ਵਿੱਤ ਮੰਤਰਾਲਾ

ਵਿੱਤ ਮੰਤਰਾਲੇ ਨੇ ਸੂਬਿਆਂ ਨੂੰ ਜੀ ਐੱਸ ਟੀ ਮੁਆਵਜ਼ੇ ਦੀ ਕਮੀ ਨਾਲ ਨਜਿੱਠਣ ਲਈ ਕਰਜ਼ੇ ਦੀ 5,000 ਕਰੋੜ ਰੁਪਏ ਦੀ 16ਵੀਂ ਕਿਸ਼ਤ ਜਾਰੀ ਕੀਤੀ ਹੈ


ਹੁਣ ਤੱਕ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ 95,000 ਕਰੋੜ ਰੁਪਏ ਦੀ ਕੁੱਲ ਰਾਸ਼ੀ ਜਾਰੀ ਕੀਤੀ ਗਈ ਹੈ

ਇਹ ਸੂਬਿਆਂ ਨੂੰ 1,06,830 ਕਰੋੜ ਰੁਪਏ ਵਧੀਕ ਉਧਾਰ ਲੈਣ ਲਈ ਦਿੱਤੀ ਪ੍ਰਵਾਨਗੀ ਤੋਂ ਇਲਾਵਾ ਹੈ

Posted On: 15 FEB 2021 5:12PM by PIB Chandigarh

ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਨੇ ਸੂਬਿਆਂ ਨੂੰ ਜੀ ਐੱਸ ਟੀ ਮੁਆਵਜ਼ੇ ਦੀ ਕਮੀ ਨਾਲ ਨਜਿੱਠਣ ਲਈ 16ਵੀਂ ਹਫ਼ਤਾਵਾਰੀ 5,000 ਕਰੋੜ ਰੁਪਏ ਦੀ ਕਿਸ਼ਤ ਜਾਰੀ ਕੀਤੀ ਹੈ । ਇਸ ਵਿੱਚੋਂ 23 ਸੂਬਿਆਂ ਨੂੰ 4,597।16 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ 3 ਵਿਧਾਨ ਸਭਾ ਵਾਲੇ ਕੇਂਦਰ ਸ਼ਾਸਤ ਪ੍ਰਦੇਸ਼ਾਂ (ਦਿੱਲੀ , ਜੰਮੂ ਤੇ ਕਸ਼ਮੀਰ ਤੇ ਪੁਡੁਚੇਰੀ) ਨੂੰ , ਜੋ ਜੀ ਐੱਸ ਟੀ ਕੌਂਸਲ ਦੇ ਮੈਂਬਰ ਹਨ , ਨੂੰ 402।84 ਕਰੋੜ ਰੁਪਏ ਜਾਰੀ ਕੀਤੇ ਗਏ ਹਨ । ਬਾਕੀ 5 ਸੂਬਿਆਂ ਅਰੁਣਾਂਚਲ ਪ੍ਰਦੇਸ਼ , ਮਣੀਪੁਰ , ਮਿਜ਼ੋਰਮ , ਨਾਗਾਲੈਂਡ ਅਤੇ ਸਿੱਕਿਮ ਵਿੱਚ ਜੀ ਐੱਸ ਟੀ ਲਾਗੂ ਕਰਨ ਦੇ ਸੰਦਰਭ ਵਿੱਚ ਕੋਈ ਮਾਲੀਆ ਪਾੜਾ ਨਹੀਂ ਹੈ ।
ਹੁਣ ਤੱਕ ਸੂਬਿਆਂ ਤੇ ਵਿਧਾਨ ਸਭਾ ਵਾਲੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੁੱਲ ਸੰਭਾਵਿਤ ਜੀ ਐੱਸ ਟੀ ਮੁਆਵਜ਼ੇ ਕਮੀ ਦਾ 86% ਜਾਰੀ ਕੀਤਾ ਜਾ ਚੁੱਕਾ ਹੈ । ਇਸ ਵਿੱਚੋਂ 86,729।93 ਕਰੋੜ ਰੁਪਏ ਸੂਬਿਆਂ ਨੂੰ ਅਤੇ 8270।07 ਕਰੋੜ ਰੁਪਏ ਵਿਧਾਨ ਸਭਾ ਵਾਲੇ 3 ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਜਾਰੀ ਕੀਤੇ ਗਏ ਹਨ ।

