ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿੱਧੀ ਵਿੱਚ ਇੱਕ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਦੁਖ ਪ੍ਰਗਟਾਇਆ, ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਪ੍ਰਵਾਨ ਕੀਤੀ
Posted On:
16 FEB 2021 3:34PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਇੱਕ ਬੱਸ ਹਾਦਸੇ ਵਿੱਚ ਹੋਈਆਂ ਮੌਤਾਂ ‘ਤੇ ਦੁਖ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰਕੇ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਕਿਹਾ ਹੈ ਕਿ “ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਹੋਇਆ ਬੱਸ ਹਾਦਸਾ ਬਹੁਤ ਭਿਆਨਕ ਸੀ। ਦੁਖੀ ਪਰਿਵਾਰਾਂ ਨਾਲ ਹਮਦਰਦੀ। ਸਥਾਨਕ ਪ੍ਰਸ਼ਾਸਨ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਜੁਟਿਆ ਹੋਇਆ ਹੈ।”
ਪ੍ਰਧਾਨ ਮੰਤਰੀ ਨੇ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, “ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਬੱਸ ਹਾਦਸੇ ਕਾਰਨ ਆਪਣੀ ਜਾਨ ਗਵਾਉਣ ਵਾਲੇ ਵਿਅਕਤੀਆਂ ਦੇ ਨਿਕਟ ਸਬੰਧੀਆਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”
*********
ਡੀਐੱਸ
(Release ID: 1698549)
ਵਿਜ਼ੀਟਰ ਕਾਊਂਟਰ : 172
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam