ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਅਤੇ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਜੋਸਫ਼ ਆਰ. ਬਾਇਡਨ ਦਰਮਿਆਨ ਟੈਲੀਫੋਨ ‘ਤੇ ਗੱਲਬਾਤ
Posted On:
08 FEB 2021 11:55PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ, ਮਹਾਮਹਿਮ ਜੋਸਫ਼ ਆਰ. ਬਾਇਡਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਇਡਨ ਨੂੰ ਗਰਮਜੋਸ਼ੀ ਨਾਲ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਕਾਰਜਕਾਲ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਭਾਰਤ-ਅਮਰੀਕਾ ਰਣਨੀਤਕ ਸਾਂਝੇਦਾਰੀ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਗੱਲ ਕਹੀ।
ਦੋਹਾਂ ਨੇਤਾਵਾਂ ਨੇ ਖੇਤਰੀ ਵਿਕਾਸ ਅਤੇ ਵਿਆਪਕ ਭੂ-ਰਾਜਨੀਤਿਕ ਸੰਦਰਭ 'ਤੇ ਚਰਚਾ ਕੀਤੀ। ਉਨ੍ਹਾਂ ਨੇ ਸਵੀਕਾਰ ਕੀਤਾ ਕਿ ਭਾਰਤ-ਅਮਰੀਕੀ ਸਾਂਝੇਦਾਰੀ ਲੋਕਤੰਤ੍ਰਿਕ ਕਦਰਾਂ ਕੀਮਤਾਂ ਅਤੇ ਸਾਂਝੇ ਰਣਨੀਤਕ ਹਿਤਾਂ ਲਈ ਪ੍ਰਤਿਬੱਧਤਾ ਮਜ਼ਬੂਤੀ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਨਿਯਮ ਅਧਾਰਿਤ ਅੰਤਰਰਾਸ਼ਟਰੀ ਵਿਵਸਥਾ ਅਤੇ ਅਜ਼ਾਦ, ਖੁੱਲ੍ਹੇ ਅਤੇ ਸਮਾਵੇਸ਼ੀ ਇੰਡੋ-ਪ੍ਰਸ਼ਾਂਤ ਖੇਤਰ ਨੂੰ ਸੁਨਿਸ਼ਚਿਤ ਕਰਨ ਲਈ ਸਮਾਨ ਸੋਚ ਵਾਲੇ ਦੇਸ਼ਾਂ ਨਾਲ ਕੰਮ ਕਰਨ ਦੀ ਮਹੱਤਤਾ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਬਾਇਡਨ ਨੇ ਗਲੋਬਲ ਜਲਵਾਯੂ ਪਰਿਵਰਤਨ ਦੀ ਚੁਣੌਤੀ ਦੇ ਸਮਾਧਾਨ ਲਈ ਇਕੱਠੇ ਮਿਲ ਕੇ ਕੰਮ ਕਰਨ ਦੀ ਲੋੜ ਨੂੰ ਸਵੀਕਾਰ ਕੀਤਾ। ਪ੍ਰਧਾਨ ਮੰਤਰੀ ਨੇ ਪੈਰਿਸ ਸਮਝੌਤੇ ‘ਤੇ ਫਿਰ ਤੋਂ ਪ੍ਰਤੀਬੱਧਤਾ ਪ੍ਰਗਟਾਉਣ ਲਈ ਰਾਸ਼ਟਰਪਤੀ ਬਾਇਡਨ ਦੇ ਫੈਸਲੇ ਦਾ ਸੁਆਗਤ ਕੀਤਾ ਅਤੇ ਭਾਰਤ ਦੁਆਰਾ ਅਖੁੱਟ ਊਰਜਾ ਦੇ ਖੇਤਰ ਵਿੱਚ ਆਪਣੇ ਨਿਰਧਾਰਿਤ ਮਹੱਤਵਅਕਾਂਖੀ ਉਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਨੇ ਇਸ ਸਾਲ ਅਪ੍ਰੈਲ ਵਿੱਚ ਕਲਾਈਮੇਟ ਲੀਡਰਸ ਸਮਿੱਟ ਸੰਮੇਲਨ ਆਯੋਜਿਤ ਕਰਨ ਲਈ ਰਾਸ਼ਟਰਪਤੀ ਬਾਇਡਨ ਦੀ ਪਹਿਲ ਦਾ ਸੁਆਗਤ ਕੀਤਾ ਅਤੇ ਇਸ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਜਾਹਿਰ ਕੀਤੀ।
ਪ੍ਰਧਾਨ ਮੰਤਰੀ ਨੇ ਰਾਸ਼ਟਰਪਤੀ ਬਾਇਡੇਨ ਨੂੰ ਆਪਣੀ ਸੁਵਿਧਾ ਅਨੁਸਾਰ ਜਲਦੀ ਤੋਂ ਜਲਦੀ ਭਾਰਤ ਆਉਣ ਦਾ ਸੱਦਾ ਦਿੱਤਾ।
****
ਡੀਐੱਸ/ਏਕੇਜੇ
(Release ID: 1696524)
Visitor Counter : 171
Read this release in:
English
,
Urdu
,
Marathi
,
Hindi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam