ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ

ਪਿਛਲੇ ਸਾਲ ਦੇ ਮੁਕਾਬਲੇ ਝੋਨੇ ਦੀ ਖਰੀਦ ਵਿੱਚ 17.60 ਫ਼ੀਸਦੀ ਦਾ ਵਾਧਾ ਦਰਜ ਹੋਇਆ, ਪਿਛਲੇ ਸਾਲ ਇਸ ਸਮੇਂ ਦੌਰਾਨ 527.21 ਲੱਖ ਮੀਟ੍ਰਿਕ ਟਨ ਦੀ ਖਰੀਦ ਹੋਈ ਸੀ

ਚਾਲੂ ਮਾਰਕੀਟਿੰਗ ਸੀਜ਼ਨ (ਕੇਐੱਮਐੱਸ) ਦੌਰਾਨ ਝੋਨੇ ਦੀ ਕੁੱਲ 620.04 ਲੱਖ ਮੀਟ੍ਰਿਕ ਟਨ ਖਰੀਦ ਕੀਤੀ ਗਈ ਹੈ

ਇਕੱਲੇ ਪੰਜਾਬ ਨੇ 202.82 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਇਆ ਹੈ, ਜੋ ਕੁੱਲ ਖਰੀਦ ਦਾ 32.71 ਫ਼ੀਸਦੀ ਹੈ

ਲਗਭਗ 91,02,977 ਕਪਾਹ ਦੀਆਂ ਗੰਢਾਂ ਜਿਨ੍ਹਾਂ ਦੀ ਕੀਮਤ 26,553.91 ਕਰੋੜ ਰੁਪਏ ਬਣਦੀ ਹੈ, ਦੀ ਖਰੀਦ ਕੀਤੀ, ਜਿਸਨੇ 18,82,021 ਕਿਸਾਨਾਂ ਨੂੰ ਲਾਭ ਪਹੁੰਚਾਇਆ

ਝੋਨੇ, ਦਾਲ਼ਾਂ, ਤੇਲ ਬੀਜਾਂ ਅਤੇ ਕਪਾਹ ਦੀਆਂ ਗੰਢਾਂ ਦੀ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਅਨੁਸਾਰ ਖਰੀਦ ਕੀਤੀ ਜਾ ਰਹੀ ਹੈ

Posted On: 09 FEB 2021 5:16PM by PIB Chandigarh

ਖਰੀਫ਼ ਦੇ ਚਾਲੂ ਮਾਰਕੀਟਿੰਗ ਸੀਜ਼ਨ (ਕੇਐੱਮਐੱਸ) 2020 - 21 ਦੌਰਾਨ, ਸਰਕਾਰ ਆਪਣੀਆਂ ਮੌਜੂਦਾ

ਐੱਮਐੱਸਪੀ ਸਕੀਮਾਂ ਦੇ ਅਨੁਸਾਰ ਕਿਸਾਨਾਂ ਤੋਂ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) 'ਤੇ ਖਰੀਫ਼

2020 - 21 ਦੀਆਂ ਫਸਲਾਂ ਦੀ ਖਰੀਦ ਕਰ ਰਹੀ ਹੈ , ਜਿਵੇਂ ਕਿ ਪਿਛਲੇ ਸੀਜ਼ਨ ਵਿੱਚ ਕੀਤੀ ਗਈ ਸੀ।

ਖਰੀਫ਼ ਸੀਜ਼ਨ 2020 - 21 ਲਈ ਝੋਨੇ ਦੀ ਖਰੀਦ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਉਤਰਾਖੰਡ, ਤਾਮਿਲਨਾਡੂ, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰ, ਕੇਰਲ, ਗੁਜਰਾਤ, ਆਂਧਰਾ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ,ਮੱਧ ਪ੍ਰਦੇਸ਼,, ਮਹਾਰਾਸ਼ਟਰ, ਬਿਹਾਰ, ਝਾਰਖੰਡ, ਅਸਾਮ, ਕਰਨਾਟਕ ਅਤੇ ਪੱਛਮੀ ਬੰਗਾਲ ਵਰਗੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਨਿਰਵਿਘਨ ਢੰਗ ਨਾਲ ਜਾਰੀ ਹੈ ਅਤੇ 08.02.2021 ਤੱਕ 620.04 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ ਜਦਕਿ ਪਿਛਲੇ ਸਾਲ ਹੁਣ ਤੱਕ 527.21 ਲੱਖ ਮੀਟ੍ਰਿਕ ਟਨ ਖਰੀਦ ਦੀ ਹੋਈ ਸੀ, ਜੋ ਪਿਛਲੇ ਸਾਲ ਨਾਲੋਂ 17.60 ਫ਼ੀਸਦੀ ਵਧੀ ਹੈ । 620.04 ਲੱਖ ਮੀਟ੍ਰਿਕ ਟਨ ਦੀ ਕੁੱਲ ਖਰੀਦ ਵਿਚੋਂ ਇਕੱਲੇ ਪੰਜਾਬ ਨੇ 202.82 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ ਜੋ ਕੁੱਲ ਖਰੀਦ ਦਾ 32.71 ਫ਼ੀਸਦ ਬਣਦਾ ਹੈ ।

https://static.pib.gov.in/WriteReadData/userfiles/image/image001WM3S.png

 

