ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉਤਰਾਖੰਡ ਦੇ ਚਮੋਲੀ ਵਿੱਚ ਹਿਮਸਖਲਨ ਦੇ ਪੀੜਿਤਾਂ ਨੂੰ ਸਹਾਇਤਾ ਰਕਮ ਦਿੱਤੇ ਜਾਣ ਦੀ ਪ੍ਰਵਾਨਗੀ ਦਿੱਤੀ
प्रविष्टि तिथि:
07 FEB 2021 8:45PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਤਰਾਖੰਡ ਦੇ ਚਮੋਲੀ ਵਿੱਚ ਗਲੇਸ਼ੀਅਰ ਵਿੱਚ ਆਈ ਦਰਾਰ ਦੇ ਕਾਰਨ ਹੋਏ ਦੁਖਦ ਹਿਮਸਖਲਨ ਦੀ ਵਜ੍ਹਾ ਨਾਲ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਜਨਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਤੋਂ ਦੋ-ਦੋ ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੇ ਜਾਣ ਦੀ ਪ੍ਰਵਾਨਗੀ ਦਿੱਤੀ ਹੈ ।
ਉਨ੍ਹਾਂ ਨੇ ਗੰਭੀਰ ਰੂਪ ਨਾਲ ਜਖ਼ਮੀਆਂ ਲਈ 50,000 ਰੁਪਏ ਦੀ ਰਕਮ ਨੂੰ ਵੀ ਪ੍ਰਵਾਨਗੀ ਦਿੱਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਦੇ ਹੋਏ ਕਿਹਾ ਹੈ, “PM @narendramodi ਨੇ ਉਤਰਾਖੰਡ ਦੇ ਚਮੋਲੀ ਵਿੱਚ ਗਲੇਸ਼ੀਅਰ ਵਿੱਚ ਆਈ ਦਰਾਰ ਦੇ ਕਾਰਨ ਹੋਏ ਦੁਖਦ ਹਿਮਸਖਲਨ ਦੀ ਵਜ੍ਹਾ ਨਾਲ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਜਨਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਤੋਂ ਦੋ-ਦੋ ਲੱਖ ਰੁਪਏ ਅਤੇ ਗੰਭੀਰ ਰੂਪ ਨਾਲ ਜਖ਼ਮੀਆਂ ਨੂੰ 50,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੇ ਜਾਣਦੀ ਪ੍ਰਵਾਨਗੀ ਦੇ ਦਿੱਤੀ ਹੈ।”
***
ਡੀਐੱਸ/ਐੱਸਐੱਚ
(रिलीज़ आईडी: 1696130)
आगंतुक पटल : 169
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam