ਸੂਚਨਾ ਤੇ ਪ੍ਰਸਾਰਣ ਮੰਤਰਾਲਾ

ਇਹ ਅਗਾਂਹਵਧੂ ਬਜਟ ਹੈ: ਸ਼੍ਰੀ ਪ੍ਰਕਾਸ਼ ਜਾਵਡੇਕਰ

Posted On: 01 FEB 2021 6:22PM by PIB Chandigarh

ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਸ਼੍ਰੀ ਪ੍ਰਕਾਸ਼ ਜਾਵਡੇਕਰ ਨੇ ਅੱਜ ਕਿਹਾ ਕਿ ਇਹ ਅਗਾਂਹਵਧੂ ਬਜਟ ਹੈ। ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਦੁਆਰਾ ਸੰਸਦ ਵਿੱਚ ਕੇਂਦਰੀ ਬਜਟ 2021-22 ਦੀ ਪੇਸ਼ਕਾਰੀ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਟਿੱਪਣੀ ਕੀਤੀ ਕਿ ਕੋਰੋਨਾਵਾਇਰਸ ਮਹਾਮਾਰੀ ਨੇ ਪੂਰੀ ਦੁਨੀਆ ਦੀਆਂ ਅਰਥਵਿਵਸਥਾਵਾਂ ਨੂੰ ਪ੍ਰਭਾਵਿਤ ਕੀਤਾ ਹੈ, ਪਰ ਭਾਰਤ ਨਾ ਸਿਰਫ ਕੋਵਿਡ ਵਿਰੁੱਧ ਲੜਾਈ ਜਿੱਤਿਆ ਹੈ ਬਲਕਿ ਇਹ ਗ਼ਰੀਬੀ ਦੇ ਖ਼ਿਲਾਫ਼ ਆਪਣੀ ਲੜਾਈ ਵਿੱਚ ਅਤੇ ਖੁਸ਼ਹਾਲੀ ਵੱਲ ਵੀ ਅੱਗੇ ਵਧ ਰਿਹਾ ਹੈ।

 

ਪੂੰਜੀਗਤ ਖਰਚਿਆਂ ਲਈ ਵੱਡੇ ਪੱਧਰ ਉੱਤੇ ਬਜਟ ਵਿੱਚ ਵਾਧਾ ਕਰਨ ਬਾਰੇ ਚਾਨਣਾ ਪਾਉਂਦਿਆਂ ਮੰਤਰੀ ਨੇ ਕਿਹਾ ਕਿ ਬੁਨਿਆਦੀ ਢਾਂਚੇ ਵਿੱਚ ਪੰਜ ਲੱਖ ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਇੱਕ ਵੱਡੀ ਪਹਿਲ ਹੈ। ਇਸ ਨਾਲ ਰੋਜ਼ਗਾਰ ਨੂੰ ਵੱਡਾ ਉਤਸ਼ਾਹ ਮਿਲੇਗਾ।


 

          **********


 

ਸੌਰਭ ਸਿੰਘ(Release ID: 1694188) Visitor Counter : 106