ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ; ਉਤਰਾਖੰਡ ਦੀ ਮੰਦਭਾਗੀ ਸਥਿਤੀ ਦੀ ਸਮੀਖਿਆ ਕੀਤੀ

प्रविष्टि तिथि: 07 FEB 2021 2:33PM by PIB Chandigarh

 ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਤ੍ਰਿਵੇਂਦਰ ਸਿੰਘ ਰਾਵਤ ਨਾਲ ਗੱਲਬਾਤ ਕੀਤੀ ਅਤੇ ਉਤਰਾਖੰਡ ਵਿੱਚ ਸਥਿਤੀ ਦੀ ਸਮੀਖਿਆ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, "ਅਸਾਮ ਵਿੱਚ ਹੁੰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉਤਰਾਖੰਡ ਵਿੱਚ ਸਥਿਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਮੁੱਖ ਮੰਤਰੀ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਉੱਥੇ ਚੱਲ ਰਹੇ ਬਚਾਅ ਅਤੇ ਰਾਹਤ ਕਾਰਜਾਂ ਦੀ ਸਥਿਤੀ ਦਾ ਜਾਇਜਾ ਲਿਆ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਕੰਮ ਕਰ ਰਹੇ ਹਨ।

 

ਇੱਕ ਹੋਰ ਟਵੀਟ ਵਿੱਚ,  ਪ੍ਰਧਾਨ ਮੰਤਰੀ ਨੇ ਕਿਹਾ,  ‘‘ਮੈਂ ਉਤਰਾਖੰਡ ਵਿੱਚ ਮੰਦਭਾਗੀ ਸਥਿਤੀ ਦੀ ਲਗਾਤਾਰ ਸਮੀਖਿਆ ਕਰ ਰਿਹਾ ਹਾਂ। ਭਾਰਤ ਉਤਰਾਖੰਡ ਦੇ ਨਾਲ ਖੜ੍ਹਾ ਹੈ ਅਤੇ ਦੇਸ਼ ਉੱਥੇ ਹਰ ਵਿਅਕਤੀ ਦੀ ਸੁਰੱਖਿਆ ਦੀ ਪ੍ਰਾਥਨਾ ਕਰ ਰਿਹਾ ਹੈ।  ਸੀਨੀਅਰ ਅਧਿਕਾਰੀਆਂ  ਦੇ ਨਾਲ ਲਗਾਤਾਰ ਗੱਲ ਕਰ ਰਿਹਾ ਹਾਂ ਅਤੇ ਐੱਨਡੀਆਰਐੱਫ ਦੀ ਤੈਨਾਤੀ,  ਬਚਾਅ ਅਤੇ ਰਾਹਤ ਕਾਰਜਾਂ ਨਾਲ ਸਬੰਧਿਤ ਤਾਜ਼ਾ ਜਾਣਕਾਰੀ ਪ੍ਰਾਪਤ ਕਰ ਰਿਹਾ ਹਾਂ।’’

***

ਡੀਐੱਸ/ਐੱਸਐੱਚ


(रिलीज़ आईडी: 1696054) आगंतुक पटल : 174
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam