ਖੇਤੀਬਾੜੀ ਮੰਤਰਾਲਾ

ਨਵੀਂ ਸਿੱਖਿਆ ਨੀਤੀ ਖੇਤੀਬਾੜੀ ਸੈਕਟਰ ਨੂੰ ਵਧੇਰੇ ਖੁਸ਼ਹਾਲ ਅਤੇ ਰੋਜ਼ਗਾਰ ਪਰਕ ਬਣਾਉਣ ਵਿੱਚ ਮਦਦਗਾਰ ਹੋਵੇਗੀ: ਸ਼੍ਰੀ ਤੋਮਰ


ਆਈਸੀਏਆਰ ਨੇ ਖੇਤੀ ਖੋਜ ਅਤੇ ਸਿੱਖਿਆ ਵਿੱਚ ਮੁੱਖ ਭੂਮਿਕਾ ਨਿਭਾਈ ਹੈ: ਸ਼੍ਰੀ ਪੀਯੂਸ਼ ਗੋਇਲ

ਆਈਸੀਏਆਰ ਸੁਸਾਇਟੀ ਦੀ 92 ਵੀਂ ਸਲਾਨਾ ਜਨਰਲ ਮੀਟਿੰਗ ਆਯੋਜਿਤ ਕੀਤੀ ਗਈ

Posted On: 27 JAN 2021 8:18PM by PIB Chandigarh

ਸ਼੍ਰੀ ਨਰੇਂਦਰ ਸਿੰਘ ਤੋਮਰ, ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਅੱਜ ਆਈਸੀਏਆਰ ਸੁਸਾਇਟੀ ਦੀ 92 ਵੀਂ ਸਲਾਨਾ ਸਧਾਰਣ ਮੀਟਿੰਗ ਨੂੰ ਸੰਬੋਧਨ ਕੀਤਾ। ਸ੍ਰੀ ਤੋਮਰ ਨੇ ਆਈਸੀਏਆਰ ਵੱਲੋਂ ਵਿਕਸਤ ਵਿਗਿਆਨ ਸੰਚਾਲਤ ਮਾਰਗ ਰਾਹੀਂ ਵੱਖੋ ਵੱਖ ਖੇਤੀਬਾੜੀ ਅਤੇ ਫਾਰਮਿੰਗ ਸਮਸਿਆਵਾਂ ਦੇ ਹੱਲ ਅਤੇ 2022 ਤਕ ਕਿਸਾਨਾਂ ਦੀ ਆਮਦਨ ਦੁਗੁਣੀ ਕਰਨ ਦੀਆਂ ਸਰਕਾਰ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਕੇਂਦਰੀ ਮੰਤਰੀ ਨੇ ਕੌਂਸਲ ਨਾਲ ਜੁੜੇ ਖੇਤੀ ਵਿਗਿਆਨੀਆਂ, ਅਧਿਆਪਕਾਂ,  ਵਿਦਿਆਰਥੀਆਂ ਅਤੇ ਕਿਸਾਨਾਂ ਦੇ ਅਜਿੱਤ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਗੱਲ ਤੇ ਵੀ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਸਖਤ ਮਿਹਨਤ ਅਤੇ ਖੇਤੀ ਵਿਗਿਆਨੀਆਂ ਵੱਲੋਂ ਵਿਕਸਿਤ ਕੀਤੀਆਂ ਗਈਆਂ ਨਵੀਨਤਮ ਤਕਨਾਲੋਜੀਆਂ ਨੇ ਦੇਸ਼ ਨੂੰ ਵਿਸ਼ਵ ਪੱਧਰ ‘ਤੇ ਦੁੱਧ ਦੇ ਉਤਪਾਦਨ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਮਹੱਤਵਪੂਰਣ ਸਥਾਨ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ ਹੈ।