08.02.2021 ਤੱਕ ਕੀਤੀ ਗਈ ਕੁੱਲ ਖਰੀਦ ਲਈ ਘੱਟੋ ਘੱਟ ਸਮਰਥਨ ਮੁੱਲ ਅਨੁਸਾਰ 1,17,064.59 ਕਰੋੜ  ਰੁਪਏ ਦੀ ਵਿਵਸਥਾ ਕੀਤੀ ਗਈ ਹੈ I

 

https://static.pib.gov.in/WriteReadData/userfiles/image/image0024BTD.png

 

ਇਸ ਤੋਂ ਇਲਾਵਾ, ਰਾਜਾਂ ਦੇ ਪ੍ਰਸਤਾਵ ਦੇ ਅਧਾਰ 'ਤੇ ਤਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਤੇਲੰਗਾਨਾ, ਗੁਜਰਾਤ,

ਹਰਿਆਣਾ, ਉੱਤਰ ਪ੍ਰਦੇਸ਼, ਓਡੀਸ਼ਾ, ਰਾਜਸਥਾਨ ਰਾਜਾਂ ਲਈ ਖਰੀਫ਼ ਮਾਰਕਿਟਿੰਗ ਸੀਜ਼ਨ 2020 ਲਈ 51.92 ਲੱਖ 

ਮੀਟ੍ਰਿਕ ਟਨ ਦਾਲ਼ਾਂ ਅਤੇ ਤੇਲ ਬੀਜਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਕੀਮਤ ਸਹਾਇਤਾ ਸਕੀਮ (ਪੀਐੱਸਐੱਸ)

ਦੇ ਤਹਿਤ ਆਂਧਰ ਪ੍ਰਦੇਸ਼, ਕਰਨਾਟਕ, ਤਮਿਲਨਾਡੂ ਅਤੇ ਕੇਰਲ ਦੇ ਰਾਜਾਂ ਲਈ ਕੋਪਰਾ (ਬਾਰਾਂ ਮਾਸੀ ਫਸਲ) ਦੀ 1.23

ਲੱਖ ਮੀਟ੍ਰਿਕ ਟਨ ਖਰੀਦ ਦੀ ਪ੍ਰਵਾਨਗੀ ਵੀ ਦਿੱਤੀ ਗਈ ਸੀ । ਇਸ ਦੇ ਨਾਲ ਹੀ ਗੁਜਰਾਤ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ

ਰਾਜਾਂ ਲਈ ਲਈ ਹਾੜੀ ਦੇ ਮਾਰਕੀਟਿੰਗ ਸੀਜ਼ਨ 2020 - 2021 ਦੀਆਂ ਦਾਲ਼ਾਂ ਅਤੇ ਤੇਲ ਬੀਜਾਂ ਦੀ 14.20 ਲੱਖ ਮੀਟ੍ਰਿਕ

ਟਨ ਦੀ ਖਰੀਦ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ । ਦੂਜੇ ਰਾਜਾਂ / ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਵੀ ਪੀਐੱਸਐੱਸ ਅਧੀਨ

ਦਾਲ਼ਾਂ, ਤੇਲ ਬੀਜਾਂ ਅਤੇ ਕੋਪਰਾ ਦੀ ਖਰੀਦ ਦੀਆਂ ਤਜਵੀਜ਼ਾਂ ਦੀ ਪ੍ਰਾਪਤੀ 'ਤੇ ਪ੍ਰਵਾਨਗੀ ਦਿੱਤੀ ਜਾਵੇਗੀ ਤਾਂ ਜੋ ਇਨ੍ਹਾਂ

ਫਸਲਾਂ ਦੇ ਐੱਫਏਕਿਊ ਗ੍ਰੇਡ ਦੀ ਖਰੀਦ ਸਾਲ 2020 - 21 ਲਈ ਸਿੱਧੇ ਰਜਿਸਟਰਡ ਕਿਸਾਨਾਂ ਤੋਂ ਕੀਤੀ ਜਾ ਸਕੇ । ਜੇਕਰ

 

ਨੋਟੀਫਾਈਡ ਵਾਢੀ ਸਮੇਂ ਦੌਰਾਨ ਮਾਰਕੀਟ ਰੇਟ ਘੱਟੋ ਘੱਟ ਸਮਰਥਨ ਮੁੱਲ ਤੋਂ ਹੇਠਾਂ ਜਾਂਦਾ ਹੈ ਤਾਂ ਉਹਨਾ ਸੂਬਿਆਂ ਤੇ ਕੇਂਦਰ

ਸ਼ਾਸ਼ਤ ਪ੍ਰਦੇਸ਼ਾਂ ਵਿੱਚ ਸੈਂਟਰਲ ਨੋਡਲ ਏਜੰਸੀ ਰਾਹੀਂ ਸੂਬੇ ਵੱਲੋਂ ਨਾਮਜ਼ਦ ਕੀਤੀਆਂ ਖਰੀਦ ਏਜੰਸੀਆਂ ਰਾਹੀਂ ਖਰੀਦ ਕੀਤੀ

