ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲਾ

ਝੋਨੇ ਦੀ ਖਰੀਦ ਵਿੱਚ ਪਿਛਲੇ ਸਾਲ ਦੇ ਮੁਕਾਬਲੇ 17.35% ਵਾਧਾ ਦਰਜ


1,17,471.72 ਕਰੋੜ ਰੁਪਏ ਐੱਮਐੱਸਪੀ ਮੁੱਲ ਦਾ 622.20 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ

ਪੰਜਾਬ ਨੇ 202.82 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਇਆ ਜੋ ਕੁੱਲ ਖਰੀਦ ਦਾ 32.59% ਹੈ

3,08,813.99 ਮੀਟ੍ਰਿਕ ਟਨ ਮੂੰਗ, ਉੜਦ, ਤੁਰ, ਮੂੰਗਫਲੀ ਅਤੇ ਸੋਇਆਬੀਨ ਦੀ ਖਰੀਦ ਨਾਲ 1,67,523 ਕਿਸਾਨਾਂ ਨੂੰ ਲਾਭ ਪਹੁੰਚਾਇਆ

26,553.91 ਕਰੋੜ ਰੁਪਏ ਦੇ ਮੁੱਲ ਦੀਆਂ 91,13,280 ਕਪਾਹ ਦੀਆਂ ਗੰਢਾਂ ਦੀ ਖਰੀਦ ਕੀਤੀ ਗਈ

Posted On: 10 FEB 2021 5:39PM by PIB Chandigarh

ਖਰੀਫ ਦੇ ਚਾਲੂ ਮਾਰਕੀਟਿੰਗ ਸੀਜ਼ਨ (ਕੇਐਮਐਸ) 2020-21 ਵਿੱਚ, ਸਰਕਾਰ ਪਿਛਲੇ ਸੀਜ਼ਨ ਵਾਂਗ ਮੌਜੂਦਾ ਐੱਮਐੱਸਪੀ ਸਕੀਮਾਂ ਦੇ ਅਨੁਸਾਰ ਕਿਸਾਨਾਂ ਤੋਂ ਜਿਣਸ ਦੀ ਖਰੀਦ ਕਰ ਰਹੀ ਹੈ। 

ਖਰੀਫ 2020-21 ਲਈ ਝੋਨੇ ਦੀ ਖਰੀਦ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਉਤਰਾਖੰਡ, ਤਾਮਿਲਨਾਡੂ, ਚੰਡੀਗੜ੍ਹ, ਜੰਮੂ ਅਤੇ ਕਸ਼ਮੀਰ, ਕੇਰਲ, ਗੁਜਰਾਤ, ਆਂਧਰ ਪ੍ਰਦੇਸ਼, ਛੱਤੀਸਗੜ, ਉੜੀਸਾ, ਮੱਧ ਪ੍ਰਦੇਸ਼, ਮਹਾਰਾਸ਼ਟਰ, ਬਿਹਾਰ, ਝਾਰਖੰਡ, ਅਸਾਮ, ਕਰਨਾਟਕ, ਪੱਛਮੀ ਬੰਗਾਲ ਅਤੇ ਤ੍ਰਿਪੁਰਾ ਦੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਨਿਰਵਿਘਨ ਜਾਰੀ ਹੈ ਅਤੇ ਇਨ੍ਹਾਂ ਰਾਜਾਂ ਵਿੱਚ 9.02.2021 ਤੱਕ 622.20 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਪਿਛਲੇ ਸਾਲ 530.18 ਲੱਖ ਮੀਟ੍ਰਿਕ ਟਨ ਦੀ ਖਰੀਦ ਦੇ ਮੁਕਾਬਲੇ ਇਹ 17.35% ਵਧੀ ਹੈ। 622.20 ਲੱਖ ਮੀਟ੍ਰਿਕ ਟਨ ਦੀ ਕੁੱਲ ਖਰੀਦ ਵਿਚੋਂ ਇਕੱਲੇ ਪੰਜਾਬ ਨੇ 202.82 ਲੱਖ ਮੀਟ੍ਰਿਕ ਟਨ ਦਾ ਯੋਗਦਾਨ ਪਾਇਆ ਹੈ ਜੋ ਕੁੱਲ ਖਰੀਦ ਦਾ 32.59% ਹੈ।