 ਕੇਂਦਰੀ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਦੀ ਵਿਕਾਸ ਦਰ ਵਿੱਚ ਤੇਜ਼ੀ ਲਿਆਉਣ ਅਤੇ ਦੇਸ਼ ਦੇ ਕਿਸਾਨਾਂ ਦੇ ਸਸ਼ਕਤੀਕਰਨ ਲਈ ਉਤਪਾਦਨ ਅਤੇ ਉਤਪਾਦਕਤਾ ਨੂੰ ਵਧਾਉਣ ਲਈ ਕਈ ਵਿਆਪਕ ਯੋਜਨਾਵਾਂ ਨੂੰ ਲਾਗੂ ਕਰਨ ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨ ‘ਉਤਪਾਦਕ’ ਸੰਸਥਾਵਾਂ ਦੇਸ਼ ਵਿੱਚ ਵੱਖ-ਵੱਖ ਖੇਤੀਬਾੜੀ ਅਤੇ ਕਿਸਾਨੀ ਸਮੱਸਿਆਵਾਂ ਦੇ ਹੱਲ ਲਈ ਅਹਿਮ ਭੂਮਿਕਾ ਨਿਭਾਉਣਗੀਆਂ। ਸ੍ਰੀ ਤੋਮਰ ਨੇ ਜ਼ੋਰ ਦੇ ਕੇ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਚੁਣੌਤੀਪੂਰਨ ਸਮੇਂ ਦੌਰਾਨ ਵੀ; ਕੌਂਸਲ ਨੇ ਵੱਖ ਵੱਖ ਲੋੜੀਂਦੀਆਂ ਖੁਰਾਕੀ ਫਸਲਾਂ ਦੇ ਉਤਪਾਦਨ ਵਿੱਚ ਕਾਫ਼ੀ ਵਾਧਾ ਹਾਸਲ ਕਰਕੇ ਆਪਣੀ ਸਾਰਥਕਤਾ ਬਣਾਈ ਰੱਖੀ। ਉਨ੍ਹਾਂ ਕੌਂਸਲ ਵੱਲੋਂ ਫਸਲਾਂ ਦੀਆਂ ਨਵੀਆਂ ਵੱਖ ਵੱਖ ਕਿਸਮਾਂ ਦੇ ਵਿਕਾਸ ਬਾਰੇ ਦੱਸਿਆ ਜੋ ਦੇਸ਼ ਨੂੰ ਕਈ ਤਰੀਕਿਆਂ ਨਾਲ ਫਲ ਦੇ ਰਹੀਆਂ ਹਨ।  

 

