ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਗੱਲਬਾਤ ਕੀਤੀ

Posted On: 01 FEB 2021 6:46PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ।

 

ਪ੍ਰਧਾਨ ਮੰਤਰੀ ਨੇ 29 ਜਨਵਰੀ 2021 ਨੂੰ ਨਵੀਂ ਦਿੱਲੀ ਵਿਖੇ ਇਜ਼ਰਾਈਲੀ ਦੂਤਘਰ ਦੇ ਨੇੜੇ ਹੋਏ ਆਤੰਕੀ ਹਮਲੇ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨੇਤਨਯਾਹੂ ਨੂੰ ਭਰੋਸਾ ਦਿੱਤਾ ਕਿ ਭਾਰਤ ਇਜ਼ਰਾਈਲ ਦੇ ਰਾਜਦੂਤਾਂ ਅਤੇ ਪਰਿਸਰ ਦੀ ਸੁਰੱਖਿਆ ਤੇ ਬਚਾਅ ਲਈ ਸਭ ਤੋਂ ਵੱਧ ਮਹੱਤਵ ਦਿੰਦਾ ਹੈ ਅਤੇ ਦੋਸ਼ੀਆਂ ਨੂੰ ਲੱਭਣ ਅਤੇ ਸਜ਼ਾ ਦੇਣ ਲਈ ਆਪਣੇ ਸਾਰੇ ਸਰੋਤਾਂ ਨੂੰ ਤੈਨਾਤ ਕਰੇਗਾ। ਦੋਵਾਂ ਨੇਤਾਵਾਂ ਨੇ ਇਸ ਸੰਦਰਭ ਵਿੱਚ ਭਾਰਤੀ ਅਤੇ ਇਜ਼ਰਾਈਲ ਦੀਆਂ ਸੁਰੱਖਿਆ ਏਜੰਸੀਆਂ ਦਰਮਿਆਨ ਨੇੜਲੇ ਤਾਲਮੇਲ 'ਤੇ ਸੰਤੁਸ਼ਟੀ ਜ਼ਾਹਰ ਕੀਤੀ।

 

ਦੋਵੇਂ ਨੇਤਾਵਾਂ ਨੇ ਇੱਕ-ਦੂਸਰੇ ਨੂੰ ਆਪਣੇ ਆਪਣੇ ਦੇਸ਼ਾਂ ਵਿੱਚ ਕੋਵਿਡ-19 ਮਹਾਮਾਰੀ ਦੇ ਖ਼ਿਲਾਫ਼ ਲੜਾਈ ਦੀ ਪ੍ਰਗਤੀ ਬਾਰੇ ਵੀ ਦੱਸਿਆ ਅਤੇ ਇਸ ਖੇਤਰ ਵਿੱਚ ਹੋਰ ਸਹਿਯੋਗ ਦੀ ਸੰਭਾਵਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ।

 

***

ਡੀਐੱਸ/ਐੱਸਐੱਚ



(Release ID: 1694227) Visitor Counter : 179