https://static.pib.gov.in/WriteReadData/userfiles/image/image001KG96.png

09.02.2021 ਤੱਕ ਖਰੀਦੇ ਗਏ ਝੋਨੇ ਦੀ ਮਾਤਰਾ ਦਾ ਐੱਮਐੱਸਪੀ ਮੁੱਲ 1,17,471.72 ਕਰੋੜ ਰੁਪਏ ਹੈ।

https://static.pib.gov.in/WriteReadData/userfiles/image/image002V249.png

ਇਸ ਤੋਂ ਇਲਾਵਾ, ਰਾਜਾਂ ਦੇ ਪ੍ਰਸਤਾਵ ਦੇ ਅਧਾਰ 'ਤੇ, ਮੁੱਲ ਸਹਾਇਤਾ ਸਕੀਮ (ਪੀਐੱਸਐੱਸ) ਦੇ ਅਧੀਨ ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਤੇਲੰਗਾਨਾ, ਗੁਜਰਾਤ, ਹਰਿਆਣਾ, ਉੱਤਰ ਪ੍ਰਦੇਸ਼, ਉੜੀਸਾ, ਰਾਜਸਥਾਨ ਅਤੇ ਆਂਧਰ ਪ੍ਰਦੇਸ਼ ਰਾਜਾਂ ਲਈ ਖਰੀਫ ਮਾਰਕੀਟਿੰਗ ਸੀਜ਼ਨ 2020 ਦੀ 51.92 ਲੱਖ ਮੀਟ੍ਰਿਕ ਟਨ ਦਾਲਾਂ ਅਤੇ ਤੇਲ ਬੀਜਾਂ ਦੀ ਖਰੀਦ ਨੂੰ ਮਨਜ਼ੂਰੀ ਦਿੱਤੀ ਗਈ। ਆਂਧਰ ਪ੍ਰਦੇਸ਼, ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਦੇ ਰਾਜਾਂ ਲਈ ਕੋਪਰਾ (ਬਾਰਾਂਮਾਸੀ ਫਸਲ) ਦੀ 1.23 ਲੱਖ ਮੀਟ੍ਰਿਕ ਟਨ ਦੀ ਖਰੀਦ ਲਈ ਮਨਜ਼ੂਰੀ ਵੀ ਦਿੱਤੀ ਗਈ। ਸਬੰਧਤ ਰਾਜ ਸਰਕਾਰ ਦੇ ਪ੍ਰਸਤਾਵ ਦੇ ਅਧਾਰ 'ਤੇ, ਗੁਜਰਾਤ, ਮੱਧ ਪ੍ਰਦੇਸ਼, ਆਂਧਰ ਪ੍ਰਦੇਸ਼ ਅਤੇ ਤਾਮਿਲਨਾਡੂ ਰਾਜਾਂ ਲਈ ਰਬੀ ਮਾਰਕੀਟਿੰਗ ਸੀਜ਼ਨ 2020-2021ਲਈ ਦਾਲਾਂ ਅਤੇ ਤੇਲ ਬੀਜਾਂ ਦੀ 15.87 ਲੱਖ ਮੀਟ੍ਰਿਕ ਟਨ ਦੀ ਖਰੀਦ ਲਈ ਪ੍ਰਵਾਨਗੀ ਵੀ ਦਿੱਤੀ ਗਈ। ਦੂਜੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ, ਪੀਐੱਸਐੱਸ ਅਧੀਨ ਦਾਲਾਂ, ਤੇਲ ਬੀਜਾਂ ਅਤੇ ਕੋਪਰਾ ਦੀ ਖਰੀਦ ਦੀਆਂ ਤਜਵੀਜ਼ਾਂ ਦੀ ਪ੍ਰਾਪਤੀ 'ਤੇ ਵੀ ਪ੍ਰਵਾਨਗੀ ਦਿੱਤੀ ਜਾਏਗੀ ਅਤੇ ਜੇਕਰ ਕੇਂਦਰੀ ਨੋਡਲ ਏਜੰਸੀਆਂ ਦੁਆਰਾ ਰਾਜ ਦੀਆਂ ਨਾਮਜ਼ਦ ਖਰੀਦ ਏਜੰਸੀਆਂ ਰਾਹੀਂ ਸਬੰਧਤ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਸੂਚਿਤ ਵਾਢੀ ਦੀ ਮਿਆਦ ਦੇ ਦੌਰਾਨ ਬਾਜ਼ਾਰ ਦੀਆਂ ਕੀਮਤਾਂ ਐੱਮਐੱਸਪੀ ਤੋਂ ਘਟ ਜਾਂਦੀਆਂ ਹਨ ਤਾਂ ਇਨ੍ਹਾਂ ਫਸਲਾਂ ਦੇ ਐੱਫਏਕਿਊ ਗਰੇਡ ਦੀ ਖਰੀਦ ਸਾਲ 2020-21 ਲਈ ਸਿੱਧਾ ਰਜਿਸਟਰਡ ਕਿਸਾਨ ਤੋਂ ਕੀਤੀ ਜਾਵੇਗੀ। 