ਕੌਂਸਲ ਅਤੇ ਖੇਤੀਬਾੜੀ ਯੂਨੀਵਰਸਟੀਆਂ ਦੇ ਅਥਾਹ ਯੋਗਦਾਨਾਂ ਨੂੰ ਰੇਖਾਂਕਿਤ ਕਰਦਿਆਂ ਕੇਂਦਰੀ ਮੰਤਰੀ ਨੇ ਨਵੀਂ ਸਿੱਖਿਆ ਨੀਤੀ ਦੀ ਸਹਾਇਤਾ ਨਾਲ ਖੇਤੀਬਾੜੀ ਸੈਕਟਰ ਨੂੰ ਵਧੇਰੇ ਰੋਜ਼ਗਾਰ ਪਰਕ ਬਣਾਉਣ ਦੀ ਅਪੀਲ ਕੀਤੀ। ਸ੍ਰੀ ਤੋਮਰ ਨੇ ਜ਼ੋਰ ਦੇ ਕੇ ਕਿਹਾ ਕਿ ਸਾਂਝੇ ਯਤਨਾਂ ਨਾਲ ਦੇਸ਼ ਦੇ ਖੇਤੀਬਾੜੀ ਸੈਕਟਰ ਦੇ ਵਿਕਾਸ, ਕਿਸਾਨਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ "ਜੈ ਕਿਸਾਨ, ਜੈ ਕਿਸਾਨ, ਜੈ ਵਿਗਿਆਨ, ਜੈ ਅਨੁਸੰਧਾਨ" ਦੇ ਨਾਅਰੇ ਦਾ ਹਵਾਲਾ ਦਿੰਦਿਆਂ, ਸ਼੍ਰੀ ਪੀਯੂਸ਼ ਗੋਇਲ, ਕੇਂਦਰੀ ਰੇਲਵੇ, ਵਣਜ ਅਤੇ ਉਦਯੋਗ ਅਤੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰੀ ਨੇ ਕੌਂਸਲ ਵੱਲੋਂ ਖੇਤੀਬਾੜੀ ਖੋਜ ਅਤੇ ਸਿੱਖਿਆ ਵਿੱਚ ਨਿਭਾਈ ਪ੍ਰਮੁੱਖ ਭੂਮਿਕਾ 'ਤੇ ਜ਼ੋਰ ਦਿੱਤਾ। ਸ਼੍ਰੀ ਗੋਇਲ ਨੇ ਆਤਮਨਿਰਭਰ ਭਾਰਤ ਅਭਿਆਨ ਵਿੱਚ ਆਈਸੀਏਆਰ ਦੀ ਲਾਜ਼ਮੀ ਭੂਮਿਕਾ ਨੂੰ ਰੇਖਾਂਕਿਤ ਕੀਤਾ। ਕੇਂਦਰੀ ਮੰਤਰੀ ਨੇ ਜਲਵਾਯੁ ਪਰਿਵਰਤਨ ਦੇ ਅਨੁਸਾਰ ਫਸਲਾਂ ਦੀ ਵਿਭਿੰਨਤਾ 'ਤੇ ਜ਼ੋਰ ਦਿੱਤਾ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਸ਼੍ਰੀ ਪਰਸ਼ੋਤਮ ਰੁਪਾਲਾ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਸੈਕਟਰ ਨੇ ਨਾ ਸਿਰਫ ਕਈ ਜ਼ਰੂਰੀ ਖੁਰਾਕ ਵਾਲੀਆਂ ਫਸਲਾਂ ਦਾ ਰਿਕਾਰਡ ਉਤਪਾਦਨ ਹਾਸਲ ਕੀਤਾ, ਬਲਕਿ ਕੋਵਿਡ-19 ਮਹਾਮਾਰੀ ਲੌਕਡਾਉਨ ਦੀ ਅਵਧੀ ਦੌਰਾਨ ਰੋਜ਼ਗਾਰ ਦੇ ਮੌਕੇ ਵੀ ਪ੍ਰਦਾਨ ਕੀਤੇ।

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਸ਼੍ਰੀ ਕੈਲਾਸ਼ ਚੌਧਰੀ ਨੇ ਇੱਕ ਰਾਸ਼ਟਰ ਦੇ ਵਿਕਾਸ ਲਈ ਖੇਤੀਬਾੜੀ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ। ਮੰਤਰੀ ਨੇ ਕਿਸਾਨਾਂ ਦੀ ਆਮਦਨੀ ਨੂੰ ਵਧਾਉਣ ਲਈ ਬੀਜਾਂ ਦੀਆਂ ਸੁਧਰੀਆਂ ਕਿਸਮਾਂ, ਸਟੋਰੇਜ ਸਹੂਲਤਾਂ, ਘੱਟ ਉਤਪਾਦਨ ਲਾਗਤ, ਸਹੀ ਖਾਦਾਂ ਦੀ ਉਪਲਬਧਤਾ ਅਤੇ ਕੁਸ਼ਲ ਮਾਰਕੀਟਿੰਗ ਪ੍ਰਣਾਲੀਆਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਸ੍ਰੀ ਚੌਧਰੀ ਨੇ ਕਿਸਾਨਾਂ ਨੂੰ ਜੈਵਿਕ ਖੇਤੀ ਅਪਨਾਉਣ ਲਈ ਉਤਸ਼ਾਹਤ ਕਰਨ ਲਈ ਵੱਖ ਵੱਖ ਪ੍ਰੋਗਰਾਮਾਂ ਦੇ ਆਯੋਜਨ ‘ਤੇ ਜ਼ੋਰ ਦਿੱਤਾ।