ਜਾ ਸਕੇ ।

 

08 - 02 - 2021 ਤੱਕ ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ 3,08,813.99 ਮੀਟਰਕ ਟਨ ਮੂੰਗ,

ਉੜਦ, ਮੁੰਗਫਲੀ ਦੀਆਂ ਫਲੀਆਂ ਅਤੇ ਸੋਇਆਬੀਨ ਜਿਹਨਾ ਦੀ ਘੱਟੋ ਘੱਟ ਸਮਰਥਨ ਮੁੱਲ ਕੀਮਤ 1,662.87

ਕਰੋੜ  ਰੁਪਏ ਬਣਦੀ ਹੈ, ਖਰੀਦੀ ਹੈ । ਇਸ ਨਾਲ ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਗੁਜਰਾਤ, ਹਰਿਆਣਾ 

ਅਤੇ ਰਾਜਸਥਾਨ ਦੇ 1,67,389 ਕਿਸਾਨਾਂ ਨੂੰ ਫਾਇਦਾ ਪਹੁੰਚਿਆ ਹੈ ।

ਇਸੇ ਤਰ੍ਹਾਂ ਕਰਨਾਟਕ ਅਤੇ ਤਮਿਲਨਾਡੂ ਵਿੱਚ  08 – 02 - 2021 ਤੱਕ 5089 ਮੀਟ੍ਰਿਕ ਟਨ ਦੀ ਖਰੀਦ  ਕੀਤੀ ਗਈ ਹੈ ਜਿਸ ਦਾ ਐੱਮਐੱਸਪੀ 52.40 ਕਰੋੜ ਰੁਪਏ ਹੈ ਅਤੇ ਇਸ ਨਾਲ 3961 ਕਿਸਾਨਾਂ ਨੂੰ ਲਾਭ ਹੋਇਆ ਹੈ। ਕੋਪਰਾ ਅਤੇ ਉੜਦ ਦੇ ਮਾਮਲੇ ਵਿੱਚ ਇਹਨਾ ਫਸਲਾਂ ਨੂੰ ਪੈਦਾ ਕਰਨ ਵਾਲੇ ਮੁੱਖ ਸੂਬਿਆਂ ਵਿੱਚ ਇਹਨਾ ਦੇ ਭਾਅ ਘੱਟੋ ਘੱਟ ਸਮਰਥਨ ਮੁੱਲ ਤੋਂ ਉੱਪਰ ਚੱਲ ਰਹੇ ਹਨ। ਸਬੰਧਿਤ ਸੂਬੇ ਅਤੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੀਆਂ ਸਰਕਾਰਾਂ ਸੂਬਿਆਂ ਦੇ ਫੈਸਲਿਆਂ ਅਨੁਸਾਰ ਮਿਥੀ ਤਾਰੀਖ ਤੋਂ ਖਰੀਫ ਦੀਆਂ ਦਾਲਾਂ ਅਤੇ ਤੇਲ ਬੀਜ਼ ਫਸਲਾਂ ਸੂਬੇ ਦੀਆਂ ਮੰਡੀਆਂ ਵਿੱਚ ਆਉਣ ਦੇ ਅਧਾਰ ਮੁਤਾਬਿਕ ਖਰੀਦ ਪ੍ਰਬੰਧ ਕਰ ਰਹੀਆਂ ਹਨ।

https://static.pib.gov.in/WriteReadData/userfiles/image/image003VL4K.png    https://static.pib.gov.in/WriteReadData/userfiles/image/image0041GSK.png

  

 

ਐੱਮ.ਐੱਸ.ਪੀ. ਅਧੀਨ ਕਪਾਹ ਦੇ ਖਰੀਦ ਕਾਰਜ ਪੰਜਾਬ, ਹਰਿਆਣਾ, ਰਾਜਸਥਾਨ ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਆਂਧਰਾ ਪ੍ਰਦੇਸ਼, ਉੜੀਸਾ ਅਤੇ ਕਰਨਾਟਕ ਰਾਜਾਂ ਵਿੱਚ ਨਿਰਵਿਘਨ ਚੱਲ ਰਹੇ ਹਨ।

08.02.2021 ਤੱਕ  26,553.91 ਕਰੋੜ ਰੁਪਏ ਮੁੱਲ ਦੀਆਂ 91,02,977 ਕਪਾਹ ਗੰਢਾਂ ਦੀ ਖਰੀਦ ਕੀਤੀ ਗਈ ਹੈ, ਜਿਸ ਨਾਲ 18,82,021 ਕਿਸਾਨਾਂ ਨੂੰ ਲਾਭ ਮਿਲਿਆ ਹੈ।

 

https://static.pib.gov.in/WriteReadData/userfiles/image/image00530CI.png

*****

 

ਡੀਜੇ / ਐਮਐਸ(Release ID: 1696586) Visitor Counter : 78


Read this release in: English , Urdu , Hindi , Manipuri