ਭਾਰਤ ਸਰਕਾਰ ਇਹ ਰਾਸ਼ੀ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਲਈ ਇੱਕ ਵਿਸ਼ੇਸ਼ ਉਧਾਰ ਖਿੜਕੀ , ਜੋ ਅਕਤੂਬਰ 2020 ਵਿੱਚ ਸਥਾਪਿਤ ਕੀਤੀ ਗਈ ਸੀ , ਰਾਹੀਂ ਉਧਾਰ ਲੈਂਦੀ ਹੈ ਤਾਂ ਜੋ ਜੀ ਐੱਸ ਟੀ ਲਾਗੂ ਕਰਨ ਉਪਰੰਤ 1।10 ਲੱਖ ਕਰੋੜ ਰੁਪਏ ਦੇ ਮਾਲੀਏ ਦੀ ਸੰਭਾਵਿਤ ਕਮੀ ਨਾਲ ਨਜਿੱਠਿਆ ਜਾ ਸਕੇ । ਭਾਰਤ ਸਰਕਾਰ ਇਹ ਉਧਾਰ ਇਸ ਖਿੜਕੀ ਰਾਹੀਂ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਤਰਫੋਂ ਉਧਾਰ ਲੈ ਰਹੀ ਏ । 23 ਅਕਤੂਬਰ 2020 ਤੋਂ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 16 ਗੇੜਾਂ ਤਹਿਤ ਉਧਾਰ ਲਏ ਜਾ ਚੁੱਕੇ ਹਨ ।

ਇਸ ਹਫ਼ਤੇ ਅਜਿਹੇ ਫੰਡਾਂ ਦੀ ਸੂਬਿਆਂ ਨੂੰ ਜਾਰੀ ਕੀਤੀ ਜਾਣ ਵਾਲੀ ਇਹ 16ਵੀਂ ਕਿਸ਼ਤ ਹੈ । ਇਹ ਰਾਸ਼ੀ ਇਸ ਹਫ਼ਤੇ 4.6480# ਦੀ ਵਿਆਜ ਦਰ ਤੇ ਉਧਾਰੀ ਲਈ ਗਈ ਹੈ । ਹੁਣ ਤੱਕ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਉਧਾਰ ਰਾਹੀਂ 4।7831% ਔਸਤਨ ਵਿਆਜ ਦਰ ਤੇ 95,000 ਕਰੋੜ ਰੁਪਏ ਉਧਾਰੇ ਲਏ ਗਏ ਹਨ ।

ਜੀ ਐੱਸ ਟੀ ਲਾਗੂ ਕਰਨ ਤੋਂ ਬਾਅਦ ਖਾਤੇ ਦੇ ਸੰਬੰਧ ਵਿੱਚ ਮਾਲੀਏ ਦੀ ਕਮੀ ਨਾਲ ਨਜਿੱਠਣ ਲਈ ਵਿਸ਼ੇਸ਼ ਉਧਾਰ ਰਾਹੀਂ ਫੰਡ ਮੁਹੱਈਆ ਕਰਨ ਤੋਂ ਇਲਾਵਾ ਭਾਰਤ ਸਰਕਾਰ ਨੇ ਸੂਬਿਆਂ ਦੀ ਕੁੱਲ ਸੂਬਾ ਘਰੇਲੂ ਉਤਪਾਦ (ਜੀ ਐੱਸ ਡੀ ਪੀ) ਦੇ 0।50% ਦੇ ਬਰਾਬਰ ਵਧੇਰੇ ਉਧਾਰ ਲੈਣ ਦੀ ਪ੍ਰਵਾਨਗੀ ਦਿੱਤੀ ਹੈ । ਇਹ ਪ੍ਰਵਾਨਗੀ ਸੂਬਿਆਂ ਨੂੰ ਜੀ ਐੱਸ ਟੀ ਮੁਆਵਜ਼ੇ ਦੀ ਕਮੀ ਨਾਲ ਨਜਿੱਠਣ ਲਈ ਵਧੇਰੇ ਵਿੱਤੀ ਸਰੋਤ ਪੈਦਾ ਕਰਨ ਲਈ ਸਹਾਇਤਾ ਵਜੋਂ ਉਹਨਾਂ ਸੂਬਿਆਂ ਨੂੰ ਦਿੱਤੀ ਗਈ ਹੈ , ਜਿਹਨਾਂ ਨੇ ਆਪਸ਼ਨ—1 ਚੁਣਿਆ ਹੈ । ਸਾਰੇ ਸੂਬਿਆਂ ਨੇ ਆਪਣੀ ਤਰਜੀਹ ਆਪਸ਼ਨ—1 ਲਈ ਦਿੱਤੀ ਹੈ । ਇਸ ਸਹੂਲਤ ਤਹਿਤ 28 ਸੂਬਿਆਂ ਨੂੰ 1,06,830 ਕਰੋੜ ਰੁਪਏ (ਜੀ ਐੱਸ ਡੀ ਪੀ  ਦਾ 0।50%) ਵਧੇਰੇ ਉਧਾਰ ਲੈਣ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ ।