ਨੀਤੀ ਆਯੋਗ ਦੇ ਮੈਂਬਰ ਡਾ: ਰਮੇਸ਼ ਚੰਦ, ਭਾਰਤ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਦੇ ਖੇਤੀਬਾੜੀ, ਸਹਿਕਾਰਤਾ ਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਸ਼੍ਰੀ ਸੰਜੇ ਅਗਰਵਾਲ ਵੀ ਇਸ ਮੌਕੇ ਦੌਰਾਨ ਮੌਜੂਦ ਸਨ।

ਡਾ: ਤ੍ਰਿਲੋਚਨ ਮਹਾਪਾਤਰਾ, ਸੱਕਤਰ (ਡੀਏਆਰਈ) ਤੇ ਡਾਇਰੈਕਟਰ ਜਨਰਲ (ਆਈਸੀਏਆਰ) ਨੇ ਕੌਂਸਲ ਦੀਆਂ ਸਾਲ ਦੀਆਂ ਮੁੱਖ ਪ੍ਰਾਪਤੀਆਂ ਦੀ ਜਾਣਕਾਰੀ ਦਿੱਤੀ। ਡਾ: ਮੋਹਪਾਤਰਾ ਨੇ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਖੋਜ ਅਤੇ ਸਿੱਖਿਆ ਦੇ ਨਾਲ-ਨਾਲ, ਕੌਂਸਲ ਕਿਸਾਨਾਂ ਲਈ ਨਵੀਂਨਤਮ ਅਤੇ ਆਧੁਨਿਕਤਮ ਖੇਤੀ ਤਕਨੋਲੋਜੀਆਂ ਨੂੰ ਪ੍ਰੋਮੋਟ ਕਰਨ ਲਈ ਵੀ ਸਮਰਪਿਤ ਹੈ।   

ਇਸ ਮੌਕੇ ਆਈਸੀਏਆਰ ਦੇ ਵੱਖ ਵੱਖ ਉਤਪਾਦ ਅਤੇ ਪਬਲੀਕੇਸ਼ਨ ਵੀ ਜਾਰੀ ਕੀਤੇ ਗਏ।

ਵੱਖ ਵੱਖ ਰਾਜ ਸਰਕਾਰਾਂ ਦੇ ਖੇਤੀਬਾੜੀ, ਬਾਗਬਾਨੀ, ਪਸ਼ੂਧਨ ਅਤੇ ਮੱਛੀ ਪਾਲਣ ਬਾਰੇ ਮੰਤਰੀਆਂ; ਆਈਸੀਏਆਰ ਸੁਸਾਇਟੀ ਦੇ ਸੀਨੀਅਰ ਅਧਿਕਾਰੀਆਂ, ਆਈਸੀਏਆਰ ਗਵਰਨਿੰਗ ਬਾਡੀ ਦੇ ਮੈਂਬਰਾਂ, ਸ਼੍ਰੀ ਸੰਜੇ ਕੁਮਾਰ ਸਿੰਘ, ਵਧੀਕ ਸੱਕਤਰ (ਡੀਏਆਰਈ) ਤੇ ਸਕੱਤਰ (ਆਈਸੀਏਆਰ) ਅਤੇ ਕੌਂਸਲ ਦੇ ਸੀਨੀਅਰ ਅਧਿਕਾਰੀਆਂ, ਖੇਤੀ ਵਿਗਿਆਨੀਆਂ ਅਤੇ ਸਟਾਫ ਮੈਂਬਰਾਂ ਨੇ ਵੀ ਮੀਟਿੰਗ ਵਿੱਚ ਵਰਚੂਅਲੀ ਹਿੱਸਾ ਲਿਆ।

--------------------------------

ਏ ਪੀ ਐਸ/ ਐਮ ਐਸ 


(Release ID: 1692828) Visitor Counter : 186