੈ। ਕੋਪਰਾ ਅਤੇਉੜਦ ਦੇ ਮਾਮਲੇ ਵਿੱਚ ਇਹਨਾ ਫਸਲਾਂ ਨੂੰ

ਪੈਦਾ ਕਰਨ ਵਾਲੇ ਮੁੱਖ ਸੂਬਿਆਂ ਵਿੱਚ ਇਹਨਾ ਦੇ ਭਾਅ ਘੱਟੋ ਘੱਟ ਸਮਰਥਨ ਮੁੱਲ ਤੋਂ ਉੱਪਰ ਚੱਲ ਰਹੇ ਹਨ। ਸਬੰਧਿਤ

ਸੂਬੇ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਸੂਬਿਆਂ ਦੇ ਫੈਸਲਿਆਂ ਅਨੁਸਾਰ ਮਿਥੀ ਤਾਰੀਖ ਤੋਂ ਖਰੀਫ ਦੀਆਂ

ਦਾਲਾਂ ਅਤੇ ਤੇਲ ਬੀਜ਼ ਫਸਲਾਂ ਸੂਬੇ ਦੀਆਂ ਮੰਡੀਆਂ ਵਿੱਚ ਆਉਣ ਦੇ ਅਧਾਰ ਮੁਤਾਬਿਕ ਖਰੀਦ ਪ੍ਰਬੰਧ ਕਰ ਰਹੀਆਂ ਹਨ।

 C:\Users\dell\Desktop\image058YBF.jpg

ਐੱਮ.ਐੱਸ.ਪੀ. ਅਧੀਨ ਕਪਾਹ ਦੇ ਖਰੀਦ ਕਾਰਜ ਪੰਜਾਬ, ਹਰਿਆਣਾ, ਰਾਜਸਥਾਨ ਮੱਧ ਪ੍ਰਦੇਸ਼, ਮਹਾਰਾਸ਼ਟਰ,

ਗੁਜਰਾਤ,  ਤੇਲੰਗਾਨਾ, ਆਂਧਰਾ ਪ੍ਰਦੇਸ਼, ਉੜੀਸਾ ਅਤੇ ਕਰਨਾਟਕ ਰਾਜਾਂ ਵਿੱਚ ਨਿਰਵਿਘਨ ਚੱਲ ਰਹੇ ਹਨ।

25.01.2021 ਤੱਕ  25,825.34 ਕਰੋੜ ਰੁਪਏ ਮੁੱਲ ਦੀਆਂ 88,43,412 ਕਪਾਹ ਗੰਢਾਂ ਦੀ ਖਰੀਦ

ਕੀਤੀ ਗਈ ਹੈ, ਜਿਸ ਨਾਲ 18,13,288 ਕਿਸਾਨਾਂ ਨੂੰ ਲਾਭ ਮਿਲਿਆ ਹੈ।

 C:\Users\dell\Desktop\image06SRPQ.jpg

 

                                                               *****

 

ਏ.ਪੀ.ਐੱਸ./ ਐੱਮ.ਐੱਸ.



(Release ID: 1692564) Visitor Counter : 71