28 ਸੂਬਿਆਂ ਨੂੰ ਵਧੇਰੇ ਉਧਾਰ ਲੈਣ ਲਈ ਦਿੱਤੀ ਪ੍ਰਵਾਨਗੀ ਦੀ ਰਾਸ਼ੀ ਅਤੇ ਵਿਸ਼ੇਸ਼ ਖਿੜਕੀ ਰਾਹੀਂ ਦਿੱਤੇ ਗਏ ਫੰਡਸ ਅਤੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ ਜਾਰੀ ਕੀਤੀ ਗਈ ਰਾਸ਼ੀ ਹੇਠ ਲਿਖੇ ਅਨੈਕਸਚਰ ਵਿੱਚ ਦਿੱਤੀ ਗਈ ਹੈ ।

ਸੂਬਿਆਂ ਨੂੰ ਜੀ ਐੱਸ ਡੀ ਪੀ ਦੇ 0.50# ਦਾ ਵਧੇਰੇ ਉਧਾਰ ਅਤੇ ਵਿਸ਼ੇਸ਼ ਖਿੜਕੀ ਰਾਹੀਂ ਫੰਡਸ ਦੀ ਦਿੱਤੀ ਗਈ ਰਾਸ਼ੀ ਜੋ 15—02—2021 ਤੱਕ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਦਿੱਤੀ ਗਈ ਹੈ , ਉਹ ਹੇਠ ਲਿਖੇ ਅਨੁਸਾਰ ਹੈ ।

                                                                                                       State wise additional borrowing of 0.50 percent of GSDP allowed and amount of funds raised through special window passed on to the States/UTs till 15.02.2021

(Rs. in Crore)

S. No.

Name of State / UT

Additional borrowing of 0.50 percent allowed to States

Amount of fund raised through special window passed on to the States/ UTs

1

Andhra Pradesh

5051

2167.20

2

Arunachal Pradesh*

143

0.00

3

Assam

1869

932.42

4

Bihar

3231

3661.70

5

Chhattisgarh

1792

1833.65

6

Goa

446

787.61

7

Gujarat 

8704

8647.89

8

Haryana

4293

4081.14

9

Himachal Pradesh 

877

1610.17

10

Jharkhand

1765

996.13

11

Karnataka

9018

11634.88

12

Kerala

4,522

3729.00

13

Madhya Pradesh

4746

4259.37

14

Maharashtra

15394

11231.97

15

Manipur*

151

0.00

16

Meghalaya

194

104.97

17

Mizoram*

132

0.00

18

Nagaland*

157

0.00

19

Odisha

2858

3584.17

20

Punjab

3033

5405.84

21

Rajasthan

5462

3622.50

22

Sikkim*

156

0.00

23

Tamil Nadu

9627

5852.85

24

Telangana

5017

1703.56

25

Tripura

297

212.15

26

Uttar Pradesh

9703

5633.14

27

Uttarakhand

1405

2172.07

28

West Bengal

6787

2865.55

 

Total (A):

106830

86729.93

1

Delhi

Not applicable

5499.96

2

Jammu & Kashmir

Not applicable

2130.51

3

Puducherry

Not applicable

639.60

 

Total (B):

Not applicable

8270.07

 

Grand Total (A+B)

106830

95000.00

 

* These States have ‘NIL’ GST compensation gap


ਆਰ ਐੱਮ / ਕੇ ਐੱਮ ਐੱਨ


(Release ID: 1698296) Visitor Counter : 170