09.02.2021 ਤੱਕ, ਸਰਕਾਰ ਨੇ ਆਪਣੀਆਂ ਨੋਡਲ ਏਜੰਸੀਆਂ ਰਾਹੀਂ ਮੂੰਗ, ਉੜਦ, ਤੁਰ, ਮੂੰਗਫਲੀ ਅਤੇ ਸੋਇਆਬੀਨ ਦੀ 3,08,989.79 ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ, ਜਿਸ ਦਾ ਐੱਮਐੱਸਪੀ ਮੁੱਲ 1,663.92 ਕਰੋੜ ਰੁਪਏ ਹੈ, ਜਿਸ ਨਾਲ ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਗੁਜਰਾਤ , ਹਰਿਆਣਾ ਅਤੇ ਰਾਜਸਥਾਨ ਵਿੱਚ 1,67,523 ਕਿਸਾਨਾਂ ਨੂੰ ਲਾਭ ਹੋਇਆ ਹੈ। 

ਇਸੇ ਤਰ੍ਹਾਂ ਕਰਨਾਟਕ ਅਤੇ ਤਾਮਿਲਨਾਡੂ ਵਿਚ 3961 ਕਿਸਾਨਾਂ ਨੂੰ 09.02.2021 ਤੱਕ 5089 ਮੀਟ੍ਰਿਕ ਟਨ ਕੋਪਰਾ 52.40 ਐੱਮਐੱਸਪੀ ਦਾ ਭੁਗਤਾਨ ਕੀਤਾ ਗਿਆ ਹੈ। ਇਸ ਸਮੇਂ, ਕੋਪਰਾ ਅਤੇ ਉੜਦ ਦੇ ਸੰਬੰਧ ਵਿੱਚ, ਜ਼ਿਆਦਾਤਰ ਪ੍ਰਮੁੱਖ ਉਤਪਾਦਕ ਰਾਜਾਂ ਵਿੱਚ ਮੁੱਲ ਐੱਮਐੱਸਪੀ ਤੋਂ ਉੱਪਰ ਚੱਲ ਰਹੇ ਹਨ। ਸਬੰਧਤ ਰਾਜ / ਕੇਂਦਰ ਸ਼ਾਸਤ ਪ੍ਰਦੇਸ਼ ਦੀਆਂ ਸਰਕਾਰਾਂ ਦਾਲਾਂ ਅਤੇ ਤੇਲ ਬੀਜਾਂ ਦੀ ਆਮਦ ਦੇ ਅਧਾਰ 'ਤੇ ਸਬੰਧਤ ਰਾਜਾਂ ਦੁਆਰਾ ਨਿਰਧਾਰਤ ਤਾਰੀਖ ਤੋਂ ਖਰੀਦ ਸ਼ੁਰੂ ਕਰਨ ਲਈ ਲੋੜੀਂਦੇ ਪ੍ਰਬੰਧ ਕਰ ਰਹੀਆਂ ਹਨ।

https://static.pib.gov.in/WriteReadData/userfiles/image/image003GN9P.pnghttps://static.pib.gov.in/WriteReadData/userfiles/image/image004RFVX.png

ਐੱਮਐੱਸਪੀ ਅਧੀਨ ਨਰਮੇ ਦੇ ਖਰੀਦ ਕਾਰਜ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਤੇਲੰਗਾਨਾ, ਆਂਧਰ ਪ੍ਰਦੇਸ਼, ਉੜੀਸਾ ਅਤੇ ਕਰਨਾਟਕ ਰਾਜਾਂ ਵਿੱਚ ਸੁਚਾਰੂ ਢੰਗ ਨਾਲ ਚੱਲ ਰਹੇ ਹਨ। 09.02.2021 ਤੱਕ 26,583.38 ਕਰੋੜ ਰੁਪਏ ਦੀਆਂ 91,13,280 ਗੰਢਾਂ ਦੀ ਖਰੀਦ ਨਾਲ 18,85,011 ਕਿਸਾਨਾਂ ਨੂੰ ਲਾਭ ਪਹੁੰਚਾਇਆ ਗਿਆ ਹੈ।

https://static.pib.gov.in/WriteReadData/userfiles/image/image0055GJC.png

*****

ਡੀਜੇ / ਐਮਐਸ



(Release ID: 1696961) Visitor Counter : 184


Read this release in: English , Urdu , Hindi , Manipuri