ਖੇਤੀਬਾੜੀ ਮੰਤਰਾਲਾ
‘ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਐਨਸੀਟੀ ਦਿੱਲੀ ਰਾਜਾਂ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਤ ਕਰਨ’ ਲਈ ਕੇਂਦਰੀ ਸੈਕਟਰ ਸਕੀਮ
ਸਾਲ 2018-19 ਤੋਂ 2020-21 ਦੌਰਾਨ 1726.67 ਕਰੋੜ ਰੁਪਏ ਜਾਰੀ ਕੀਤੇ ਗਏ
Posted On:
08 FEB 2021 6:35PM by PIB Chandigarh
ਕੇਂਦਰੀ ਬਜਟ ਵਿੱਚ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਐਨਸੀਟੀ ਦਿੱਲੀ ਦੀਆਂ ਸਰਕਾਰਾਂ ਦੇ ਯਤਨਾਂ ਦੀ ਸਹਾਇਤਾ ਲਈ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਨੂੰ ਸਬਸਿਡੀ ਦੇਣ ਲਈ ਵਿਸ਼ੇਸ਼ ਯੋਜਨਾ ਬਾਰੇ ਸਾਲ 2018 ਦੇ ਬਜਟ ਦੇ ਐਲਾਨ ਦੀ ਪਾਲਣਾ ਕਰਦਿਆਂ ਵਾਤਾਵਰਣ ਨੂੰ ਹਵਾ ਪ੍ਰਦੂਸ਼ਣ ਤੋਂ ਬਚਾਉਣ ਅਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਨਾਲ ਹੋਣ ਵਾਲੇ ਪੌਸ਼ਟਿਕ ਤੱਤਾਂ ਅਤੇ ਮਿੱਟੀ ਦੇ ਸੂਖਮ ਜੀਵ-ਜੰਤੂਆਂ ਦੇ ਨੁਕਸਾਨ ਨੂੰ ਰੋਕਣਾ; ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਉਤਸ਼ਾਹਤ ਕਰਨਾ ਅਤੇ ਢੁਕਵੇਂ ਮਸ਼ੀਨੀਕਰਨ ਦੀ ਵਰਤੋਂ ਕਰਕੇ ਮਿੱਟੀ ਵਿੱਚ ਮਿਲਾਉਣਾ ਅਤੇ ਪ੍ਰਦਰਸ਼ਨ, ਸਮਰੱਥਾ ਵਧਾਉਣ ਦੀਆਂ ਗਤੀਵਿਧੀਆਂ ਅਤੇ ਵੱਖ-ਵੱਖ ਜਾਣਕਾਰੀ, ਸਿੱਖਿਆ ਅਤੇ ਸੰਚਾਰ ਰਣਨੀਤੀਆਂ ਦੁਆਰਾ ਫਸਲਾਂ ਦੀ ਰਹਿੰਦ-ਖੂੰਹਦ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਪ੍ਰਬੰਧਨ ਲਈ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ਾਂ ਨਾਲ ‘ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਐਨਸੀਟੀ ਦਿੱਲੀ ਦੇ ਰਾਜਾਂ ਵਿੱਚ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਕੇਂਦਰੀ ਸੈਕਟਰ ਯੋਜਨਾ (100% ਕੇਂਦਰ ਸਰਕਾਰ ਫੰਡ ਦੇ ਫੰਡ 'ਤੇ ਅਧਾਰਿਤ ) ਨੂੰ 2018-19 ਅਤੇ 2019-20 ਦੌਰਾਨ ਲਾਗੂ ਕੀਤਾ ਗਿਆ ਹੈ। ਇਸ ਯੋਜਨਾ ਨੂੰ ਸਾਲ 2020-21 ਤੱਕ ਵਧਾ ਦਿੱਤਾ ਗਿਆ ਹੈ। ਸਾਲ 2018-19 ਤੋਂ ਲੈ ਕੇ 2020-21 ਤੱਕ ਇਨ੍ਹਾਂ ਰਾਜਾਂ ਨੂੰ 1726.67 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ। ਇਨ੍ਹਾਂ ਫੰਡਾਂ ਵਿਚੋਂ ਰਾਜਾਂ ਨੇ 1.58 ਮਸ਼ੀਨਾਂ ਵਿਅਕਤੀਗਤ ਕਿਸਾਨਾਂ ਅਤੇ 30,961 ਮਸ਼ੀਨਾਂ ਕਸਟਮ ਹਾਇਰਿੰਗ ਸੈਂਟਰਾਂ ਨੂੰ ਸਪਲਾਈ ਕੀਤੀਆਂ ਗਈਆਂ ਹੈ। ਸਾਲ 2020 ਵਿੱਚ ਸਾਲ 2016 ਦੇ ਮੁਕਾਬਲੇ ਪੰਜਾਬ, ਹਰਿਆਣਾ ਅਤੇ ਯੂਪੀ ਵਿੱਚ ਸਮੁੱਚੇ ਤੌਰ 'ਤੇ ਰਹਿੰਦ-ਖੂੰਹਦ ਸਾੜਨ ਦੀਆਂ ਗਤੀਵਿਧੀਆਂ ਵਿੱਚ 30% ਦੀ ਕਮੀ ਦਰਜ ਕੀਤੀ ਗਈ ਹੈ। ਪੰਜਾਬ ਵਿੱਚ -22.7%, ਹਰਿਆਣਾ-63.8% ਅਤੇ ਯੂਪੀ-52.01% ਦੀ ਕਮੀ ਆਈ ਹੈ।
******
ਏਪੀਐਸ
(Release ID: 1696328)
Visitor Counter : 140